06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਲੜਕੀ ਦਾ ਚਾਕੂ ਮਾਰ ਕੇ ਕਤਲ ਨੌਜਵਾਨ ਵਲੋਂ ਵੀ ਖੁਦਕੁਸ਼ੀ ਦੀ ਕੋਸ਼ਿਸ਼ <br/>

ਅਜੀਤ ਡੈਸਕ 05-06-2026

ਐਸ.ਏ.ਐਸ. ਨਗਰ, 4 ਜੂਨ (ਕਪਿਲ ਵਧਵਾ)-ਮੁਹਾਲੀ ਦੇ ਸੈਕਟਰ-66 ਸਥਿਤ ਉਦਯੋਗਿਕ ਖੇਤਰ ਫੇਜ਼-9 ਦੀ ਇਕ ਨਿੱਜੀ ਲੋਜਿਸਟਿਕਸ ਕੰਪਨੀ ਵਿਖੇ ਨੌਜਵਾਨ ਮੁੰਡੇ ਤੇ ਕੁੜੀ ਵਿਚਾਲੇ ਚੱਲ ਰਹੇ ਮਨਮੁਟਾਅ ਨੇ ਉਸ ਵੇਲੇ ਖੂਨੀ ਰੂਪ ਧਾਰ ਲਿਆ ਜਦੋਂ ਨੌਜਵਾਨ ਲੜਕੇ ਨੇ ਆਪਣੀ ਮਹਿਲਾ ਮਿੱਤਰ ਦਾ ਚਾਕੂ ਮਾਰ ਕਤਲ ਕਰ ਦਿੱਤਾ | ਵਾਰਦਾਤ ਤੋਂ ਬਾਅਦ ਉਕਤ ਨੌਜਵਾਨ ਨੇ ਖੁਦ ਨੂੰ ਵੀ ਚਾਕੂ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ | ਪ੍ਰਾਪਤ ਜਾਣਕਾਰੀ ਅਨੁਸਾਰ ਸੈਕਟਰ-66 ਸਥਿਤ ਐਸ.ਆਰ.ਪੀ. ਲੋਜਿਸਟਿਕਸ ਕੰਪਨੀ ਵਿਚ ਕੰਮ ਕਰਦੇ ਹਰਜਿੰਦਰ ਸਿੰਘ ਮਾਨ ਨੇ ਆਪਣੀ ਸਾਬਕਾ ਮਹਿਲਾ ਮਿੱਤਰ ਡਿੰਪਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ | ਹਮਲੇ ਦੌਰਾਨ ਡਿੰਪਲ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ, ਜਦਕਿ ਵਾਰਦਾਤ ਤੋਂ ਬਾਅਦ ਹਰਜਿੰਦਰ ਸਿੰਘ ਨੇ ਖੁਦ 'ਤੇ ਵੀ ਚਾਕੂ ਨਾਲ ਕਈ ਡੂੰਘੇ ਵਾਰ ਕੀਤੇ | ਦੱਸਿਆ ਜਾਂਦਾ ਹੈ ਕਿ ਦੋਵੇਂ ਪਟਿਆਲਾ ਦੇ ਰਹਿਣ ਵਾਲੇ ਸਨ ਤੇ ਇਕੋ ਕੰਪਨੀ ਵਿਚ ਕੰਮ ਕਰਦੇ ਸਨ | ਉਕਤ ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਥਾਣਾ ਫੇਜ਼-11 ਦੀ ਐਸ. ਐਚ. ਓ. ਇੰਸਪੈਕਟਰ ਅਮਨ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ | ਦੋਵਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਡਿੰਪਲ ਨੂੰ ਮਿ੍ਤਕ ਐਲਾਨ ਦਿੱਤਾ | ਉੱਧਰ ਹਰਜਿੰਦਰ ਸਿੰਘ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ | ਵਾਰਦਾਤ ਤੋਂ ਬਾਅਦ ਪੁਲਿਸ ਨੇ ਫ਼ੋਰੈਂਸਿਕ ਸਾਇੰਸ ਲੈਬਾਰਟਰੀ ਦੀ ਟੀਮ ਨੂੰ ਮੌਕੇ 'ਤੇ ਬੁਲਾ ਕੇ ਸਬੂਤ ਇਕੱਠੇ ਕੀਤੇ ਤੇ ਵਾਰਦਾਤ ਵਿਚ ਵਰਤਿਆ ਗਿਆ 'ਕਿਚਨ ਨਾਈਫ' ਵੀ ਸਬੂਤ ਵਜੋਂ ਜਮ੍ਹਾਂ ਕਰ ਲਿਆ | ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਸਦਰ ਪੁਲਿਸ ਵਲੋਂ 5.50 ਗਰਾਮ ਹੈਰੋਇਨ ਸਮੇਤ ਇਕ ਕਾਬੂ ਅਗਲੀ ਖ਼ਬਰ ਜਮਹੂਰੀ ਕਿਸਾਨ ਸਭਾ ਦੀ ਸੂਬਾ ਕਮੇਟੀ ਦੀ ਹੋਈ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।