14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵਲੋਂ ਜਾਤੀ ਸੂਚਕ ਸ਼ਬਦ ਵਰਤਣ ਸੰਬੰਧੀ ਐਸ.ਐਸ.ਪੀ. ਸੰਗਰੂਰ ਤੋਂ ਰਿਪੋਰਟ ਤਲਬ <br/>

ਅਜੀਤ ਡੈਸਕ 30-05-2026
ਚੰਡੀਗੜ੍ਹ, 29 ਮਈ (ਅਜੀਤ ਬਿਊਰੋ) - ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਸੂ-ਮੋਟੋ ਨੋਟਿਸ ਲੈਂਦਿਆਂ ਐਸ.ਐਸ.ਪੀ. ਸੰਗਰੂਰ ਤੋਂ ਰਿਪੋਰਟ ਤਲਬ ਕੀਤੀ ਹੈ | ਇਸ ਸਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂ ਆਪਣੇ ਧੂਰੀ ਦੌਰੇ ਦੌਰਾਨ ਜਾਤੀ ਸੂਚਕ ਸ਼ਬਦ ਵਰਤੇ ਗਏ ਹਨ | ਉਨ੍ਹਾਂ ਦੱਸਿਆ ਕਿ ਕਮਿਸ਼ਨ ਵਲੋਂ ਸੋਸ਼ਲ ਮੀਡੀਆ 'ਤੇ ਚੱਲੀਆਂ ਖ਼ਬਰਾਂ ਦਾ ਲਿੰਕ ਭੇਜ ਕੇ ਮਾਮਲੇ ਦੀ ਜਾਂਚ ਰਿਪੋਰਟ 1 ਜੂਨ, 2026 ਨੂੰ ਸਵੇਰੇ 09:00 ਵਜੇ ਐਸ.ਪੀ. ਹੈਡਕੁਆਟਰ, ਸੰਗਰੂਰ ਰਾਹੀਂ ਤਲਬ ਕੀਤੀ ਗਈ ਹੈ |

ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਵਿਚ 'ਆਪ' ਨੇ ਕੀਤੀ ਹੂੰਝਾਂ ਫੇਰ ਜਿੱਤ ਪ੍ਰਾਪਤ-ਐਮ.ਪੀ. ਜਵੱਦੀ <br/> ਅਗਲੀ ਖ਼ਬਰ ਅਸਲੀ ਮੁਕਾਬਲਾ 2027 'ਚ ਹੋਵੇਗਾ-ਰਾਜਾ ਵੜਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।