24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਪਾਕਿਸਤਾਨੀ ਖ਼ੁਫ਼ੀਆ ਏਜੰਸੀ ਲਈ ਜਾਸੂਸੀ ਕਰਨ ਵਾਲੇ ਪੰਜ ਦੋਸ਼ੀ ਗਿ੍ਫ਼ਤਾਰ <br/>

ਅਜੀਤ ਡੈਸਕ 27-05-2026

ਪਠਾਨਕੋਟ, 26 ਮਈ (ਸੁਮਿਤ/ ਵਿਨੋਦ)-ਪਠਾਨਕੋਟ ਪੁਲਿਸ ਨੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ ਲਈ ਜਾਸੂਸੀ ਕਰਨ ਵਾਲੇ ਇਕ ਵੱਡੇ ਗਰੋਹ ਦਾ ਪਰਦਾਫਾਸ਼ ਕਰਦਿਆਂ ਪੰਜ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਤੇ ਡੀ.ਜੀ.ਪੀ. ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੇਸ਼ ਵਿਰੋਧੀ ਤੱਤਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ | ਪੁਲਿਸ ਮੁਤਾਬਿਕ 21 ਮਈ 2026 ਨੂੰ ਖ਼ੁਫ਼ੀਆ ਸੂਚਨਾ ਮਿਲੀ ਸੀ ਕਿ ਬਲਜੀਤ ਸਿੰਘ ਉਰਫ਼ ਬੀਤੂ ਵਾਸੀ ਚੱਕ ਧਾਰੀਵਾਲ ਅਤੇ ਉਸ ਦੇ ਸਾਥੀ ਪਾਕਿਸਤਾਨੀ ਏਜੰਸੀ ਆਈ.ਐਸ.ਆਈ. ਲਈ ਕੰਮ ਕਰ ਰਹੇ ਹਨ | ਦੋਸ਼ੀਆਂ ਵਲੋਂ ਸੁਜਾਨਪੁਰ ਐਨ.ਐਚ.-44 'ਤੇ ਪੁਲ ਨੰਬਰ-4 ਅਤੇ 5 ਵਿਚਕਾਰ ਇਕ ਦੁਕਾਨ 'ਤੇ ਸੀ.ਸੀ.ਟੀ.ਵੀ. ਕੈਮਰੇ ਲਗਾ ਕੇ ਆਰਮੀ ਅਤੇ ਪੈਰਾ ਮਿਲਟਰੀ ਫੋਰਸਾਂ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖੀ ਜਾ ਰਹੀ ਸੀ | ਇਹ ਲਾਈਵ ਫੀਡ ਇਲੈਕਟ੍ਰਾਨਿਕ ਮਾਧਿਅਮ ਰਾਹੀਂ ਪਾਕਿਸਤਾਨ ਭੇਜੀ ਜਾਂਦੀ ਸੀ | ਇਸ ਮਾਮਲੇ ਵਿਚ ਥਾਣਾ ਸੁਜਾਨਪੁਰ ਵਿਖੇ ਕੇਸ ਦਰਜ ਕੀਤਾ ਗਿਆ | ਜਾਂਚ ਦੌਰਾਨ ਦੁਕਾਨ ਮਾਲਕ ਅੰਕਿਤ ਸ਼ਰਮਾ ਨੂੰ ਵੀ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਤੋਂ ਇਲਾਵਾ ਬਲਜੀਤ ਦੇ ਭਰਾ ਹਰਦੀਪ ਸਿੰਘ 'ਤੇ ਸਬੂਤ ਨਸ਼ਟ ਕਰਨ ਦੇ ਦੋਸ਼ ਹੇਠ ਗਿ੍ਫ਼ਤਾਰ ਕੀਤਾ | ਤਫ਼ਤੀਸ਼ ਵਿਚ ਇਹ ਵੀ ਸਾਹਮਣੇ ਆਇਆ ਕਿ ਬਲਜਿੰਦਰ ਸਿੰਘ ਉਰਫ਼ ਵਿੱਕੀ ਤੇ ਤਰਨਪ੍ਰੀਤ ਸਿੰਘ ਉਰਫ਼ ਤੰਨੂ ਜੋ ਪਹਿਲਾਂ ਤੋਂ ਆਈ.ਐਸ.ਆਈ. ਏਜੰਟਾਂ ਨਾਲ ਸੰਪਰਕ ਵਿਚ ਸਨ | ਇਸ ਜਾਸੂਸੀ ਗਰੋਹ ਦੇ ਅਹਿਮ ਮੈਂਬਰ ਸਨ | ਦੋਵਾਂ ਨੂੰ ਵੀ ਪੁਲਿਸ ਨੇ ਕਾਬੂ ਕਰ ਲਿਆ ਹੈ |

ਪਿਛਲੀ ਖ਼ਬਰ ਕਾਊਾਟਰ ਇੰਟੈਲੀਜੈਂਸ ਫ਼ਿਰੋਜ਼ਪੁਰ ਵਲੋਂ ਸਰਹੱਦ ਪਾਰ ਹਥਿਆਰ ਤਸਕਰੀ ਮਾਡਿਊਲ ਬੇਨਕਾਬ, 5 ਗਲੌਕ ਪਿਸਤੌਲ ਸਮੇਤ ਇਕ ਕਾਬੂ... ਅਗਲੀ ਖ਼ਬਰ ਨਗਰ ਕੌਂਸਲ ਦੀਨਾਨਗਰ, ਗੁਰਦਾਸਪੁਰ, ਕਾਦੀਆਂ ਤੇ ਨਗਰ ਕੌਂਸਲ ਸ਼ਾਮ ਚੌਰਾਸੀ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਹੁਣ 13...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।