ਚੰਡੀਗੜ੍ਹ, 19 ਮਈ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂਆਂ ਨੇ ਤੇਲ ਦੀਆਂ ਕੀਮਤਾਂ ਵਿਚ ਲਗਾਤਾਰ ਹੋ ਰਹੇ ਵਾਧੇ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ। ਪੰਜਾਬ ਦੇ 'ਆਪ' ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਅਸਮਾਨ ਨੂੰ ਛੂਹ ਰਹੀਆਂ ਕੀਮਤਾਂ ਘਰੇਲੂ ਅਤੇ ਕੌਮਾਂਤਰੀ ਦੋਵਾਂ ਪੱਧਰਾਂ 'ਤੇ ਨੀਤੀਆਂ ਬਣਾਉਣ ਵਿਚ ਮੋਦੀ ਸਰਕਾਰ ਦੀ ਮੁਕੰਮਲ ਨਾਕਾਮੀ ਦਾ ਸਿੱਧਾ ਨਤੀਜਾ ਹਨ। ਇਹ ਕੇਂਦਰ ਸਰਕਾਰ ਦੀਆਂ ਘਰੇਲੂ ਅਤੇ ਕੌਮਾਂਤਰੀ ਨੀਤੀਆਂ ਦੇ ਪੂਰੀ ਤਰ੍ਹਾਂ ਫ਼ੇਲ੍ਹ ਹੋਣ ਤੋਂ ਇਲਾਵਾ ਕੁੱਝ ਨਹੀਂ ਹੈ।
ਮੋਦੀ ਸਰਕਾਰ ਦੀਆਂ ਨਾਕਾਮ ਵਿਦੇਸ਼ ਨੀਤੀਆਂ ਕਾਰਨ ਮਹਿੰਗਾਈ ਦਾ ਸੰਕਟ ਪੈਦਾ ਹੋਇਆ-ਅਮਨ ਅਰੋੜਾ
ਅਜੀਤ ਡੈਸਕ
20-05-2026