23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਭਾਜਪਾ ਦੇ ਉਮੀਦਵਾਰਾਂ ਦੇ ਥੋਕ ਵਿਚ ਕਾਗਜ਼ ਰੱਦ ਕਰਨਾ ਲੋਕਤੰਤਰ ਦਾ ਘਾਣ-ਸੁਨੀਲ ਜਾਖੜ <br/>

ਅਜੀਤ ਡੈਸਕ 20-05-2026

ਚੰਡੀਗੜ੍ਹ, 19 ਮਈ (ਸੰਦੀਪ ਕੁਮਾਰ ਮਾਹਨਾ)–ਪੰਜਾਬ ਦੀਆਂ ਲੋਕਲ ਬਾਡੀ ਚੋਣਾਂ ਦੌਰਾਨ ਭਾਜਪਾ ਉਮੀਦਵਾਰਾਂ ਦੇ ਨਾਮਜ਼ਦਗੀ ਪਰਚੇ ਰੱਦ ਹੋਣ ਦੇ ਮਾਮਲੇ 'ਤੇ ਸਿਆਸੀ ਮਾਹੌਲ ਗਰਮਾ ਗਿਆ ਹੈ | ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਦੋਸ਼ ਲਗਾਇਆ ਕਿ 'ਆਪ' ਸਰਕਾਰ ਵਲੋਂ ਸਰਕਾਰੀ ਮਸ਼ੀਨਰੀ ਦੀ ਵਰਤੋਂ ਕਰਕੇ ਵਿਰੋਧੀ ਧਿਰ ਨੂੰ ਚੋਣ ਮੈਦਾਨ ਤੋਂ ਬਾਹਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਭਾਜਪਾ ਇਸ ਮਾਮਲੇ ਨੂੰ ਅਦਾਲਤ ਵਿਚ ਲੈ ਕੇ ਜਾਵੇਗੀ ਅਤੇ ਚੋਣ ਪ੍ਰਕਿਰਿਆ ਨਾਲ ਕਿਸੇ ਵੀ ਤਰ੍ਹਾਂ ਦਾ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਕੀਤੀ ਪੈੱ੍ਰਸ ਕਾਨਫ਼ਰੰਸ ਦੌਰਾਨ ਜਾਖੜ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚੁਣ-ਚੁਣ ਕੇ ਭਾਜਪਾ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਕਾਗ਼ਜ਼ ਰੱਦ ਕੀਤੇ ਹਨ | ਉਨ੍ਹਾਂ ਦੱਸਿਆ ਕਿ ਬਟਾਲਾ ਵਿਚ 21, ਮੋਗਾ 'ਚ 10 ਅਤੇ ਬਰਨਾਲਾ 'ਚ 11 ਭਾਜਪਾ ਉਮੀਦਵਾਰਾਂ ਦੇ ਪਰਚੇ ਰੱਦ ਕੀਤੇ ਗਏ ਹਨ | ਇਸ ਤੋਂ ਇਲਾਵਾ ਧੂਰੀ ਅਤੇ ਹੋਰ ਥਾਵਾਂ 'ਤੇ ਵੀ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਹਨ | ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਠੋਸ ਆਧਾਰ ਦੇ ਉਮੀਦਵਾਰਾਂ ਦੇ ਕਾਗ਼ਜ਼ ਰੱਦ ਕਰਨਾ ਲੋਕਤੰਤਰਿਕ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਦੀ ਸਾਜ਼ਿਸ਼ ਹੈ | ਇਸ ਮੌਕੇ ਪਾਰਟੀ ਦੇ ਸੂਬਾ ਬੁਲਾਰੇ ਪਿ੍ਤਪਾਲ ਸਿੰਘ ਬਲੀਏਵਾਲ, ਮੀਡੀਆ ਮੁਖੀ ਵਿਨੀਤ ਜੋਸ਼ੀ, ਸੀਨੀਅਰ ਆਗੂ ਚਰਨਜੀਤ ਸਿੰਘ ਬਰਾੜ, ਲੁਧਿਆਣਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਵੀ ਮੌਜੂਦ ਰਹੇ |

ਪਿਛਲੀ ਖ਼ਬਰ ਉੱਘੇ ਇਤਿਹਾਸਕਾਰ ਪ੍ਰੋ. ਮਲਵਿੰਦਰਜੀਤ ਸਿੰਘ ਵੜੈਚ ਦੀ ਯਾਦ 'ਚ ਸਮਾਗਮ 23 ਨੂੰ <br/> ਅਗਲੀ ਖ਼ਬਰ ਖਾਲੀ ਅਸਾਮੀਆਂ ਦੀ ਸਹੀ ਵੰਡ ਨਾ ਹੋਣ ਕਾਰਨ ਅੰਗਰੇਜ਼ੀ ਵਿਸ਼ੇ ਦੇ ਹਜ਼ਾਰਾਂ ਅਧਿਆਪਕ ਸਾਲਾਂ ਤੋਂ ਗ੍ਰਹਿ ਜ਼ਿਲਿ੍ਹਆਂ ਤੋਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।