20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਅੰਮਿ੍ਤਸਰ ਦੇ ਇਤਿਹਾਸਕ ਰਾਮ ਬਾਗ ਖੇਤਰ 'ਚ ਲੱਗੀ ਭਿਆਨਕ ਅੱਗ ਤਿੰਨ ਦਰਜਨ ਦੇ ਕਰੀਬ ਦੁਕਾਨਾਂ ਅੱਗ ਦੀ ਲਪੇਟ 'ਚ, ਇਕ ਮੌਤ <br/>

ਅਜੀਤ ਡੈਸਕ 29-05-2026
ਅੰਮਿ੍ਤਸਰ, 28 ਮਈ (ਹਰਮਿੰਦਰ ਸਿੰਘ)-ਸਥਾਨਕ ਇਤਿਹਾਸਕ ਰਾਮ ਬਾਗ ਨੇੜੇ ਪੌੜੀਆਂ ਵਾਲੇ ਬਾਜ਼ਾਰ ਵਿਖੇ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਰਕੇ ਅੱਗ ਲੱਗ ਗਈ | ਇਸ ਘਟਨਾ ਦੌਰਾਨ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ | ਇਸ ਤੋਂ ਇਲਾਵਾ ਇਕ ਹੋਰ ਵਿਅਕਤੀ ਲਾਪਤਾ ਦੱਸਿਆ ਜਾ ਰਿਹਾ ਹੈ ਅਤੇ ਅੱਗ 'ਤੇ ਕਾਬੂ ਪਾਉਣ ਲਈ ਫਾਇਰ ਬਿ੍ਗੇਡ ਅਤੇ ਸਿਵਲ ਅਤੇ ਡਿਫੈਂਸ ਦੀਆਂ ਟੀਮਾਂ ਲੱਗੀਆ ਹੋਈਆਂ ਸਨ | ਘਟਨਾ ਦੀ ਇਤਲਾਹ ਮਿਲਦੇ ਹੀ ਹਲਕਾ ਕੇਂਦਰੀ ਤੋਂ ਵਿਧਾਇਕ ਡਾ: ਅਜੈ ਗੁਪਤਾ ਅਤੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ | ਦੱਸਿਆ ਜਾਂਦਾ ਹੈ ਕਿ ਕਰੀਬ ਸਾਢੇ ਪੰਜ ਵਜੇ ਦੇ ਕਰੀਬ ਬਿਜਲੀ ਦੀਆਂ ਤਾਰਾਂ ਤੋਂ ਨਿਕਲੀ ਚਿੰਗਾਰੀ ਇਕ ਦੁਕਾਨ ਦੀ ਤਰਪਾਲ 'ਤੇ ਡਿੱਗ ਗਈ, ਜਿਸ ਦੇ ਕਾਰਨ ਤਰਪਾਲ ਨੇ ਅੱਗ ਫੜ ਲਈ | ਹਵਾ ਜ਼ਿਆਦਾ ਹੋਣ ਕਰਕੇ ਅੱਗ ਨੇ ਤਿੰਨ ਦਰਜਨ ਦੇ ਕਰੀਬ ਦੁਕਾਨਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ | ਲੋਕਾਂ ਦਾ ਕਹਿਣਾ ਹੈ ਫਾਇਰ ਬਿ੍ਗੇਡ ਨੂੰ ਇਤਲਾਹ ਕਰਨ ਤੋਂ ਕਰੀਬ ਪੌਣੇ ਘੰਟੇ ਬਾਅਦ ਫਾਇਰ ਬਿ੍ਗੇਡ ਦੀ ਟੀਮ ਮੌਕੇ 'ਤੇ ਪਹੁੰਚੀ | ਘਟਨਾ ਦੀ ਇਤਲਾਹ ਮਿਲਦੇ ਹੀ ਏ. ਡੀ. ਸੀ. ਪੀ. ਹਰਪਾਲ ਸਿੰਘ ਰੰਧਾਵਾ , ਏ. ਸੀ. ਪੀ. ਟਰੈਫਿਕ ਅਮਨਦੀਪ ਕੌਰ ਮੌਕੇ 'ਤੇ ਪਹੁੰਚ ਗਏ | ਇਸ ਦੌਰਾਨ ਆਮ ਆਦਮੀ ਪਾਰਟੀ ਦੇ ਹਲਕਾ ਕੇਂਦਰੀ ਤੋਂ ਵਿਧਾਇਕ ਡਾ: ਅਜੈ ਗੁਪਤਾ ਨੇ ਦੱਸਿਆ ਕਿ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਰਕੇ ਅੱਗ ਲੱਗੀ ਹੈ | ਪੁਲਿਸ ਵਲੋਂ ਮਿ੍ਤਕ ਵਿਅਕਤੀ ਦੀ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜੀ ਦਿੱਤੀ ਹੈ |

ਪਿਛਲੀ ਖ਼ਬਰ ਦੇਸ਼ ਭਰ ਦੀਆਂ ਜੇਲ੍ਹਾਂ 'ਚ ਬੰਦ ਹਨ ਬਿਨਾਂ ਸਜ਼ਾ ਹਜ਼ਾਰਾਂ ਵਿਚਾਰ-ਅਧੀਨ ਕੈਦੀ ਪੰਜਾਬ ਦੀਆਂ ਜੇਲ੍ਹਾਂ 'ਚ 1 ਤੋਂ 2 ਸਾ... ਅਗਲੀ ਖ਼ਬਰ ਗਲੀ 'ਚ ਥਾਰ ਗੱਡੀ ਲਗਾਉਣ ਨੂੰ ਲੈ ਕੇ ਹੋਇਆ ਝਗੜਾ ਸੇਵਾਮੁਕਤ ਪੁਲਿਸ ਇੰਸਪੈਕਟਰ ਤੇ 'ਆਪ' ਆਗੂ ਵਿਚਕਾਰ ਚੱਲੀਆਂ ਗੋਲੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।