15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਜੂਨ '84 ਘੱਲੂਘਾਰਾ : ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਆਰੰਭ <br/>

ਅਜੀਤ ਡੈਸਕ 05-06-2026

ਅੰਮਿ੍ਤਸਰ, 4 ਜੂਨ (ਜਸਵੰਤ ਸਿੰਘ ਜੱਸ)-ਜੂਨ 1984 'ਚ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਮੇਂ ਦੀ ਕਾਂਗਰਸ ਸਰਕਾਰ ਦੇ ਆਦੇਸ਼ ਅਨੁਸਾਰ ਭਾਰਤੀ ਫੌਜ ਵਲੋਂ ਕੀਤੇ ਨੀਲਾ ਤਾਰਾ ਸਾਕੇ, ਜਿਸ ਨੂੰ ਤੀਜੇ ਘੱਲੂਘਾਰੇ ਵਜੋਂ ਯਾਦ ਕੀਤਾ ਜਾਂਦਾ ਹੈ, ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਦੀ ਯਾਦ ਨੂੰ ਸਮਰਪਿਤ ਅਤੇ ਉਨ੍ਹਾਂ ਨੂੰ ਸ਼ਰਧਾ ਸਤਿਕਾਰ ਭੇਟ ਕਰਨ ਲਈ 6 ਜੂਨ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਹੋਣ ਵਾਲੇ ਸਾਲਾਨਾ ਸ਼ਹੀਦੀ ਸਮਾਗਮ ਦੇ ਸੰਬੰਧ ਵਿਚ ਅੱਜ ਸ਼ੋ੍ਰਮਣੀ ਕਮੇਟੀ ਵਲੋਂ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ ਆਰੰਭ ਕੀਤਾ ਗਿਆ | ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁਖ ਸਿੰਘ ਅਤੇ ਵਧੀਕ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦੇ ਕਈ ਮੈਂਬਰ ਸਾਹਿਬਾਨ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ | ਇਸ ਦੌਰਾਨ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਜੂਨ ਦਾ ਪਹਿਲਾਂ ਹਫ਼ਤਾ ਸਿੱਖ ਮਾਨਸਿਕਤਾ ਲਈ ਬੇਹੱਦ ਦੁਖਦਾਇਕ ਹੈ | ਸੰਨ੍ਹ 1984 'ਚ ਜੂਨ ਦੇ ਪਹਿਲੇ ਹਫ਼ਤੇ ਸਮੇਂ ਦੀ ਕਾਂਗਰਸ ਸਰਕਾਰ ਨੇ ਅਕਾਲ ਤਖ਼ਤ ਸਾਹਿਬ, ਸ੍ਰੀ ਦਰਬਾਰ ਸਾਹਿਬ ਤੇ ਹੋਰ ਗੁਰਦੁਆਰਾ ਸਾਹਿਬਾਨ 'ਤੇ ਫ਼ੌਜੀ ਹਮਲਾ ਕਰਕੇ ਸਿੱਖ ਕੌਮ ਨੂੰ ਡੂੰਘੇ ਜ਼ਖ਼ਮ ਦਿੱਤੇ ਸਨ, ਜਿਨ੍ਹਾਂ ਨੂੰ ਕੌਮ ਕਦੇ ਵੀ ਭੁਲਾ ਨਹੀਂ ਸਕਦੀ | ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਵੀ ਮੰਗ ਕੀਤੀ | ਉਨ੍ਹਾਂ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਅਤੇ
ਸਫ਼ਾ 11 ਦੀ ਬਾਕੀ
ਹੋਰ ਸਿੰਘ ਸਿੱਖਾਂ ਵਿਰੁੱਧ ਹੋਏ ਜ਼ੁਲਮਾਂ ਵਿਰੁੱਧ ਸੰਘਰਸ਼ ਦੇ ਰਾਹ 'ਤੇ ਤੁਰੇ ਸਨ ਅਤੇ ਕਰੀਬ ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਹਨ |
ਘੱਲੂਘਾਰੇ ਦੇ ਦੁਖਾਂਤ ਨੂੰ ਬਿਆਨ ਕਰਦੀਆਂ ਤਸਵੀਰਾਂ ਦੀ ਤਿੰਨ ਦਿਨਾ ਪ੍ਰਦਰਸ਼ਨੀ ਲਗਾਈ
ਐਡਵੋਕੇਟ ਧਾਮੀ ਨੇ ਦੱਸਿਆ ਕਿ 6 ਜੂਨ ਨੂੰ ਮੁੱਖ ਘੱਲੂੁਘਾਰਾ ਯਾਦਗਾਰੀ ਸਮਾਗਮ ਅਕਾਲ ਤਖਤ ਸਾਹਿਬ ਵਿਖੇ ਹੋਵੇਗਾ | ਸਵੇਰੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਜਾਣ ਉਪਰੰਤ ਸ਼ਬਦ ਕੀਰਤਨ ਹੋਵੇਗਾ ਤੇ ਧਾਰਮਿਕ ਸ਼ਖਸੀਅਤਾਂ ਵਲੋਂ ਅਕਾਲ ਤਖ਼ਤ ਸਾਹਿਬ ਵਿਖੇ ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਫੌਜੀ ਹਮਲੇ ਸਮੇਂ ਗੋਲੀਬਾਰੀ ਕਾਰਨ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਸੰਗਤਾਂ ਨੂੰ 6 ਜੂਨ ਨੂੰ ਗੁ: ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਦਰਸ਼ਨ ਵੀ ਕਰਵਾਏ ਜਾਣਗੇ | ਇਸ ਉਪਰੰਤ ਸ਼ੋ੍ਰਮਣੀ ਕਮੇਟੀ ਵਲੋਂ ਜੂਨ 1984 ਵਿਚ ਸਮੇਂ ਦੀ ਕਾਂਗਰਸ ਸਰਕਾਰ ਵਲੋਂ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਢਹਿ-ਢੇਰੀ ਹੋਏ ਅਕਾਲ ਤਖ਼ਤ ਸਾਹਿਬ ਤੇ ਵਾਪਰੇ ਦੁਖਾਂਤ ਨੂੰ ਬਿਆਨ ਕਰਦੀਆਂ ਤਸਵੀਰਾਂ ਦੀ

ਪਿਛਲੀ ਖ਼ਬਰ ਜੂਨ 1984 ਘੱਲੂਘਾਰਾ 'ਤੇ ਵਿਸ਼ੇਸ਼-ਗਿਆਨੀ ਕਰਤਾਰ ਸਿੰਘ ਬਰਿਆਰ ਨੇ 5 ਜੂਨ 1984 ਨੂੰ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪ... ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਮੀਤ ਪ੍ਰਧਾਨ, ਜਨ: ਸਕੱਤਰ, ਪ੍ਰਚਾਰ ਸਕੱਤਰ ਤੇ ਜਥੇਬੰਦਕ ਨਿਯੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।