15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਮਜੀਠੀਆ ਨੂੰ ਨਿਸ਼ਾਨਾ ਬਣਾ ਕੇ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਦੀ ਕੀਤੀ ਜਾ ਰਹੀ ਕੋਸ਼ਿਸ਼–ਬੀਬਾ ਹਰਸਿਮਰਤ ਕੌਰ ਬਾਦਲ

ਅਜੀਤ ਡੈਸਕ 02-06-2026
ਚੰਡੀਗੜ੍ਹ, 1 ਜੂਨ (ਪ੍ਰੋ ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਤੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਵਿਰੁੱਧ ਦਰਜ ਐਫ਼.ਆਈ.ਆਰ. ਮਾਮਲੇ ਵਿਚ ਪੰਜਾਬ ਸਰਕਾਰ ਦੀ ਕਾਰਵਾਈ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੰਦਿਆਂ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਵਿਰੋਧੀਆਂ ਨੂੰ ਦਬਾਉਣ ਲਈ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰ ਰਹੀ ਹੈ | ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਲੋਕਤੰਤਰਿਕ ਕਦਰਾਂ-ਕੀਮਤਾਂ ਦੇ ਉਲਟ ਹਨ ਅਤੇ ਪੰਜਾਬ ਦੇ ਲੋਕ ਇਨ੍ਹਾਂ ਹੱਥਕੰਡਿਆਂ ਨੂੰ ਬਰਦਾਸ਼ਤ ਨਹੀਂ ਕਰਨਗੇ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਮਾਂ ਆਉਣ 'ਤੇ ਸਰਕਾਰ ਦੀਆਂ ਨਾਕਾਮੀਆਂ ਦਾ ਲੋਕਤੰਤਰਿਕ ਢੰਗ ਨਾਲ ਜਵਾਬ ਦੇਣਗੇ |

ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਨਾਲ ਸਮਝੌਤਾ ਪੰਥਕ ਸਿਧਾਂਤਾਂ ਤੋਂ ਬਿਨਾਂ ਸੰਭਵ ਹੀ ਨਹੀਂ-ਢੀਂਡਸਾ ਅਗਲੀ ਖ਼ਬਰ ਸਾਕਾ ਨੀਲਾ ਤਾਰਾ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀਨਗਰ 'ਚ ਸਮਾਗਮ 7 ਨੂੰ -ਖ਼ਾਲਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।