20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਭਾਜਪਾ ਸਰਕਾਰ ਦੇ 'ਅੰਮਿ੍ਤ ਕਾਲ' ਦੇ ਵੱਡੇ-ਵੱਡੇ ਦਾਅਵੇ ਫੇਲ੍ਹ-ਹਰਪਾਲ ਸਿੰਘ ਚੀਮਾ ਕਿਹਾ, ਭਾਰਤ ਵਿਸ਼ਵ ਦੇ ਚੋਟੀ ਦੇ 15 ਨਿਵੇਸ਼ ਸਥਾਨਾਂ ਦੀ ਸੂਚੀ 'ਚੋਂ ਬਾਹਰ <br/>

ਅਜੀਤ ਡੈਸਕ 29-05-2026
ਚੰਡੀਗੜ੍ਹ, 28 ਮਈ (ਅਜੀਤ ਬਿਊਰੋ)-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਐਫ.ਡੀ.ਆਈ. ਦੇ ਭਰੋਸੇ ਦੇ ਮਾਮਲੇ ਵਿਚ ਵਿਸ਼ਵ ਦੀਆਂ ਚੋਟੀ ਦੀਆਂ 15 ਆਰਥਿਕਤਾਵਾਂ ਦੀ ਸੂਚੀ ਵਿਚੋਂ ਭਾਰਤ ਦਾ ਬਾਹਰ ਹੋਣਾ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਰਾਜ ਵਿਚ ਨਿਵੇਸ਼ਕਾਂ ਦੇ ਟੁੱਟ ਰਹੇ ਭਰੋਸੇ ਦੇ ਡੂੰਘੇ ਸੰਕਟ ਨੂੰ ਦਰਸਾਉਂਦਾ ਹੈ | ਤਾਜ਼ਾ 'ਐਫ.ਡੀ.ਆਈ. ਕਾਨਫੀਡੈਂਸ ਇੰਡੈਕਸ ਰੈਂਕਿੰਗ' ਦਾ ਹਵਾਲਾ ਦਿੰਦੇ ਹੋਏ ਵਿੱਤ ਮੰਤਰੀ ਨੇ ਕਿਹਾ ਕਿ ਜਿੱਥੇ ਸਾਲ 2016 'ਚ ਭਾਰਤ ਦੁਨੀਆ ਦੇ ਚੋਟੀ ਦੇ 10 ਨਿਵੇਸ਼ ਸਥਾਨਾਂ 'ਚ ਸ਼ਾਮਿਲ ਸੀ, ਉੱਥੇ ਹੀ ਹੁਣ ਸਾਲ 2026 ਵਿਚ ਇਹ ਚੋਟੀ ਦੇ 15 ਦੀ ਸੂਚੀ 'ਚੋਂ ਵੀ ਪੂਰੀ ਤਰ੍ਹਾਂ ਬਾਹਰ ਹੋ ਗਿਆ ਹੈ | ਵਿਸ਼ਵਵਿਆਪੀ ਰੈਂਕਿੰਗ ਦਾ ਹਵਾਲਾ ਦਿੰਦੇ ਹੋਏ ਵਿੱਤ ਮੰਤਰੀ ਨੇ ਕਿਹਾ ਕਿ ਇਹ ਘਟਨਾਕ੍ਰਮ ਭਾਜਪਾ ਸਰਕਾਰ ਦੇ ਪ੍ਰਚਾਰ-ਆਧਾਰਿਤ ਦਾਅਵਿਆਂ ਅਤੇ ਭਾਰਤੀ ਆਰਥਿਕਤਾ ਦੀ ਅਸਲ ਸਥਿਤੀ ਵਿਚਕਾਰ ਵੱਡੇ ਪਾੜੇ ਨੂੰ ਉਜਾਗਰ ਕਰਦਾ ਹੈ | 'ਐਕਸ' 'ਤੇ ਇਕ ਪੋਸਟ ਵਿੱਚ ਉਨ੍ਹਾਂ ਲਿਖਿਆ ਕਿ ਭਾਰਤ ਕਦੇ ਵਿਦੇਸ਼ੀ ਨਿਵੇਸ਼ ਲਈ ਦੁਨੀਆ ਦੇ ਚੋਟੀ ਦੇ ਸਥਾਨਾਂ ਵਿਚ ਸ਼ਾਮਿਲ ਸੀ | ਸਾਲ 2016 'ਚ ਭਾਰਤ ਗਲੋਬਲ ਐਫ.ਡੀ.ਆਈ. ਭਰੋਸੇ ਦੇ ਮਾਮਲੇ ਵਿਚ ਚੋਟੀ ਦੀਆਂ 10 ਆਰਥਿਕਤਾਵਾਂ ਵਿਚ ਸ਼ਾਮਿਲ ਸੀ, ਅੱਜ ਭਾਰਤ ਚੋਟੀ ਦੇ 15 'ਚ ਵੀ ਨਹੀਂ ਹੈ |

ਪਿਛਲੀ ਖ਼ਬਰ ਗਲੀ 'ਚ ਥਾਰ ਗੱਡੀ ਲਗਾਉਣ ਨੂੰ ਲੈ ਕੇ ਹੋਇਆ ਝਗੜਾ ਸੇਵਾਮੁਕਤ ਪੁਲਿਸ ਇੰਸਪੈਕਟਰ ਤੇ 'ਆਪ' ਆਗੂ ਵਿਚਕਾਰ ਚੱਲੀਆਂ ਗੋਲੀ... ਅਗਲੀ ਖ਼ਬਰ ਭਾਜਪਾ ਨੂੰ ਸੂਬੇ ਦੀ ਅਗਵਾਈ ਲਈ ਕੋਈ ਯੋਗ ਵਿਅਕਤੀ ਨਹੀਂ ਮਿਲ ਰਿਹਾ-ਵੜਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।