20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਜਾਖੜ ਨੂੰ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਹੀ ਹਟਾਇਆ-ਰੰਧਾਵਾ

ਅਜੀਤ ਡੈਸਕ 29-05-2026
ਚੰਡੀਗੜ੍ਹ, 28 ਮਈ (ਅਜੀਤ ਬਿਊਰੋ)- ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਭਾਜਪਾ ਨੇਤਾ ਸੁਨੀਲ ਜਾਖੜ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਜਦੋਂ ਜਾਖੜ ਨੇ ਕਾਂਗਰਸ ਪਾਰਟੀ ਛੱਡੀ ਸੀ ਤਾਂ ਉਨ੍ਹਾਂ ਨੇ ਦੋਸ਼ ਲਗਾਇਆ ਸੀ ਕਿ ਉਨ੍ਹਾਂ ਨੂੰ ਸਿਰਫ਼ ਇਸ ਲਈ ਪੰਜਾਬ ਦਾ ਮੁੱਖ ਮੰਤਰੀ ਨਹੀਂ ਬਣਾਇਆ ਗਿਆ, ਕਿਉਂਕਿ ਉਹ 'ਹਿੰਦੂ ਚਿਹਰਾ' ਸਨ | ਰੰਧਾਵਾ ਨੇ ਪੁੱਛਿਆ, ਹੁਣ ਜਦੋਂ ਭਾਜਪਾ ਨੇ ਉਨ੍ਹਾਂ ਨੂੰ ਸੂਬਾ ਪ੍ਰਧਾਨ ਵਜੋਂ ਉਨ੍ਹਾਂ ਦੇ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਹੀ ਅਹੁਦੇ ਤੋਂ ਹਟਾ ਦਿੱਤਾ ਹੈ, ਤਾਂ ਕੀ ਇਹ ਮੰਨ ਲਿਆ ਜਾਵੇ ਕਿ ਭਾਜਪਾ ਵੀ 'ਹਿੰਦੂ ਵਿਰੋਧੀ' ਹੋ ਗਈ ਹੈ? ਰੰਧਾਵਾ ਨੇ ਕਿਹਾ ਕਿ ਸੁਨੀਲ ਜਾਖੜ ਦਾ ਅਸਲ ਉਦੇਸ਼ ਕਾਂਗਰਸ ਪਾਰਟੀ ਨੂੰ ਬਦਨਾਮ ਕਰਕੇ ਆਪਣੇ ਨਿੱਜੀ ਰਾਜਨੀਤਿਕ ਏਜੰਡੇ ਨੂੰ ਅੱਗੇ ਵਧਾਉਣਾ ਸੀ |

ਪਿਛਲੀ ਖ਼ਬਰ ਭਾਜਪਾ ਨੂੰ ਸੂਬੇ ਦੀ ਅਗਵਾਈ ਲਈ ਕੋਈ ਯੋਗ ਵਿਅਕਤੀ ਨਹੀਂ ਮਿਲ ਰਿਹਾ-ਵੜਿੰਗ ਅਗਲੀ ਖ਼ਬਰ ਅਦਾਲਤ 'ਚ ਪੇਸ਼ੀ ਲਈ ਆਏ ਨੌਜਵਾਨ ਦੀ ਗਰਮੀ ਕਾਰਨ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।