23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਸ਼ਹੀਦ ਕੌਮ ਦਾ ਅਣਮੁੱਲਾ ਸਰਮਾਇਆ ਤੇ ਇਤਿਹਾਸ ਦੀ ਅਮਰ ਧਰੋਹਰ ਹੁੰਦੇ ਹਨ- ਸੰਤ ਗਿਆਨੀ ਹਰਨਾਮ ਸਿੰਘ ਖਾਲਸਾ <br/>

ਅਜੀਤ ਡੈਸਕ 06-06-2026
ਚੌਕ ਮਹਿਤਾ (ਅੰਮਿ੍ਤਸਰ), 5 ਜੂਨ (ਜਗਦੀਸ਼ ਸਿੰਘ ਬਮਰਾਹ, ਧਰਮਿੰਦਰ ਸਿੰਘ ਭੰਮਰਾ)–ਜੂਨ 1984 'ਚ ਵਾਪਰੇ ਤੀਸਰੇ ਘੱਲੂਘਾਰੇ ਦੀ ਯਾਦ 'ਚ ਦਮਦਮੀ ਟਕਸਾਲ ਦੇ ਕੇਂਦਰੀ ਅਸਥਾਨ ਗੁ. ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸਜੇ ਗੁਰਮਤਿ ਦੀਵਾਨ 'ਚ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਮਲਜੀਤ ਸਿੰਘ ਦੇ ਜਥੇ ਨੇ ਕੀਰਤਨ ਕੀਤਾ, ਉਪਰੰਤ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਕਥਾ-ਵਿਚਾਰ ਰਾਹੀਂ ਸੰਗਤਾਂ ਨੂੰ ਸਿੱਖ ਇਤਿਹਾਸ ਦੇ ਮਹੱਤਵਪੂਰਨ ਪੱਖਾਂ ਤੋਂ ਜਾਣੂ ਕਰਵਾਇਆ | ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਸ਼ਹਾਦਤਾਂ ਅਤੇ ਕੁਰਬਾਨੀਆਂ ਨਾਲ ਭਰਿਆ ਪਿਆ ਹੈ ਅਤੇ ਜੂਨ 1984 ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਵੀ ਕੌਮ ਲਈ ਸਦੀਵੀ ਪ੍ਰੇਰਣਾ ਦਾ ਸਰੋਤ ਹਨ | ਉਨ੍ਹਾਂ ਸੰਗਤਾਂ ਨੂੰ ਗੁਰਬਾਣੀ, ਗੁਰੂ ਇਤਿਹਾਸ ਅਤੇ ਸ਼ਹੀਦਾਂ ਦੇ ਜੀਵਨ ਤੋਂ ਸੇਧ ਲੈ ਕੇ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਦਿੱਤੀ | ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਸ਼ਹੀਦ ਕੌਮ ਦਾ ਅਣਮੁੱਲਾ ਸਰਮਾਇਆ ਅਤੇ ਇਤਿਹਾਸ ਦੀ ਅਮਰ ਧਰੋਹਰ ਹੁੰਦੇ ਹਨ | ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਸ਼ਹੀਦੀ ਦਿਹਾੜੇ ਮਨਾਉਣਾ, ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਤੱਕ ਉਨ੍ਹਾਂ ਦੇ ਆਦਰਸ਼ਾਂ ਨੂੰ ਪਹੁੰਚਾਉਣਾ ਸਾਡਾ ਕੌਮੀ ਧਰਮ ਅਤੇ ਮੁੱਢਲਾ ਫਰਜ਼ ਹੈ |

ਪਿਛਲੀ ਖ਼ਬਰ ਮਤਰੇਈ ਮਾਂ ਨੂੰ ਬੱਚੀ ਦੀ ਹੱਤਿਆ ਦੇ ਮਾਮਲੇ 'ਚ ਉਮਰ ਕੈਦ <br/> ਅਗਲੀ ਖ਼ਬਰ ਡਿਪਟੀ ਕਮਿਸ਼ਨਰ 'ਰੰਗਲਾ ਪੰਜਾਬ ਵਿਕਾਸ ਸਕੀਮ' ਦੇ ਦੂਜੇ ਪੜਾਅ ਤਹਿਤ ਵਿਕਾਸ ਕਾਰਜ 10 ਜੂਨ ਤੱਕ ਸ਼ੁਰੂ ਕਰਨ- ਹਰਪਾਲ ਸਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।