15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਹਲਕਾ ਦਾਖਾ ਤੋਂ ਅਕਾਲੀ ਦਲ ਦੇ ਇੰਚਾਰਜ ਜਸਕਰਨਜੀਤ ਦਿਓਲ ਦੀ ਹਾਈਕੋਰਟ ਵਲੋਂ ਅਗਾਊਾ ਜ਼ਮਾਨਤ ਪਟੀਸ਼ਨ ਖਾਰਜ <br/>

ਅਜੀਤ ਡੈਸਕ 30-05-2026
ਚੰਡੀਗੜ੍ਹ, 29 ਮਈ (ਸੰਦੀਪ ਕੁਮਾਰ ਮਾਹਨਾ)–ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਲੁਧਿਆਣਾ ਦੇ ਹਲਕਾ ਦਾਖ਼ਾ ਤੋਂ ਅਕਾਲੀ ਦਲ ਦੇ ਇੰਚਾਰਜ ਜਸਕਰਨਜੀਤ ਸਿੰਘ ਦਿਓਲ ਦੀ ਅਗਾਊਾ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ | ਇਸ ਦੇ ਨਾਲ ਹੀ ਅਦਾਲਤ ਨੇ ਮੁਹਾਲੀ ਅਦਾਲਤ ਵਲੋਂ ਪਹਿਲਾਂ ਜਾਰੀ ਕੀਤੇ ਗਏ ਹੁਕਮਾਂ ਨੂੰ ਬਰਕਰਾਰ ਰੱਖਦਿਆਂ ਪੰਜਾਬ ਪੁਲਿਸ ਨੂੰ ਮੁਲਜ਼ਮ ਦੀ ਗਿ੍ਫਤਾਰੀ ਲਈ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ | ਹਾਈ ਕੋਰਟ ਨੇ ਮਾਮਲੇ ਨੂੰ ਬੇਹੱਦ ਗੰਭੀਰ ਕਰਾਰ ਦਿੰਦਿਆਂ ਕਿਹਾ ਕਿ ਇਸ ਵਿਚ ਇਕ ਨਾਬਾਲਗ ਬੱਚੀ ਨੂੰ ਨਿਸ਼ਾਨਾ ਬਣਾਉਣ ਦੇ ਦੋਸ਼ ਸ਼ਾਮਿਲ ਹਨ, ਜਿਸ ਕਾਰਨ ਕਿਸੇ ਵੀ ਤਰ੍ਹਾਂ ਦੀ ਰਿਆਇਤ ਨਹੀਂ ਦਿੱਤੀ ਜਾ ਸਕਦੀ | ਜ਼ਿਕਰਯੋਗ ਹੈ ਕਿ ਜਸਕਰਨਜੀਤ ਸਿੰਘ ਦਿਓਲ ਵਲੋਂ ਹਾਈ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਦਰਜ ਐਫ਼.ਆਈ.ਆਰ. ਨੂੰ ਸਿਆਸੀ ਰੰਜਿਸ਼ ਤਹਿਤ ਬਣਾਇਆ ਗਿਆ ਕੇਸ ਦੱਸਿਆ ਗਿਆ ਸੀ ਤੇ ਮੰਗ ਕੀਤੀ ਗਈ ਸੀ ਕਿ ਉਸ ਨੂੰ ਅਗਾਊਾ ਜ਼ਮਾਨਤ ਦਿੱਤੀ ਜਾਵੇ ਅਤੇ ਐਫ਼.ਆਈ.ਆਰ. ਨੂੰ ਰੱਦ ਕੀਤਾ ਜਾਵੇ | ਹਾਲਾਂਕਿ, ਅਦਾਲਤ ਨੇ ਦੋਵਾਂ ਧਿਰਾਂ ਦੇ ਵਕੀਲਾਂ ਦੀਆਂ ਦਲੀਲਾਂ ਅਤੇ ਮਾਮਲੇ ਨਾਲ ਜੁੜੇ ਤੱਥਾਂ ਨੂੰ ਸੁਣਨ ਤੋਂ ਬਾਅਦ ਪਟੀਸ਼ਨ ਨੂੰ ਖਾਰਜ ਕਰ ਦਿੱਤਾ | ਹਾਈ ਕੋਰਟ ਦੇ ਤਾਜ਼ਾ ਫ਼ੈਸਲੇ ਤੋਂ ਬਾਅਦ ਹੁਣ ਪੰਜਾਬ ਪੁਲਿਸ ਵਲੋਂ ਜਸਕਰਨਜੀਤ ਸਿੰਘ ਦਿਓਲ ਨੂੰ ਦੁਬਾਰਾ ਗਿ੍ਫ਼ਤਾਰ ਕਰਕੇ ਸੰਬੰਧਿਤ ਅਦਾਲਤ ਵਿਚ ਪੇਸ਼ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਰਾਜਾ ਵੜਿੰਗ ਮਾਮਲੇ 'ਚ ਐਸ.ਸੀ. ਕਮਿਸ਼ਨ ਵਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁ... ਅਗਲੀ ਖ਼ਬਰ ਲੋਨ ਦੀਆਂ ਕਿਸ਼ਤਾਂ ਰਾਹੀਂ ਸਵਾ ਚਾਰ ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਤਿੰਨ ਜਣਿਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।