15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਵਿਖੇ ਸ਼ਾਰਟ ਸਰਕਟ ਕਾਰਨ ਸ਼ਮਿਆਨੇ ਨੂੰ ਲੱਗੀ ਅੱਗ <br/>

ਅਜੀਤ ਡੈਸਕ 28-05-2026
ਅੰਮਿ੍ਤਸਰ, 27 ਮਈ (ਜਸਵੰਤ ਸਿੰਘ ਜੱਸ)-ਸਥਾਨਕ ਚਾਟੀਵਿੰਡ ਚੌਕ ਨੇੜੇ ਸਥਿਤ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਦੀ ਪਰਿਕਰਮਾ ਵਿਖੇ ਗਰਮੀ ਦੇ ਮੌਸਮ ਨੂੰ ਮੁੱਖ ਰੱਖਦਿਆਂ ਸੰਗਤਾਂ ਦੀ ਸੁਵਿਧਾ ਲਈ ਲਗਾਏ ਗਏ ਸ਼ਮਿਆਨੇ ਨੂੰ ਅੱਜ ਦੁਪਹਿਰ ਅਚਾਨਕ ਅੱਗ ਗਈ, ਪਰ ਪ੍ਰਬੰਧਕਾਂ ਤੇ ਹਾਜ਼ਰ ਸੰਗਤਾਂ ਵਲੋਂ ਮੁਸਤੈਦੀ ਨਾਲ ਸਮੇਂ ਸਿਰ ਅੱਗ 'ਤੇ ਕਾਬੂ ਪਾ ਲੈਣ ਕਾਰਨ ਵੱਡਾ ਹਾਦਸਾ ਹੋਣ ਤੋਂ ਬਚਾਅ ਹੋ ਗਿਆ | ਘਟਨਾ ਦਾ ਪਤਾ ਲੱਗਣ 'ਤੇ ਸ਼ੋ੍ਰਮਣੀ ਕਮੇਟੀ ਦੇ ਵਧੀਕ ਸਕੱਤਰ ਜਸਵਿੰਦਰ ਸਿੰਘ ਜੱਸੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਮੇਜਰ ਸਿੰਘ ਅਰਜਨ ਮਾਂਗਾ ਗੁਰਦੁਆਰਾ ਸਾਹਿਬ ਪੁੱਜੇ ਤੇ ਵਾਪਰੀ ਘਟਨਾ ਦਾ ਜਾਇਜ਼ਾ ਲੈਂਦਿਆਂ ਅੱਗੇ ਤੋਂ ਅਜਿਹੀਆਂ ਘਟਨਾਵਾਂ ਤੋਂ ਬਚਾਅ ਲਈ ਜ਼ਰੂਰੀ ਹਦਾਇਤਾਂ ਦਿੱਤੀਆਂ | ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਮੈਨੇਜਰ ਜਤਿੰਦਰਪਾਲ ਸਿੰਘ ਨੇ 'ਅਜੀਤ' ਦੀ ਟੀਮ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਗਰਮੀ ਦੀ ਵਧੇਰੇ ਤਪਸ਼ ਕਰਕੇ ਚਾਟੀਵਿੰਡ ਚੌਕ ਸਾਈਡ ਵਾਲੀ ਪਰਿਕਰਮਾ ਵਿਚ ਲੱਗੇ ਸ਼ਮਿਆਨੇ ਹੇਠ ਹਵਾ ਲਈ ਲਗਾਏ ਪੱਖਿਆਂ ਲਈ ਬਿਜਲੀ ਦੀਆਂ ਤਾਰਾਂ ਦੇ ਗਰਮ ਹੋਣ ਕਰਕੇ ਸ਼ਾਰਟ ਸਰਕਟ ਹੋ ਜਾਣ ਕਾਰਣ ਦੁਪਹਿਰ ਸਮੇਂ ਅਚਾਨਕ ਕੱਪੜੇ ਦੇ ਸ਼ਮਿਆਨੇ ਨੂੰ ਅੱਗ ਲੱਗ ਗਈ ਤੇ ਸ਼ਮਿਆਨੇ ਦਾ ਕੁਝ ਹਿੱਸਾ ਸੜ ਗਿਆ | ਉਨ੍ਹਾਂ ਕਿਹਾ ਕਿ ਅੱਗ ਦਾ ਪਤਾ ਲੱਗਣ 'ਤੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ, ਸਟਾਫ, ਕਾਰ ਸੇਵਾ ਵਾਲੇ ਬਾਬਿਆਂ ਅਤੇ ਦਰਸ਼ਨ ਕਰਨ ਆਏ ਸ਼ਰਧਾਲੂਆਂ ਨੇ ਮਿਲ ਕੇ ਅੱਗ 'ਤੇ ਸਮੇਂ ਸਿਰ ਕਾਬੂ ਕਰ ਲਿਆ ਤੇ ਇਸ ਨੂੰ ਗੁਰਦੁਆਰਾ ਸਾਹਿਬ ਵੱਲ ਅੱਗੇ ਵੱਧਣ ਤੋਂ ਰੋਕ ਲਿਆ | ਇਸ ਦੌਰਾਨ ਅੱਗ ਬੁਝਾਊ ਯੰਤਰਾਂ ਤੇ ਪਾਣੀ ਦੀ ਵਰਤੋਂ ਕੀਤੀ ਗਈ | ਇਸ ਮੌਕੇ ਫਾਇਰ ਬਿ੍ਗੇਡ ਨੂੰ ਵੀ ਬੁਲਾਇਆ ਗਿਆ, ਪਰ ਵਿਭਾਗ ਦੀ ਅੱਗ ਬੁਝਾਊ ਗੱਡੀ ਦੇ ਆਉਣ ਤੱਕ ਅੱਗ 'ਤੇ ਕਾਬੂ ਪਾ ਲਿਆ ਗਿਆ ਸੀ | ਇਸ ਦੌਰਾਨ ਇਹ ਰਾਹਤ ਦੀ ਗੱਲ ਰਹੀ ਕਿ ਅਚਾਨਕ ਵਾਪਰੀ ਇਸ ਘਟਨਾ ਦੌਰਾਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਜਾਂ ਕੋਈ ਵੱਡਾ ਨੁਕਸਾਨ ਨਹੀਂ ਹੋਇਆ |
ਸ਼ੋ੍ਰਮਣੀ ਕਮੇਟੀ ਦਾ ਆਪਣਾ ਅੱਗ ਬੁਝਾਊ ਵਾਹਨ ਬਣਿਆ ਸਫ਼ੇਦ ਹਾਥੀ!
ਪ੍ਰਾਪਤ ਵੇਰਵਿਆਂ ਅਨੁਸਾਰ ਕਿਸੇ ਅੱਗ ਲੱਗਣ ਦੀ ਘਟਨਾ ਨਾਲ ਨਜਿੱਠਣ ਲਈ ਸ਼ੋ੍ਰਮਣੀ ਕਮੇਟੀ ਕੋਲ ਆਪਣਾ ਇਕ ਅੱਗ ਬੁਝਾਊ ਵਾਹਨ ਵੀ ਹੈ, ਜੋ ਅਕਸਰ ਸ਼ੋ੍ਰਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਖੜਾ ਰਹਿੰਦਾ ਹੈ | ਪਰ ਜਾਣਕਾਰੀ ਅਨੁਸਾਰ ਇਸ ਲਈ ਲੋੜੀਂਦਾ ਸਟਾਫ ਨਾ ਹੋਣ ਕਰਕੇ ਅੱਗ ਲੱਗਣ ਦੀ ਸੂਰਤ ਵਿਚ ਅਕਸਰ ਇਸਦੀ ਵਰਤੋਂ ਨਹੀਂ ਕੀਤੀ ਜਾਂਦੀ | ਜਦੋਂ ਵੀ ਸ਼ੋੋ੍ਰਮਣੀ ਕਮੇਟੀ ਨਾਲ ਸੰਬੰਧਿਤ ਕਿਸੇ ਅਸਥਾਨ 'ਤੇ ਕੋਈ ਅੱਗ ਲੱਗਣ ਦੀ ਜਾਂ ਕੋਈ ਹੋਰ ਘਟਨਾ ਵਾਪਰਦੀ ਹੈ, ਤਾਂ ਸ਼ੋ੍ਰਮਣੀ ਕਮੇਟੀ ਵਲੋਂ ਨਗਰ ਨਿਗਮ ਦੇ ਫਾਇਰ ਬਿ੍ਗੇਡ ਵਿਭਾਗ ਤੋਂ ਹੀ ਅੱਗ ਬੁਝਾਊ ਯੰਤਰ ਮੰਗਵਾਉਣੇ ਪੈਂਦੇ ਹਨ |

ਪਿਛਲੀ ਖ਼ਬਰ ਬਿੱਟੂ ਵਲੋਂ ਪੰਜਾਬ ਪੁਲਿਸ ਨੂੰ ਮੰਦੀ ਸ਼ਬਦਾਵਲੀ ਤੇ ਮਹਿਲਾ ਐਸ.ਐਸ.ਪੀ. ਨੂੰ ਧਮਕਾਉਣਾ ਨਿੰਦਣਯੋਗ-ਪੰਨੂ ਅਗਲੀ ਖ਼ਬਰ ਧਾਮੀ ਨੇ ਜਥੇਦਾਰ ਨੂੰ ਪੱਤਰ ਲਿਖ ਕੇ 'ਸਿੱਟ' ਦੀ ਕੀਤੀ ਸ਼ਿਕਾਇਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।