20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਅਦਾਲਤ 'ਚ ਪੇਸ਼ੀ ਲਈ ਆਏ ਨੌਜਵਾਨ ਦੀ ਗਰਮੀ ਕਾਰਨ ਮੌਤ

ਅਜੀਤ ਡੈਸਕ 29-05-2026
ਬਠਿੰਡਾ, 28 ਮਈ (ਅਵਤਾਰ ਸਿੰਘ ਕੈਂਥ)-ਸਥਾਨਕ ਅਦਾਲਤ ਵਿਚ ਪੇਸ਼ੀ ਲਈ ਆਏ ਇਕ ਨੌਜਵਾਨ ਨੂੰ ਗਰਮੀ ਕਾਰਨ ਦੌਰਾ ਪੈ ਗਿਆ ਅਤੇ ਉਹ ਬੇਹੋਸ਼ ਹੋ ਕੇ ਡਿੱਗ ਪਿਆ | ਸਹਾਰਾ ਮੁੱਖ ਦਫ਼ਤਰ ਵਿਖੇ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਇਫ਼ ਸੇਵਿੰਗ ਬਿ੍ਗੇਡ ਹੈਲਪਲਾਈਨ ਟੀਮ ਮੈਂਬਰ ਵਿੱਕੀ ਕੁਮਾਰ ਐਂਬੂਲੈਂਸ ਲੈ ਕੇ ਅਦਾਲਤ ਪਹੁੰਚੇ ਤੇ ਨੌਜਵਾਨ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖ਼ਲ ਕਰਵਾਇਆ ਜਿੱਥੇ ਅੱਧੇ ਘੰਟੇ ਬਾਅਦ ਹੀ ਉਸ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਵਰਿੰਦਰ ਸਿੰਘ ਪੁੱਤਰ ਗੁਰਜੰਟ ਸਿੰਘ (24) ਵਾਸੀ ਮਹਿਮਾ ਸਰਜਾ ਵਜੋਂ ਹੋਈ ਹੈ | ਇਸ ਤੋਂ ਇਲਾਵਾ ਸ਼ਹਿਰ ਦੇ ਸਥਾਨਕ ਮਾਲ ਰੋਡ 'ਤੇ ਪੈਟਰੋਲ ਪੰਪ ਨੇੜੇ ਗਰਮੀ ਕਾਰਨ ਇਕ ਵਿਅਕਤੀ, ਰੇਲਵੇ ਸਟੇਸ਼ਨ 'ਤੇ ਇਕ ਯਾਤਰੀ ਤੇ ਬੱਸ ਸਟੈਂਡ 'ਤੇ ਵੀ ਇਕ ਬੱਸ ਯਾਤਰੀ ਚੱਕਰ ਆਉਣ ਕਾਰਨ ਹੇਠਾਂ ਡਿੱਗ ਪਿਆ |

ਪਿਛਲੀ ਖ਼ਬਰ ਜਾਖੜ ਨੂੰ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਹੀ ਹਟਾਇਆ-ਰੰਧਾਵਾ ਅਗਲੀ ਖ਼ਬਰ ਸਾਬਕਾ ਰਾਜ ਸਭਾ ਮੈਂਬਰ ਤਰਲੋਚਨ ਸਿੰਘ ਨੇ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਲਿਖੀ ਚਿੱਠੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।