ਅੰਮਿ੍ਤਸਰ, 19 ਮਈ (ਰੇਸ਼ਮ ਸਿੰਘ)-ਕਾਊਾਟਰ ਇੰਟੈਲੀਜੈਂਸ (ਸੀ. ਆਈ.) ਅੰਮਿ੍ਤਸਰ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ. ਕੇ. ਆਈ.) ਸਮਰਥਿਤ ਮਾਡਿਊਲ ਨਾਲ ਸੰਬੰਧਿਤ ਵਿਦੇਸ਼ੀ ਹੈਂਡਲਰਾਂ ਦੇ ਦੋ ਸਾਥੀਆਂ ਨੂੰ ਇਕ ਗੁਪਤ ਸੂਚਨਾ ਦੇ ਅਧਾਰ 'ਤੇ ਨਾਕਾ ਲਗਾ ਕੇ ਦੋ ਹੈਂਡ ਗ੍ਰਨੇਡਾਂ ਸਮੇਤ ਗਿ੍ਫਤਾਰ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਇਹ ਦਾਅਵਾ ਡੀ. ਜੀ. ਪੀ. ਗੌਰਵ ਯਾਦਵ ਵਲੋਂ ਜਾਣਕਾਰੀ ਸਾਂਝੀ ਕਰਦਿਆਂ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਜਨਾਲਾ (ਅੰਮਿ੍ਤਸਰ) ਦੇ ਬਾਜ਼ੀਗਰ ਮੁਹੱਲਾ ਦੇ ਰਹਿਣ ਵਾਲੇ ਅਜੈ ਤੇ ਨੇੜੇ ਹੀ ਇਕ ਹੋਰ ਪਿੰਡ ਫੱਤੇਵਾਲ ਕਲਾਂ ਦੇ ਰਹਿਣ ਵਾਲੇ ਜੋਧਬੀਰ ਸਿੰਘ ਵਜੋਂ ਹੋਈ ਹੈ | ਪੁਲਿਸ ਟੀਮ ਨੇ ਹੈਂਡ ਗ੍ਰਨੇਡ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦਾ ਕਾਲੇ ਰੰਗ ਦਾ ਹੀਰੋ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ | ਡੀ. ਜੀ. ਪੀ. ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੇ ਗਏ ਗ੍ਰਨੇਡ ਇਕ ਵੱਡੀ ਸਾਜ਼ਿਸ਼ ਦਾ ਹਿੱਸਾ ਸਨ, ਜਿਨ੍ਹਾਂ ਦਾ ਉਦੇਸ਼ ਸਰਕਾਰੀ ਅਦਾਰਿਆਂ/ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾ ਕੇ ਪੰਜਾਬ ਦੀ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨੂੰ ਭੰਗ ਕਰਨਾ ਸੀ | ਇਸ ਸੰਬੰਧੀ ਐੱਸ.ਐੱਸ.ਓ.ਸੀ. ਸੈੱਲ ਅੰਮਿ੍ਤਸਰ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ |
ਬੱਬਰ ਖ਼ਾਲਸਾ ਇੰਟਰਨੈਸ਼ਨਲ ਨਾਲ ਜੁੜੇ 2 ਨੌਜਵਾਨ ਕਾਬੂ 2 ਹੈਾਡ ਗ੍ਰਨੇਡ ਬਰਾਮਦ <br/>
ਅਜੀਤ ਡੈਸਕ
20-05-2026