21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਪਾਵਨ ਸਰੂਪ ਮਾਮਲੇ 'ਚ ਸ਼੍ਰੋਮਣੀ ਕਮੇਟੀ ਨਹੀਂ ਕਰ ਰਹੀ ਸਹਿਯੋਗ-ਐਸ.ਆਈ.ਟੀ. ਨੇ ਹਾਈ ਕੋਰਟ ਨੂੰ ਦੱਸਿਆ <br/>

ਅਜੀਤ ਡੈਸਕ 29-05-2026
ਚੰਡੀਗੜ੍ਹ, 28 ਮਈ (ਪ੍ਰੋ. ਅਵਤਾਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪ ਲਾਪਤਾ ਹੋਣ ਦੇ ਮਾਮਲੇ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਦਾਅਵਾ ਕੀਤਾ ਕਿ ਸ਼੍ਰੋਮਣੀ ਕਮੇਟੀ ਵਲੋਂ ਜਾਂਚ 'ਚ ਪੂਰਾ ਸਹਿਯੋਗ ਨਹੀਂ ਦਿੱਤਾ ਜਾ ਰਿਹਾ | ਐਸ.ਆਈ.ਟੀ. ਨੇ ਅਦਾਲਤ ਨੂੰ ਦੱਸਿਆ ਕਿ 14 ਤੋਂ ਵੱਧ ਪੱਤਰ ਭੇਜਣ ਦੇ ਬਾਵਜੂਦ ਲੋੜੀਂਦਾ ਪੂਰਾ ਰਿਕਾਰਡ ਅਤੇ ਜ਼ਰੂਰੀ ਜਾਣਕਾਰੀਆਂ ਮੁਹੱਈਆ ਨਹੀਂ ਕਰਵਾਈਆਂ ਗਈਆਂ, ਜਿਸ ਕਾਰਨ ਜਾਂਚ ਪ੍ਰਭਾਵਿਤ ਹੋ ਰਹੀ ਹੈ | ਇਹ ਜਾਣਕਾਰੀ ਜਸਟਿਸ ਵਿਨੋਦ ਐਸ. ਭਾਰਦਵਾਜ ਦੀ ਅਦਾਲਤ 'ਚ ਦਾਖ਼ਲ ਸਟੇਟਸ ਰਿਪੋਰਟ ਵਿਚ ਸਾਹਮਣੇ ਆਈ | ਇਹ ਰਿਪੋਰਟ ਸਹਾਇਕ ਪੁਲਿਸ ਕਮਿਸ਼ਨਰ ਹਰਮਿੰਦਰ ਸਿੰਘ ਸੰਧੂ ਵਲੋਂ ਪੇਸ਼ ਕੀਤੀ ਗਈ, ਜੋ ਐਸ.ਆਈ.ਟੀ. ਦੇ ਮੈਂਬਰ ਵੀ ਹਨ | ਐਸ.ਆਈ.ਟੀ. ਨੇ ਅਦਾਲਤ ਨੂੰ ਇਹ ਵੀ ਦੱਸਿਆ ਕਿ ਕੁਝ ਅਹਿਮ ਰਿਕਾਰਡ ਅਤੇ ਜਾਣਕਾਰੀਆਂ ਜਾਣ-ਬੁੱਝ ਕੇ ਰੋਕੀਆਂ ਜਾ ਰਹੀਆਂ ਹਨ, ਜਿਹੜੀਆਂ ਮਾਮਲੇ ਦੀ ਜਾਂਚ ਲਈ ਬਹੁਤ ਮਹੱਤਵਪੂਰਨ ਹਨ | ਪੁਲਿਸ ਨੇ ਹਾਈ ਕੋਰਟ ਤੋਂ ਮੰਗ ਕੀਤੀ ਕਿ ਸ਼੍ਰੋਮਣੀ ਕਮੇਟੀ ਨੂੰ ਸਾਰੇ ਸੰਬੰਧਤ ਦਸਤਾਵੇਜ਼ ਅਤੇ ਰਿਕਾਰਡ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਜਾਣ ਤਾਂ ਜੋ ਜਾਂਚ ਨੂੰ ਅੱਗੇ ਵਧਾਇਆ ਜਾ ਸਕੇ | ਸੁਣਵਾਈ ਦੌਰਾਨ ਪਟੀਸ਼ਨਕਰਤਾਵਾਂ ਦੇ ਵਕੀਲਾਂ ਵਲੋਂ ਸਟੇਟਸ ਰਿਪੋਰਟ ਦਾ ਅਧਿਐਨ ਕਰਨ ਅਤੇ ਜਵਾਬੀ ਦਲੀਲਾਂ ਤਿਆਰ ਕਰਨ ਲਈ ਸਮਾਂ ਮੰਗਿਆ ਗਿਆ | ਉਪਰੰਤ ਹਾਈ ਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ 19 ਅਗਸਤ ਤੱਕ ਮੁਲਤਵੀ ਕਰ ਦਿੱਤੀ |

ਪਿਛਲੀ ਖ਼ਬਰ ਮੌਸਮ ਵਿਭਾਗ ਨੇ ਜਾਰੀ ਕੀਤਾ ਰੈੱਡ ਅਲਰਟ, ਅਗਲੇ ਦਿਨਾਂ 'ਚ ਮੌਸਮ ਰਹੇਗਾ ਖ਼ਰਾਬ ਅਗਲੀ ਖ਼ਬਰ 328 ਪਾਵਨ ਸਰੂਪਾਂ ਦੇ ਮਾਮਲੇ 'ਚ ਐਸ.ਆਈ.ਟੀ. ਤੇ ਸ਼੍ਰੋਮਣੀ ਕਮੇਟੀ ਆਹਮੋ-ਸਾਹਮਣੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।