ਤਰਨ ਤਾਰਨ, 19 ਮਈ (ਹਰਿੰਦਰ ਸਿੰਘ)-ਤਰਨ ਤਾਰਨ ਦੇ ਨਜ਼ਦੀਕੀ ਪਿੰਡ ਜੋਧਪੁਰ ਵਿਖੇ ਇਕ ਵਿਅਕਤੀ ਵਲੋਂ ਨੌਜਵਾਨ ਪਾਸੋਂ ਨਸ਼ਾ ਮੰਗਿਆ ਗਿਆ ਅਤੇ ਉਸਦੇ ਇਨਕਾਰ ਕਰਨ 'ਤੇ ਵਿਅਕਤੀ ਵਲੋਂ ਨੌਜਵਾਨ 'ਤੇ ਚਾਕੂ ਨਾਲ ਹਮਲਾ ਕਰ ਗੰਭੀਰ ਜ਼ਖਮੀ ਕਰ ਦਿੱਤਾ, ਜਿਸ ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ | ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਤਰਨ ਤਾਰਨ ਦੇ ਐੱਸ.ਐੱਚ.ਓ. ਅੰਮਿ੍ਤਪਾਲ ਸਿੰਘ ਨੇ ਦੱਸਿਆ ਕਿ ਗੁਰਦੇਵ ਸਿੰਘ ਵਾਸੀ ਜੋਧਪੁਰ ਨੇ ਪੁਲਿਸ ਨੂੰ ਦੱਸਿਆ ਕਿ ਉਸਦੇ ਲੜਕੇ ਏਕਨੂਰ ਸਿੰਘ ਉਰਫ ਨੂਰ ਕੋਲੋਂ ਗਿੰਦਰ ਸਿੰਘ ਪੁੱਤਰ ਬਖਸ਼ੀਸ ਸਿੰਘ ਵਾਸੀ ਜੋਧਪੁਰ ਨਸ਼ਾ ਮੰਗਦਾ ਸੀ ਜਦ ਏਕਨੂਰ ਨੇ ਗਿੰਦਰ ਨੂੰ ਨਸ਼ਾ ਦੇਣ ਤੋਂ ਮਨ੍ਹਾ ਕਰ ਦਿੱਤਾ ਤਾਂ ਉਸਨੇ ਏਕਨੂਰ 'ਤੇ ਹਮਲਾ ਕਰ ਦਿੱਤਾ | ਜ਼ਖ਼ਮੀ ਹੋਏ ਏਕਨੂਰ ਨੂੰ ਗੁਰੂ ਨਾਨਕ ਦੇਵ ਹਸਪਤਾਲ ਅੰਮਿ੍ਤਸਰ ਵਿਖੇ ਦਾਖਲ ਕਰਵਾਇਆ ਗਿਆ, ਜਿਥੇ ਉਸਦੀ ਮੌਤ ਹੋ ਗਈ | ਸਬ ਇੰਸਪੈਕਟਰ ਅੰਮਿ੍ਤਪਾਲ ਸਿੰਘ ਨੇ ਦੱਸਿਆ ਕਿ ਮਿ੍ਤਕ ਨੌਜਵਾਨ ਦੇ ਪਿਤਾ ਗੁਰਦੇਵ ਸਿੰਘ ਦੇ ਬਿਆਨਾਂ 'ਤੇ ਮਾਮਲਾ ਦਰਜ ਕਰਨ ਤੋਂ ਬਾਅਦ ਗਿੰਦਰ ਸਿੰਘ ਨੂੰ ਗਿ੍ਫਤਾਰ ਕਰ ਲਿਆ ਗਿਆ ਹੈ |
ਨਸ਼ਾ ਦੇਣ ਤੋਂ ਇਨਕਾਰ ਕਰਨ 'ਤੇ ਨੌਜਵਾਨ ਦਾ ਕਤਲ
ਅਜੀਤ ਡੈਸਕ
20-05-2026