10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਪੀ.ਆਰ.ਟੀ.ਸੀ. ਪਨਬਸ ਕੰਟਰੈਕਟ ਵਰਕਰ ਯੂਨੀਅਨ ਦੀ ਹੜਤਾਲ ਮੁਲਤਵੀ

ਅਜੀਤ ਡੈਸਕ 25-05-2026

ਟਰਾਂਸਪੋਰਟ ਤੇ ਵਿੱਤ ਮੰਤਰੀ ਨਾਲ ਮੀਟਿੰਗ ਤੈਅ ਹੋਣ ਤੋਂ ਬਾਅਦ ਲਿਆ ਫ਼ੈਸਲਾ
ਬਰਨਾਲਾ, 24 ਮਈ (ਨਰਿੰਦਰ ਅਰੋੜਾ)-ਪੀ.ਆਰ.ਟੀ.ਸੀ. ਪਨਬਸ ਕੰਟਰੈਕਟ ਵਰਕਰ ਯੂਨੀਅਨ ਦੀ ਤਿੰਨ ਦਿਨਾਂ 25, 26 ਅਤੇ 27 ਮਈ ਨੂੰ ਹੋਣ ਵਾਲੀ ਹੜਤਾਲ ਜੋ ਕਿ ਅੱਜ ਤੋਂ ਸ਼ੁਰੂ ਕੀਤੀ ਜਾਣੀ ਸੀ, ਟਰਾਂਸਪੋਰਟ ਮੰਤਰੀ ਤੇ ਵਿੱਤ ਮੰਤਰੀ ਪੰਜਾਬ ਨਾਲ 2 ਜੂਨ 2026 ਨੂੰ ਪੈਨਲ ਮੀਟਿੰਗ ਤੈਅ ਹੋਣ ਤੋਂ ਬਾਅਦ ਮੁਲਤਵੀ ਕਰ ਦਿੱਤੀ ਗਈ ਹੈ | ਹੜਤਾਲ ਦੇ ਨਾਲ-ਨਾਲ ਧਰਨੇ ਸਮੇਤ ਸਾਰੇ ਐਕਸ਼ਨ ਮੁਲਤਵੀ ਕਰ ਦਿੱਤੇ ਗਏ ਹਨ | ਜਾਣਕਾਰੀ ਦਿੰਦਿਆਂ ਆਗੂ ਨਿਰਪਾਲ ਸਿੰਘ ਪੱਪੂ, ਗੁਰਪ੍ਰੀਤ ਸਿੰਘ, ਜਸਪਾਲ ਸਿੰਘ ਪਾਲਾ ਨੇ ਕਿਹਾ ਕਿ ਮੀਟਿੰਗ ਵਿਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਠੇਕੇਦਾਰੀ ਪ੍ਰਥਾ ਖ਼ਤਮ ਕਰਨ, 'ਬਰਾਬਰ ਕੰਮ-ਬਰਾਬਰ ਤਨਖ਼ਾਹ' ਲਾਗੂ ਕਰਨ, ਪਹਿਲਾਂ ਮੰਨੀਆਂ ਮੰਗਾਂ ਲਾਗੂ ਕਰਨ, ਕਿੱਲੋਮੀਟਰ ਸਕੀਮ ਤੇ ਪ੍ਰਾਈਵੇਟ ਬੱਸਾਂ ਬੰਦ ਕਰ ਕੇ ਵਿਭਾਗ ਦੀਆਂ ਮਾਲਕੀ ਵਾਲੀਆਂ ਬੱਸਾਂ ਪਾਉਣ ਸਮੇਤ ਹੋਰ ਮੰਗਾਂ 'ਤੇ ਵਿਚਾਰ-ਚਰਚਾ ਹੋਵੇਗੀ | ਇਸ ਦੇ ਨਾਲ ਹੀ 18 ਮਈ 2026 ਨੂੰ ਟਰਾਂਸਪੋਰਟ ਮੰਤਰੀ ਨਾਲ ਹੋਈ ਮੀਟਿੰਗ ਵਿਚ ਫ਼ੈਸਲੇ ਅਨੁਸਾਰ ਸੰਘਰਸ਼ ਦੌਰਾਨ ਨਾਜਾਇਜ਼ ਪਰਚੇ ਕਰ ਕੇ ਪਿਛਲੇ 6 ਮਹੀਨਿਆਂ ਤੋਂ ਜੇਲ੍ਹ ਵਿਚ ਬੰਦ ਸਾਥੀਆਂ 'ਤੇ ਦਰਜ ਪਰਚੇ ਰੱਦ ਕਰਨ ਅਤੇ ਪਹਿਲ ਦੇ ਆਧਾਰ 'ਤੇ ਰਿਹਾਅ ਕਰਨ ਦੀ ਸਹਿਮਤੀ ਬਣੀ ਸੀ, ਜਿਸ 'ਤੇ ਕਾਰਵਾਈ ਪ੍ਰਕਿਰਿਆ ਅਧੀਨ ਹੈ | ਇਸ ਨੂੰ ਮੁੱਖ ਰੱਖਦਿਆਂ ਜਥੇਬੰਦੀ ਵਲੋਂ ਹੜਤਾਲ ਮੁਲਤਵੀ ਕੀਤੀ ਗਈ ਹੈ | ਪ੍ਰੰਤੂ ਯੂਨੀਅਨ ਵਲੋਂ ਫ਼ੈਸਲਾ ਕੀਤਾ ਗਿਆ ਹੈ ਕਿ ਜੇਕਰ 2 ਜੂਨ ਦੀ ਮੀਟਿੰਗ ਤੋਂ ਪਹਿਲਾਂ ਵਿਭਾਗ ਵਲੋਂ ਜਥੇਬੰਦੀ ਦੀਆਂ ਮੰਗਾਂ 'ਤੇ ਆਪਸੀ ਮੀਟਿੰਗ ਕਰਕੇ ਸਹਿਮਤੀ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਸੂਬਾ ਕਮੇਟੀ ਵਲੋਂ ਮੁਲਤਵੀ ਕੀਤੇ ਐਕਸ਼ਨਾਂ ਨੂੰ ਬਹਾਲ ਕਰਦਿਆਂ ਤਿੱਖਾ ਸੰਘਰਸ਼ ਕੀਤਾ ਜਾਵੇਗਾ |

ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਅਧੀਨ ਲਿਆਉਣ ਦਾ ਟੀਚਾ-ਗੁਰਮੀਤ ਸਿੰਘ ਖੁੱਡੀਆਂ ਅਗਲੀ ਖ਼ਬਰ ਪੇਂਡੂ ਖੇਤਰਾਂ ਦੇ ਪੈਟਰੋਲ ਪੰਪਾਂ 'ਤੇ ਵੀ ਨਹੀਂ ਰਹੇਗੀ ਤੇਲ ਦੀ ਕਮੀ, ਤੇਲ ਕੰਪਨੀਆਂ ਨੇ ਐਤਵਾਰ ਨੂੰ ਵੀ ਕੰਮ ਕਰਕੇ ਕੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।