23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਕਿਸਾਨ ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ

ਅਜੀਤ ਡੈਸਕ 20-05-2026

ਕਿਲ੍ਹਾ ਲਾਲ ਸਿੰਘ (ਬਟਾਲਾ), 19 ਮਈ (ਬਲਬੀਰ ਸਿੰਘ)-ਥਾਣਾ ਕਿਲ੍ਹਾ ਲਾਲ ਸਿੰਘ ਅਧੀਨ ਆਉਂਦੇ ਪਿੰਡ ਭਾਗੋਵਾਲ ਵਿਖੇ ਇਕ ਕਿਸਾਨ ਵਲੋਂ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਪ੍ਰਾਪਤ ਜਾਣਕਾਰੀ ਅਨੁਸਾਰ ਬਲਜਿੰਦਰ ਸਿੰਘ (57) ਪੁੱਤਰ ਦਲਬੀਰ ਸਿੰਘ ਵਾਸੀ ਭਾਗੋਵਾਲ ਪੱਤੀ ਖਾਸਾ ਜੋ ਕਿ ਪਹਿਲਾਂ ਸੀ.ਆਈ.ਐਸ.ਐਫ. ਵਿਚ ਨੌਕਰੀ ਕਰਦਾ ਸੀ ਤੇ ਕੁਝ ਸਮਾਂ ਪਹਿਲਾਂ ਹੀ ਉਸ ਨੇ ਨੌਕਰੀ ਛੱਡ ਦਿੱਤੀ ਤੇ ਉਹ ਪਿੰਡ ਵਿਚ ਹੀ ਆਪਣੀ ਖੇਤੀਬਾੜੀ ਦਾ ਕੰਮ ਕਰਨ ਲੱਗਾ। ਮੰਗਲਵਾਰ ਦੁਪਹਿਰ ਕਰੀਬ 2 ਵਜੇ ਉਹ ਆਪਣੀ ਐਕਟਿਵਾ 'ਤੇ ਘਰੋਂ ਖੇਤਾਂ ਵੱਲ ਨੂੰ ਗਿਆ ਤੇ ਉੱਥੇ ਜਾ ਕੇ ਉਸ ਵਲੋਂ ਆਪਣੀ ਲਾਇਸੈਂਸੀ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਲਈ ਗਈ। ਗੋਲੀ ਦੀ ਆਵਾਜ਼ ਸੁਣ ਕੇ ਆਸ-ਪਾਸ ਕੰਮ ਕਰ ਰਹੇ ਖੇਤਾਂ ਵਿਚੋਂ ਲੋਕਾਂ ਵਲੋਂ ਜਾ ਕੇ ਦੇਖਿਆ ਗਿਆ ਤਾਂ ਬਲਜਿੰਦਰ ਸਿੰਘ ਖੂਨ ਨਾਲ ਲੱਥਪੱਥ ਪਿਆ ਸੀ ਤੇ ਉਸ ਦੀ ਮੌਤ ਹੋ ਚੁੱਕੀ ਸੀ। ਬਲਜਿੰਦਰ ਸਿੰਘ ਦਾ ਇਕ ਪੁੱਤਰ ਹਰਕੀਰਤ ਸਿੰਘ ਜੋ ਕਿ ਕੈਨੇਡਾ ਵਿਚ ਰਹਿੰਦਾ ਹੈ ਅਤੇ ਪੁੱਤਰੀ ਦਿਲਸ਼ਾਨ ਕੌਰ 12ਵੀਂ ਵਿਚ ਪੜ੍ਹ ਰਹੀ ਹੈ।

ਪਿਛਲੀ ਖ਼ਬਰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਪੰਜਾਬ ਦੀ ਜਨਗਣਨਾ ਨਾਲ ਸੰਬੰਧਿਤ ਸ਼ਿਕਾਇਤ ਦਾ ਲਿਆ ਨੋਟਿਸ ਅਗਲੀ ਖ਼ਬਰ ਰਾਜੇਵਾਲ ਅਚਾਨਕ ਬਿਮਾਰ, ਹਸਪਤਾਲ 'ਚ ਦਾਖ਼ਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।