23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਨਿਗਮ ਚੋਣਾਂ ਵਿਚ ਹੋ ਰਹੀ ਹਿੰਸਾ ਸਰਕਾਰ ਦੀ ਨਾਕਾਮੀ ਦਾ ਸਬੂਤ-ਗਿਆਨੀ ਹਰਪ੍ਰੀਤ ਸਿੰਘ

ਅਜੀਤ ਡੈਸਕ 27-05-2026

ਚੰਡੀਗੜ੍ਹ, 26 ਮਈ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਨਿਗਮ ਚੋਣਾਂ ਦੌਰਾਨ ਹੋ ਰਹੀ ਹਿੰਸਾ ਸਾਬਤ ਕਰਦੀ ਹੈ ਕਿ ਅਮਨ ਕਾਨੂੰਨ ਦੀ ਰਾਖੀ ਕਰਨ ਵਾਲੀ ਸਰਕਾਰ ਖ਼ੁਦ ਹੀ ਗੁੰਡਾਗਰਦੀ 'ਤੇ ਉਤਰ ਆਈ ਹੈ | ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਮਾਣਾ ਵਿਖੇ ਪੁਲਿਸ ਤੇ ਲੋਕਾਂ ਵਿਚਾਲੇ ਹੋਈ ਝੜਪ ਦੇ ਦਿ੍ਸ਼ ਬੇਹੱਦ ਚਿੰਤਾਜਨਕ ਹਨ | ਇਹ ਘਟਨਾਵਾਂ ਪੰਜਾਬ ਵਿਚ ਚੋਣਾਂ ਦੌਰਾਨ ਬਣ ਰਹੇ ਡਰ ਤੇ ਧੱਕੇਸ਼ਾਹੀ ਦੇ ਮਾਹੌਲ ਨੂੰ ਬੇਨਕਾਬ ਕਰਦੀਆਂ ਹਨ | ਉਨ੍ਹਾਂ ਕਿਹਾ ਕਿ ਵੋਟ ਪਾਉਣ ਆ ਰਹੇ ਲੋਕਾਂ ਨੂੰ ਸੁਰੱਖਿਆ ਤੇ ਭਰੋਸਾ ਮਿਲਣਾ ਚਾਹੀਦਾ ਹੈ, ਨਾ ਕਿ ਡਰ, ਗੋਲੀਆਂ ਅਤੇ ਡੰਡੇ |

ਪਿਛਲੀ ਖ਼ਬਰ ਵਿਰੋਧੀ ਧਿਰਾਂ ਨੇ ਨਗਰ ਕੌਂਸਲ ਚੋਣਾਂ ਦਾ ਮਾਹੌਲ ਵਿਗਾੜਨ ਦਾ ਮਾੜਾ ਯਤਨ ਕੀਤਾ-ਹਰਪਾਲ ਸਿੰਘ ਚੀਮਾ <br/> ਅਗਲੀ ਖ਼ਬਰ ਸਿੱਖ ਕੌਮ ਨੂੰ ਚਿੜਾਉਣ ਲਈ ਡੇਰਾ ਮੁਖੀ ਨੂੰ ਵਾਰ ਵਾਰ ਕੱਢਿਆ ਜਾ ਰਿਹੈ ਜੇਲ੍ਹ ਤੋਂ ਬਾਹਰ-ਰਵੀਇੰਦਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।