ਨਵੀਂ ਦਿੱਲੀ,19 ਮਈ (ਜਗਤਾਰ ਸਿੰਘ)-ਦਿੱਲੀ ਹਾਈ ਕੋਰਟ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ 6 ਮੁਲਜ਼ਮਾਂ ਖ਼ਿਲਾਫ਼ ਸ਼ੁਰੂ ਕੀਤੀ ਗਈ ਅਪਰਾਧਕ 'ਤੌਹੀਨ' ਦੀ ਕਾਰਵਾਈ 'ਤੇ ਸੁਣਵਾਈ ਕਰਦੇ ਹੋਏ ਸਾਰੇ ਮੁਲਜ਼ਮਾਂ ਨੂੰ ਨੋਟਿਸ ਜਾਰੀ ਕੀਤਾ ਹੈ | ਜਸਟਿਸ ਨਵੀਨ ਚਾਵਲਾ ਦੀ ਅਗਵਾਈ ਵਾਲੀ ਬੈਂਚ ਨੇ ਉਨ੍ਹਾਂ ਨੂੰ ਚਾਰ ਹਫ਼ਤਿਆਂ ਅੰਦਰ ਆਪਣੇ ਜਵਾਬ ਦਾਇਰ ਕਰਨ ਦਾ ਹੁਕਮ ਦਿੱਤਾ ਹੈ | ਮਾਮਲੇ ਦੀ ਅਗਲੀ ਸੁਣਵਾਈ 4 ਅਗਸਤ ਨੂੰ ਹੋਏਗੀ | ਹਾਈ ਕੋਰਟ ਨੇ ਰਜਿਸਟਰੀ ਨੂੰ ਤੌਹੀਨ ਵਾਲੀ ਸਮਗਰੀ ਨੂੰ ਸੁਰੱਖਿਅਤ ਰੱਖਣ ਦੇ ਨਿਰਦੇਸ਼ ਦਿੱਤੇ ਹਨ |