23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਰਾਜੇਵਾਲ ਅਚਾਨਕ ਬਿਮਾਰ, ਹਸਪਤਾਲ 'ਚ ਦਾਖ਼ਲ

ਅਜੀਤ ਡੈਸਕ 20-05-2026

ਖੰਨਾ, 19 ਮਈ (ਹਰਜਿੰਦਰ ਸਿੰਘ ਲਾਲ)-ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਬੀ. ਕੇ. ਯੂ. ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੂੰ ਅਚਾਨਕ ਬਿਮਾਰ ਹੋਣ ਕਾਰਨ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਪਤਾ ਲੱਗਾ ਹੈ ਕਿ ਉਨ੍ਹਾਂ ਨੂੰ ਦਿਲ ਨਾਲ ਸਬੰਧਿਤ ਬਿਮਾਰੀ ਕਾਰਨ ਲੁਧਿਆਣਾ ਦੇ ਹੀਰੋ ਹਾਰਟ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਉਹ ਹੁਣ ਖ਼ਤਰੇ ਤੋਂ ਬਾਹਰ ਦੱਸੇ ਜਾ ਰਹੇ ਹਨ। ਉਨ੍ਹਾਂ ਦੀ ਸਿਹਤਯਾਬੀ ਲਈ ਕਈ ਕਿਸਾਨ, ਸਮਾਜਿਕ, ਧਾਰਮਿਕ ਤੇ ਰਾਜਨੀਤਕ ਨੇਤਾਵਾਂ ਦੇ ਦੁਆ ਕੀਤੀ ਹੈ।

ਪਿਛਲੀ ਖ਼ਬਰ ਕਿਸਾਨ ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ ਅਗਲੀ ਖ਼ਬਰ ਆਸਿਮ ਮੁਨੀਰ ਨੇ ਵਿਦੇਸ਼ਾਂ ਤੋਂ ਮਿਲ ਰਹੇ ਕਰਜ਼ਿਆਂ ਨੂੰ ਦੱਸਿਆ ਪਾਕਿ ਦੀ 'ਤਰੱਕੀ'

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।