17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਔਰਤ ਨੂੰ ਲੁੱਟਣ ਉਪਰੰਤ ਗਲ੍ਹਾ ਘੁੱਟ ਕੇ ਹੱਤਿਆ

ਅਜੀਤ ਡੈਸਕ 26-05-2026

ਬਹਿਰਾਮ, 25 ਮਈ (ਨਛੱਤਰ ਸਿੰਘ ਬਹਿਰਾਮ, ਸਰਬਜੀਤ ਸਿੰਘ ਰਾਣਾ)-ਨਜ਼ਦੀਕੀ ਪਿੰਡ ਸਰਹਾਲਾ ਰਾਣੂੰਆ ਵਿਖੇ ਬੀਤੀ ਦੇਰ ਸ਼ਾਮ ਇੱਕ ਬਜ਼ੁਰਗ ਔਰਤ ਦਾ ਉਸ ਦੇ ਕੰਨਾਂ ਵਿਚ ਪਾਈਆਂ ਹੋਈਆਂ ਸੋਨੇ ਦੀਆਂ ਵਾਲੀਆਂ ਲੁੱਟਣ ਉਪਰੰਤ ਉਸ ਦਾ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ | ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਮਿ੍ਤਕ ਔਰਤ ਲਖਵਿੰਦਰ ਕੌਰ (58) ਦੇ ਪਤੀ ਬਹਾਦਰ ਸਿੰਘ ਪੁੱਤਰ ਗੁਰਬਚਨ ਸਿੰਘ ਨਿਵਾਸੀ ਸਰਹਾਲਾ ਰਾਣੰੂਆ ਨੇ ਦੱਸਿਆ ਕਿ ਸਾਡੇ ਜਾਣਕਾਰ ਲੜਕੀ ਪ੍ਰਵੀਨ ਕੌਰ ਆਪਣੀ ਲੜਕੀ ਸਿਮਰਪ੍ਰੀਤ ਕੌਰ ਤੇ ਇੱਕ ਲੜਕਾ ਜਿਸ ਨੂੰ ਉਹ ਨਹੀਂ ਜਾਣਦੇ ਸਨ ਲੈ ਕੇ ਮੇਰੇ ਘਰ ਆਈਆਂ, ਜਿਨ੍ਹਾਂ ਮੇਰੀ ਪਤਨੀ ਦੀਆਂ ਵਾਲੀਆਂ ਲੁੱਟਣ ਉਪਰੰਤ ਉਸ ਦੀ ਹੱਤਿਆ ਕਰ ਦਿੱਤੀ | ਦੇਰ ਸ਼ਾਮ ਜਦੋਂ ਮੈਂ ਘਰ ਵਾਪਸ ਪਰਤਿਆ ਤਾਂ ਦੇਖਿਆ ਕਿ ਲਖਵਿੰਦਰ ਕੌਰ ਬੈੱਡ 'ਤੇ ਪਈ ਸੀ, ਜਿਸ ਨੂੰ ਕਿਸੇ ਨੇ ਚੁੰਨੀ ਨਾਲ ਗੱਲ ਘੁੱਟ ਕੇ ਮਾਰ ਦਿੱਤਾ ਤੇ ਕੰਨਾਂ ਵਿਚ ਪਾਈਆਂ ਹੋਈਆਂ ਸੋਨੇ ਦੀਆਂ ਵਾਲੀਆਂ ਵੀ ਨਹੀਂ ਸਨ | ਸੂਚਨਾ ਮਿਲਦੇ ਹੀ ਡੀ.ਐਸ.ਪੀ. ਬੰਗਾ ਹਰਜੀਤ ਸਿੰਘ ਰੰਧਾਵਾ, ਥਾਣਾ ਬਹਿਰਾਮ ਦੇ ਐੱਸ.ਐੱਚ.ਓ. ਸਮੇਤ ਪੁਲਿਸ ਪਾਰਟੀ ਮੌਕੇ 'ਤੇ ਪੁੱਜ ਗਏ ਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਬਹਾਦਰ ਸਿੰਘ ਦੇ ਬਿਆਨਾਂ 'ਤੇ ਉਪਰੋਕਤ ਔਰਤ ਪ੍ਰਵੀਨ ਕੌਰ ਅਤੇ ਸਿਮਰਨਜੀਤ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਸਿੱਖਿਆ ਬੋਰਡ ਵਲੋਂ 8ਵੀਂ ਸ਼੍ਰੇਣੀ ਦੀ ਰੀ-ਅਪੀਅਰ ਪ੍ਰੀਖਿਆ 2 ਤੋਂ 11 ਜੂਨ ਤੱਕ ਅਗਲੀ ਖ਼ਬਰ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।