26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਜਥੇਦਾਰ ਗੜਗੱਜ ਵਲੋਂ ਹੈਨਰੀ ਨੋਵਾਕ ਕਤਲ ਮਾਮਲੇ 'ਚ ਪੀੜਤ ਪਰਿਵਾਰ ਨਾਲ ਹਮਦਰਦੀ <br/>

ਅਜੀਤ ਡੈਸਕ 06-06-2026
ਅੰਮਿ੍ਤਸਰ, 5 ਜੂਨ (ਜਸਵੰਤ ਸਿੰਘ ਜੱਸ)-ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਯੂ.ਕੇ. ਦੇ ਸਾਊਥਹੈਂਪਟਨ ਵਾਸੀ ਵਿਦਿਆਰਥੀ ਹੈਨਰੀ ਨੋਵਾਕ ਦੇ ਕਤਲ ਮਾਮਲੇ ਵਿਚ ਉਸ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਇਸ ਮਾਮਲੇ ਵਿਚ ਯੂ.ਕੇ. ਦੀ ਅਦਾਲਤ ਵਲੋਂ ਵਿਕਰਮ ਸਿੰਘ ਦਿਗਵਾ ਨੂੰ ਉਮਰ ਕੈਦ ਦੀ ਸਜ਼ਾ ਦਿੱਤੀ ਗਈ ਹੈ, ਉਹ ਉਸ ਵਲੋਂ ਕੀਤੇ ਅਪਰਾਧ ਦੀ ਕਾਨੂੰਨ ਮੁਤਾਬਕ ਬਣਦੀ ਸਜ਼ਾ ਹੈ | ਉਨ੍ਹਾਂ ਕਿਹਾ ਕਿ ਇਸ ਮਾਮਲੇ 'ਤੇ ਕੁਝ ਤਾਕਤਾਂ ਵਲੋਂ ਸਮੁੱਚੀ ਸਿੱਖ ਕੌਮ ਨੂੰ ਨਿਸ਼ਾਨਾ ਬਣਾਉਣਾ, ਸਿੱਖ ਕਕਾਰ ਕਿਰਪਾਨ ਉੱਤੇ ਪਾਬੰਦੀ ਦੀ ਮੰਗ ਕਰਨਾ ਅਤੇ ਸਿਆਸਤ ਕਰਨਾ ਗਹਿਰੀ ਸਾਜ਼ਿਸ਼ ਲੱਗਦੀ ਹੈ | ਉਨ੍ਹਾਂ ਕਿਹਾ ਕਿ ਯੂ.ਕੇ. 'ਚ ਕਾਨੂੰਨੀ ਪ੍ਰਕਿਰਿਆ ਨੇ ਦਿਗਵਾ ਨੂੰ ਸਹੀ ਸਜ਼ਾ ਦਿੱਤੀ ਹੈ ਅਤੇ ਸਿੱਖ ਭਾਈਚਾਰਾ ਇਸ ਨਾਲ ਸਹਿਮਤ ਹੈ | ਉਨ੍ਹਾਂ ਯੂ.ਕੇ. ਦੀਆਂ ਸਮੂਹ ਸਿੱਖ ਜਥੇਬੰਦੀਆਂ ਨੂੰ ਤਾਕੀਦ ਕੀਤੀ ਕਿ ਉਹ ਹੈਨਰੀ ਨੋਵਾਕ ਦੇ ਪਰਿਵਾਰ ਨਾਲ ਖੜ੍ਹਨ ਅਤੇ ਉਨ੍ਹਾਂ ਦਾ ਸਾਥ ਦੇਣ |


ਪਿਛਲੀ ਖ਼ਬਰ ਪੰਜਾਬ 'ਚ ਝੋਨੇ ਦੀ ਸਿੱਧੀ ਬਿਜਾਈ ਲਈ ਹੁਣ ਤੱਕ 4459 ਕਿਸਾਨਾਂ ਨੇ 53840.47 ਏਕੜ ਦਾ ਕੀਤਾ ਪੰਜੀਕਰਨ <br/> ਅਗਲੀ ਖ਼ਬਰ ਬੰਬ ਧਮਾਕਿਆਂ ਸੰਬੰਧੀ ਮਿਲ ਰਹੀਆਂ ਈ-ਮੇਲਾਂ ਪੰਜਾਬ ਪੁਲਿਸ ਲਈ ਬਣੀਆਂ ਸਿਰਦਰਦੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।