21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਭਾਜਪਾ ਵਲੋਂ ਨਿਰਪੱਖ, ਸੁਤੰਤਰ ਅਤੇ ਪਾਰਦਰਸ਼ੀ ਵੋਟਾਂ ਦੀ ਗਿਣਤੀ ਦੀ ਮੰਗ ਕੇਵਲ ਸਿੰਘ ਢਿੱਲੋਂ ਦੀ ਅਗਵਾਈ 'ਚ ਵਫ਼ਦ ਵਲੋਂ ਸੂਬਾ ਚੋਣ ਕਮਿਸ਼ਨਰ ਨਾਲ ਮੁਲਾਕਾਤ <br/>

ਅਜੀਤ ਡੈਸਕ 29-05-2026
ਚੰਡੀਗੜ੍ਹ, 28 ਮਈ (ਸੰਦੀਪ ਕੁਮਾਰ ਮਾਹਨਾ)-ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਇਕ ਪ੍ਰਤੀਨਿਧੀ ਵਫ਼ਦ ਨੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਅੱਜ ਪੰਜਾਬ ਰਾਜ ਚੋਣ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਪੰਜਾਬ 'ਚ ਚੱਲ ਰਹੀਆਂ ਨਗਰ ਨਿਗਮ ਚੋਣਾਂ ਦÏਰਾਨ ਹੋਈਆਂ ਕਥਿਤ ਗੜਬੜੀਆਂ ਸੰਬੰਧੀ ਸ਼ਿਕਾਇਤ ਪੱਤਰ ਸੌਂਪਿਆ | ਵਫ਼ਦ ਨੇ ਰਾਜ ਦੇ ਵੱਖ-ਵੱਖ ਹਿੱਸਿਆਂ ਤੋਂ ਸਾਹਮਣੇ ਆਈਆਂ ਬੂਥਾਂ 'ਤੇ ਕਬਜ਼ਾ ਕਰਨ, ਵੋਟਰ ਸੂਚੀਆਂ 'ਚ ਹੇਰਾਫੇਰੀ, ਸਰਕਾਰੀ ਮਸ਼ੀਨਰੀ ਦੇ ਦੁਰਵਰਤੋਂ ਅਤੇ ਹੋਰ ਬੇਨਿਯਮੀਆਂ 'ਤੇ ਚਿੰਤਾ ਪ੍ਰਗਟ ਕੀਤੀ | ਪਾਰਟੀ ਨੇ ਰਾਜ ਚੋਣ ਕਮਿਸ਼ਨਰ ਨੂੰ ਅਪੀਲ ਕੀਤੀ ਕਿ ਇਨ੍ਹਾਂ ਸ਼ਿਕਾਇਤਾਂ ਦਾ ਤੁਰੰਤ ਨੋਟਿਸ ਲਿਆ ਜਾਵੇ ਤਾਂ ਜੋ ਲੋਕਤੰਤਰਿਕ ਮੁੱਲਾਂ ਅਤੇ ਚੋਣ ਪ੍ਰਕਿਰਿਆ ਦੀ ਪਵਿੱਤਰਤਾ ਦੀ ਰੱਖਿਆ ਯਕੀਨੀ ਬਣਾਈ ਜਾ ਸਕੇ | ਉਨ੍ਹਾਂ ਪ੍ਰਭਾਵਿਤ ਖੇਤਰਾਂ ਵਿਚ ਵੋਟਿੰਗ ਰੱਦ ਕਰਕੇ ਦੁਬਾਰਾ ਚੋਣਾਂ ਕਰਵਾਉਣ ਦੀ ਵੀ ਮੰਗ ਕੀਤੀ ਜਿੱਥੇ ਗੰਭੀਰ ਬੇਨਿਯਮੀਆਂ ਦੇ ਦੋਸ਼ ਸਾਹਮਣੇ ਆਏ ਹਨ ¢ ਭਾਜਪਾ ਆਗੂਆਂ ਨੇ ਕਿਹਾ ਕਿ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਲੋਕਤੰਤਰ 'ਚ ਜਨਤਾ ਦੇ ਭਰੋਸੇ ਨੂੰ ਬਣਾਈ ਰੱਖਣ ਲਈ ਬਹੁਤ ਜ਼ਰੂਰੀ ਹਨ | ਵਫਦ ਨੇ ਇਹ ਵੀ ਮੰਗ ਕੀਤੀ ਕਿ ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਹੇਰਾਫੇਰੀ ਜਾਂ ਗੈਰ-ਜ਼ਰੂਰੀ ਦਖਲਅੰਦਾਜ਼ੀ ਨੂੰ ਰੋਕਣ ਲਈ ਯੋਗ ਸੁਰੱਖਿਆ ਪ੍ਰਬੰਧ ਕੀਤੇ ਜਾਣ | ਮੀਟਿੰਗ ਤੋਂ ਬਾਅਦ ਗੱਲਬਾਤ ਕਰਦੇ ਹੋਏ ਭਾਜਪਾ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪਾਰਟੀ ਵੋਟਰਾਂ ਦੇ ਲੋਕਤੰਤਰਿਕ ਅਧਿਕਾਰਾਂ ਦੀ ਰੱਖਿਆ ਕਰਨ ਅਤੇ ਚੋਣ ਪ੍ਰਕਿਰਿਆ ਨੂੰ ਡਰ, ਦਬਾਅ ਅਤੇ ਸੱਤਾ ਦੀ ਦੁਰਵਰਤੋਂ ਤੋਂ ਮੁਕਤ ਰੱਖਣ ਲਈ ਵਚਨਬੱਧ ਹੈ | ਢਿੱਲੋਂ ਦੇ ਨਾਲ ਵਫ਼ਦ 'ਚ ਪ੍ਰਦੇਸ਼ ਉਪ ਪ੍ਰਧਾਨ ਸੁਭਾਸ਼ ਸ਼ਰਮਾ, ਪ੍ਰਦੇਸ਼ ਕਾਨੂੰਨੀ ਸੈੱਲ ਦੇ ਕਨਵੀਨਰ ਐਨ.ਕੇ. ਵਰਮਾ, ਪ੍ਰਦੇਸ਼ ਮੀਡੀਆ ਮੁਖੀ ਵਿਨੀਤ ਜੋਸ਼ੀ ਅਤੇ ਸੀਨੀਅਰ ਭਾਜਪਾ ਆਗੂ ਰਣਜੀਤ ਗਿੱਲ ਵੀ ਸ਼ਾਮਿਲ ਸਨ |

ਪਿਛਲੀ ਖ਼ਬਰ ਸੁਿਲੰਦਰ ਸਿੰਘ ਨੇ ਸਾਥੀਆਂ ਸਮੇਤ ਮਾਊਾਟ ਐਵਰੈਸਟ ਕੀਤੀ ਫ਼ਤਹਿ <br/> ਅਗਲੀ ਖ਼ਬਰ ਮੌਸਮ ਵਿਭਾਗ ਨੇ ਜਾਰੀ ਕੀਤਾ ਰੈੱਡ ਅਲਰਟ, ਅਗਲੇ ਦਿਨਾਂ 'ਚ ਮੌਸਮ ਰਹੇਗਾ ਖ਼ਰਾਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।