19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਅਜੈਪਾਲ ਸਿੰਘ ਧਾਲੀਵਾਲ ਨੇ ਮਾਊਾਟ ਐਵਰੈੱਸਟ ਫ਼ਤਹਿ ਕਰ ਕੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ-ਰਾਹੁਲ ਚਾਬਾ <br/>

ਅਜੀਤ ਡੈਸਕ 29-05-2026
ਫ਼ਰੀਦਕੋਟ, 28 ਮਈ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਹੁਲ ਕੁਮਾਰ ਚਾਬਾ ਨੇ ਪਿੰਡ ਕਾਸਮ ਭੱਟੀ ਨਾਲ ਸੰਬੰਧਿਤ ਪ੍ਰਵਾਸੀ ਪੰਜਾਬੀ ਅਜੈਪਾਲ ਸਿੰਘ ਧਾਲੀਵਾਲ ਵਲੋਂ ਸਭ ਤੋਂ ਉਚੀ ਚੋਟੀ ਮਾਊਾਟ ਐਵਰੇਸਟ ਫ਼ਤਹਿ ਕਰਨ 'ਤੇ ਖੁਸ਼ੀ ਅਤੇ ਮਾਣ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ | ਇਸ ਮੌਕੇ ਅਜੈਪਾਲ ਸਿੰਘ ਧਾਲੀਵਾਲ ਅਤੇ ਇਕਬਾਲ ਸਿੰਘ ਧਾਲੀਵਾਲ ਸੁਪਰਡੈਂਟ ਜੇਲ੍ਹ ਵੀ ਹਾਜ਼ਰ ਸਨ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜੈਪਾਲ ਸਿੰਘ ਨੇ ਆਪਣੀ ਮਿਹਨਤ, ਲਗਨ ਅਤੇ ਦਿ੍ੜ ਇਰਾਦੇ ਨਾਲ ਸਾਬਤ ਕਰ ਦਿੱਤਾ ਹੈ ਕਿ ਪੰਜਾਬੀ ਦੁਨੀਆ ਦੇ ਹਰ ਖੇਤਰ ਵਿਚ ਨਵੀਆਂ ਉਚਾਈਆਂ ਛੂਹ ਰਹੇ ਹਨ | ਉਨ੍ਹਾਂ ਕਿਹਾ ਕਿ ਇਹ ਉਪਲਬਧੀ ਸਿਰਫ਼ ਫ਼ਰੀਦਕੋਟ ਲਈ ਹੀ ਨਹੀਂ, ਸਗੋਂ ਪੂਰੇ ਪੰਜਾਬ ਤੇ ਵਿਦੇਸ਼ਾਂ ਵਿਚ ਵੱਸਦੇ ਪੰਜਾਬੀਆਂ ਲਈ ਮਾਣ ਵਾਲੀ ਗੱਲ ਹੈ | ਅਜੈਪਾਲ ਸਿੰਘ ਨੇ ਦੱਸਿਆ ਕਿ ਉਹ ਮੌਜੂਦਾ ਸਮੇਂ ਸਰੀ ਬਿ੍ਟਿਸ਼ ਕੋਲੰਬੀਆ (ਕੈਨੇਡਾ) ਵਿਖੇ ਰਹਿ ਰਹੇ ਹਨ ਅਤੇ ਪੇਸ਼ੇ ਵਜੋਂ ਬੈਰਿਸਟਰ (ਵਕੀਲ) ਹਨ ਅਤੇ ਕਈ ਸਾਲਾਂ ਤੋਂ ਮਾਊਾਟ ਐਵਰੇਸਟ ਫ਼ਤਹਿ ਕਰਨ ਲਈ ਲਗਾਤਾਰ ਸਖ਼ਤ ਮਿਹਨਤ ਕਰ ਰਹੇ ਸਨ | ਇਸ ਸਾਲ 20 ਮਈ 2026 ਨੂੰ ਉਨ੍ਹਾਂ ਨੇ ਸਫ਼ਲਤਾਪੂਰਵਕ ਮਾਊਾਟ ਐਵਰੇਸਟ ਦੀ ਚੋਟੀ ਸਰ ਕਰਕੇ ਇਤਿਹਾਸ ਰਚ ਦਿੱਤਾ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜੈਪਾਲ ਸਿੰਘ ਮਾਊਾਟ ਐਵਰੇਸਟ ਫ਼ਤਹਿ ਕਰਨ ਵਾਲੇ ਪਹਿਲੇ ਕੈਨੇਡੀਅਨ ਸਿੱਖ ਬਣੇ ਹਨ, ਜੋ ਕਿ ਪੂਰੇ ਪੰਜਾਬੀ ਭਾਈਚਾਰੇ ਲਈ ਵੀ ਮਾਣ ਦੀ ਗੱਲ ਹੈ | ਉਨ੍ਹਾਂ ਇਹ ਵੀ ਕਿਹਾ ਕਿ ਧਾਲੀਵਾਲ ਇਸ ਤੋਂ ਪਹਿਲਾਂ ਵੀ ਦੁਨੀਆ ਦੇ ਕਈ ਪ੍ਰਸਿੱਧ ਪਹਾੜ ਸਫ਼ਲਤਾਪੂਰਵਕ ਸਰ ਕਰ ਚੁੱਕੇ ਹਨ ਅਤੇ ਉਹ ਇਕ ਸ਼ਾਨਦਾਰ ਮੈਰਾਥਨ ਦੌੜਾਕ ਹੋਣ ਦੇ ਨਾਲ 'ਆਇਰਨ ਮੈਨ' ਦਾ ਖਿਤਾਬ ਵੀ ਹਾਸਿਲ ਕਰ ਚੁੱਕੇ ਹਨ |

ਪਿਛਲੀ ਖ਼ਬਰ ਇਲਾਕਾ ਸੰਘਰਸ਼ ਕਮੇਟੀ ਦੀ ਮੀਟਿੰਗ ਲੋਦੀਮਾਜਰਾ ਵਿਖੇ ਹੋਈ ਅਗਲੀ ਖ਼ਬਰ ਜੋਗਿੰਦਰ ਕੌਰ ਨਕੱਈ ਨੂੰ ਵੱਖ-ਵੱਖ ਆਗੂਆਂ ਤੇ ਸੰਗਤ ਵਲੋਂ ਸ਼ਰਧਾਂਜਲੀਆਂ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।