ਚੰਡੀਗੜ੍ਹ, 19 ਮਈ (ਅਜੀਤ ਬਿਊਰੋ)-'ਆਪ' ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਵੀ ਭਾਜਪਾ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਕੇਂਦਰ ਦੀ ਨਾਕਾਮ ਵਿਦੇਸ਼ ਨੀਤੀ ਅਤੇ ਸਿਆਸੀ ਮੌਕਾਪ੍ਰਸਤੀ ਦਾ ਖ਼ਮਿਆਜ਼ਾ ਆਮ ਨਾਗਰਿਕ ਭੁਗਤ ਰਹੇ ਹਨ। 'ਆਪ' ਸਾਂਸਦ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਸਿਆਸੀ ਲਾਹੇ ਲਈ ਚੋਣਾਂ ਦੌਰਾਨ ਤੇਲ ਦੀਆਂ ਕੀਮਤਾਂ ਦੇ ਵਾਧੇ ਨੂੰ ਦਬਾ ਕੇ ਰੱਖਿਆ, ਪਰ ਹੁਣ ਸੱਚਾਈ ਸਾਹਮਣੇ ਆ ਰਹੀ ਹੈ। ਕੇਂਦਰ ਦੀਆਂ ਵਿਨਾਸ਼ਕਾਰੀ ਨੀਤੀਆਂ ਕਾਰਨ ਆਮ ਆਦਮੀ ਪੀੜਤ ਹੈ। ਮਹਿੰਗਾਈ ਅਤੇ ਬੇਰੁਜ਼ਗਾਰੀ ਪਹਿਲਾਂ ਹੀ ਇਤਿਹਾਸਕ ਉੱਚ ਪੱਧਰ 'ਤੇ ਹੈ, ਅਤੇ ਹੁਣ ਤੇਲ ਦੀਆਂ ਵਧਦੀਆਂ ਕੀਮਤਾਂ ਗਰੀਬ ਅਤੇ ਮੱਧ ਵਰਗ ਨੂੰ ਹੋਰ ਕੁਚਲ ਦੇਣਗੀਆਂ।
ਚੋਣਾਂ ਤੋਂ ਬਾਅਦ ਭਾਜਪਾ ਨੇ ਕੀਤਾ ਤੇਲ ਕੀਮਤਾਂ ਵਿਚ ਵਾਧਾ-ਕੰਗ
ਅਜੀਤ ਡੈਸਕ
20-05-2026