15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਭਾਈ ਅੰਮਿ੍ਤਪਾਲ ਸਿੰਘ ਦੇ ਖ਼ਿਲਾਫ਼ ਪੈਰਵਾਈ ਕਰਨ ਵਾਲੇ ਵਕੀਲ ਦੀ ਸੁਰੱਖਿਆ ਹਟਾਉਣ 'ਤੇ ਪੰਜਾਬ ਸਰਕਾਰ ਨੂੰ ਨੋਟਿਸ

ਅਜੀਤ ਡੈਸਕ 05-06-2026

ਚੰਡੀਗੜ੍ਹ, 4 ਜੂਨ (ਪ੍ਰੋ. ਅਵਤਾਰ ਸਿੰਘ)–ਸੰਸਦ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਨਾਲ ਜੁੜੇ ਮਾਮਲਿਆਂ ਵਿਚ ਅਦਾਲਤ 'ਚ ਪੈਰਵੀ ਕਰ ਰਹੇ ਐਡਵੋਕੇਟ ਸਿਮਰਨਜੀਤ ਸਿੰਘ ਦੀ ਸੁਰੱਖਿਆ ਵਾਪਸ ਲਏ ਜਾਣ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ | ਅਦਾਲਤ ਨੇ ਸੂਬਾ ਸਰਕਾਰ ਨੂੰ ਹਦਾਇਤ ਕੀਤੀ ਹੈ ਕਿ 10 ਜੂਨ ਤੋਂ ਪਹਿਲਾਂ ਮਾਮਲੇ ਵਿਚ ਉਚਿਤ ਕਾਰਵਾਈ ਕਰਕੇ ਆਪਣਾ ਪੱਖ ਸਪੱਸ਼ਟ ਕਰੇ | ਆਪਣੀ ਪਟੀਸ਼ਨ ਵਿਚ ਐਡਵੋਕੇਟ ਸਿਮਰਨਜੀਤ ਸਿੰਘ ਨੇ ਦਾਅਵਾ ਕੀਤਾ ਹੈ ਕਿ ਭਾਈ ਅੰਮਿ੍ਤਪਾਲ ਸਿੰਘ ਦੇ ਸਮਰਥਕਾਂ ਤੇ ਹੋਰ ਵੱਖਵਾਦੀ ਸੰਗਠਨਾਂ ਵਲੋਂ ਜਾਰੀ ਕੀਤੀ ਗਈ ਕਥਿਤ 10 ਵਿਅਕਤੀਆਂ ਦੀ 'ਹਿਟ ਲਿਸਟ' ਵਿਚ ਉਨ੍ਹਾਂ ਦਾ ਨਾਮ ਵੀ ਸ਼ਾਮਿਲ ਹੈ | ਇਸ ਸੂਚੀ ਦੇ ਸਾਹਮਣੇ ਆਉਣ ਤੋਂ ਬਾਅਦ ਪਿਛਲੇ ਸਾਲ ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਸੀ, ਹਾਲਾਂਕਿ ਹਾਲ ਹੀ 'ਚ ਬਿਨਾਂ ਕਿਸੇ ਨਵੇਂ ਖ਼ਤਰੇ ਦੇ ਮੁਲਾਂਕਣ ਜਾਂ ਸੁਰੱਖਿਆ ਸਮੀਖਿਆ ਦੇ ਉਨ੍ਹਾਂ ਦੀ ਪੂਰੀ ਸੁਰੱਖਿਆ ਵਾਪਸ ਲੈ ਲਈ ਗਈ | ਪਟੀਸ਼ਨਕਰਤਾ ਦਾ ਕਹਿਣਾ ਹੈ ਕਿ ਸੁਰੱਖਿਆ ਹਟਾਏ ਜਾਣ ਦੇ ਬਾਵਜੂਦ ਉਹ ਤੇ ਉਨ੍ਹਾਂ ਦੇ ਪਰਿਵਾਰ ਲਈ ਖ਼ਤਰਾ ਖ਼ਤਮ ਨਹੀਂ ਹੋਇਆ | ਉਨ੍ਹਾਂ ਨੇ ਅਦਾਲਤ ਤੋਂ ਸੁਰੱਖਿਆ ਬਹਾਲ ਕਰਨ ਅਤੇ ਖ਼ਤਰੇ ਦੇ ਪੱਧਰ ਦਾ ਨਵੇਂ ਸਿਰੇ ਤੋਂ ਮੁਲਾਂਕਣ ਕਰਵਾਉਣ ਦੀ ਮੰਗ ਕੀਤੀ ਸੀ |

ਪਿਛਲੀ ਖ਼ਬਰ ਭਾਈ ਹਵਾਰਾ ਦੀ ਪੈਰੋਲ ਪਟੀਸ਼ਨ 'ਤੇ ਦਿੱਲੀ ਦੇ ਡੀ.ਜੀ.ਪੀ. ਜੇਲ੍ਹਾਂ ਨੂੰ ਮੁੜ ਨੋਟਿਸ ਅਗਲੀ ਖ਼ਬਰ ਸੀਨੀਅਰ ਪੱਤਰਕਾਰ ਸਵਰਨ ਸਿੰਘ ਭੰਗੂ ਦਾ ਦਿਹਾਂਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।