10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਪੰਜਾਬ ਸਰਕਾਰ ਵਲੋਂ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਅਧੀਨ ਲਿਆਉਣ ਦਾ ਟੀਚਾ-ਗੁਰਮੀਤ ਸਿੰਘ ਖੁੱਡੀਆਂ

ਅਜੀਤ ਡੈਸਕ 25-05-2026

ਚੰਡੀਗੜ੍ਹ, 24 ਮਈ (ਅਜੀਤ ਬਿਊਰੋ)- ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਝੋਨੇ ਦੀ ਟਿਕਾਊ ਕਾਸ਼ਤ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਐਲਾਨ ਕੀਤਾ ਕਿ ਸੂਬੇ ਨੇ ਸਾਲ 2026-27 ਦੇ ਸਾਉਣੀ ਸੀਜ਼ਨ ਦੌਰਾਨ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਤਕਨੀਕ ਅਧੀਨ ਲਿਆਉਣ ਦਾ ਟੀਚਾ ਮਿਥਿਆ ਹੈ ਅਤੇ ਇਸ ਮਕਸਦ ਲਈ 40 ਕਰੋੜ ਰੁਪਏ ਦੇ ਬਜਟ ਦਾ ਪ੍ਰਬੰਧ ਵੀ ਕੀਤਾ ਗਿਆ ਹੈ | ਪਾਣੀ ਬਚਾਉਣ ਵਾਲੀ ਡੀ.ਐਸ.ਆਰ. ਸਕੀਮ ਬਾਰੇ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਾਲ 2025 ਦੇ ਸਾਉਣੀ ਸੀਜ਼ਨ ਦੌਰਾਨ 23,410 ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਈ, ਜਿਸ ਤਹਿਤ 2,35,899 ਏਕੜ ਰਕਬਾ ਕਵਰ ਕੀਤਾ ਗਿਆ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਰੇ ਯੋਗ ਕਿਸਾਨਾਂ ਨੂੰ 1,500 ਰੁਪਏ ਪ੍ਰਤੀ ਏਕੜ ਦੀ ਦਰ ਨਾਲ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਸਿੱਧੇ ਤੌਰ 'ਤੇ 35.38 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਦਿੱਤੀ ਗਈ | ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ 'ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਇਹ ਕਿਸਾਨਾਂ ਦੀ ਅਗਵਾਈ ਵਾਲੀ ਕ੍ਰਾਂਤੀਕਾਰੀ ਮੁਹਿੰਮ ਹੈ | ਸਾਲ 2025-26 ਵਿਚ ਇਸ ਸਕੀਮ ਨੂੰ ੰ ਕਿਸਾਨ ਵੀਰਾਂ ਤੋਂ ਭਰਵਾਂ ਹੁੰਗਾਰਾ ਮਿਲਿਆ | ਹੁਣ ਸਾਲ 2026-27 ਲਈ 40 ਕਰੋੜ ਰੁਪਏ ਦੀ ਲਾਗਤ ਨਾਲ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਹੇਠ ਲਿਆਉਣ ਦਾ ਟੀਚਾ ਹੈ | ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਡੀ.ਐਸ.ਆਰ ਤਕਨੀਕ ਕੱਦੂ ਕਰਕੇ ਅਤੇ ਪਨੀਰੀ ਟਰਾਂਸਪਲਾਂਟੇਸ਼ਨ ਦੀ ਲੋੜ ਨੂੰ ਖਤਮ ਕਰਦੀ ਹੈ ਅਤੇ ਸਿੰਜਾਈ ਲਈ ਪਾਣੀ ਦੀ ਵਰਤੋਂ ਵਿਚ 15-20 ਫ਼ੀਸਦ ਦੀ ਕਮੀ ਲਿਆਉਣ ਦੇ ਨਾਲ-ਨਾਲ ਮਜ਼ਦੂਰੀ ਦੀਆਂ ਲਾਗਤਾਂ ਵਿਚ ਮਹੱਤਵਪੂਰਨ ਕਮੀ ਲਿਆਉਂਦੀ ਹੈ | ਉਨ੍ਹਾਂ ਕਿਹਾ ਕਿ ਇਹ ਪੰਜਾਬ ਦੀ ਵਿਆਪਕ ਰਣਨੀਤੀ ਦਾ ਇੱਕ ਅਹਿਮ ਕਦਮ ਹੈ ਜਿਸਦਾ ਉਦੇਸ਼ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣਾ ਅਤੇ ਆਰਥਿਕ ਪ੍ਰੋਤਸਾਹਨ ਰਾਹੀਂ ਵਾਤਾਵਰਨ-ਪੱਖੀ ਖੇਤੀ ਨੂੰ ਉਤਸ਼ਾਹਿਤ ਕਰਨਾ ਹੈ |

ਪਿਛਲੀ ਖ਼ਬਰ 28 ਕਿੱਲੋ ਹੈਰੋਇਨ ਤੇ ਸਾਢੇ 9 ਲੱਖ ਦੀ ਨਕਦੀ ਸਮੇਤ 4 ਤਸਕਰ ਗਿ੍ਫ਼ਤਾਰ <br/> ਅਗਲੀ ਖ਼ਬਰ ਪੀ.ਆਰ.ਟੀ.ਸੀ. ਪਨਬਸ ਕੰਟਰੈਕਟ ਵਰਕਰ ਯੂਨੀਅਨ ਦੀ ਹੜਤਾਲ ਮੁਲਤਵੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।