ਬਠਿੰਡਾ, 19 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ਸ਼ੀਲ 'ਕੌਮੀ ਇਨਸਾਫ਼ ਮੋਰਚਾ' ਨੇ ਸੰਘਰਸ਼ ਨੂੰ ਤਿੱਖਾ ਕਰਦਿਆਂ 'ਕਾਲੇ ਚੋਲੇ ਅਤੇ ਜ਼ੰਜੀਰਾਂ' ਪਾ ਕੇ 22 ਮਈ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਕੋਠੀ ਵੱਲ ਰੋਸ ਮਾਰਚ ਦਾ ਐਲਾਨ ਕੀਤਾ ਹੈ | ਇਸ ਸੰਬੰਧੀ ਸਰਬੱਤ ਖ਼ਾਲਸਾ ਵਲੋਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਥਾਪੇ ਗਏ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਬਠਿੰਡਾ ਵਿਖੇ ਪੰਥਕ ਆਗੂਆਂ ਦੀ ਅਹਿਮ ਇਕੱਤਰਤਾ ਹੋਈ, ਜਿਸ ਵਿਚ ਭਾਈ ਮੋਹਕਮ ਸਿੰਘ, ਭਾਈ ਗੁਰਦੀਪ ਸਿੰਘ ਬਠਿੰਡਾ, ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਭਾਈ ਬੂਟਾ ਸਿੰਘ ਰਣਸੀਂਹ, ਭਾਈ ਪਰਮਜੀਤ ਸਿੰਘ ਸਹੋਲੀ ਅਤੇ ਸਤਨਾਮ ਸਿੰਘ ਮਨਾਵਾ ਨੇ ਵਿਸ਼ੇਸ਼ ਤੌਰ 'ਤੇ ਹਿੱਸਾ ਲਿਆ | ਇਸ ਮੌਕੇ ਸਿੱਖ ਆਗੂਆਂ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਮੂਹ ਬੰਦੀ ਸਿੰਘਾਂ ਅਤੇ ਰਾਜਸੀ ਬੰਦੀ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਅਤੇ ਉਨ੍ਹਾਂ ਦੇ ਅੰਮਿ੍ਤਸਰ ਜੇਲ੍ਹ ਵਿਚ ਬੰਦ 24 ਸਾਥੀਆਂ ਦੀ ਰਿਹਾਈ ਲਈ ਨਾਂਹ ਪੱਖੀ ਫ਼ੈਸਲਾ ਲੈ ਰਹੇ ਹਨ, ਜਿਸ ਦੇ ਰੋਸ ਵਜੋਂ ਕੌਮੀ ਇਨਸਾਫ਼ ਮੋਰਚਾ ਵਲੋਂ 22 ਮਈ ਨੂੰ 'ਕਾਲੇ ਚੋਲੇ ਅਤੇ ਜ਼ੰਜੀਰਾਂ (ਸੰਗਲੀਆਂ) ਪਾ ਕੇ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿੱਤ ਰਿਹਾਇਸ਼ ਵੱਲ ਰੋਸ ਮਾਰਚ ਕੀਤਾ ਜਾਵੇਗਾ |
ਕੌਮੀ ਇਨਸਾਫ਼ ਮੋਰਚਾ ਵਲੋਂ 'ਕਾਲੇ ਚੋਲੇ ਤੇ ਜ਼ੰਜੀਰਾਂ' ਪਾ ਕੇ ਮੁੱਖ ਮੰਤਰੀ ਦੀ ਕੋਠੀ ਵੱਲ ਰੋਸ ਮਾਰਚ ਦਾ ਐਲਾਨ
ਅਜੀਤ ਡੈਸਕ
20-05-2026