22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰੇ ਦੀ 42ਵੀਂ ਵਰੇ੍ਹਗੰਢ ਮੌਕੇ ਸ਼ਹੀਦੀ ਸਮਾਗਮ ਅੱਜ <br/>

ਅਜੀਤ ਡੈਸਕ 06-06-2026
ਅੰਮਿ੍ਤਸਰ, 5 ਜੂਨ (ਜਸਵੰਤ ਸਿੰਘ ਜੱਸ)-ਜੂਨ 84 ਘਲੂਘਾਰੇ ਦੀ 42ਵੀਂ ਵਰ੍ਹੇਗੰਢ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਅੱਜ (6 ਜੂਨ) ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਸ਼ੋ੍ਰਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਵਲੋਂ ਘੱਲੂਘਾਰਾ ਯਾਦਗਾਰੀ ਸਮਾਗਮ ਲਈ ਸਟਾਫ ਅਤੇ ਟਾਸਕ ਫੋਰਸ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਸਵੇਰੇ ਸਵਾ ਸੱਤ ਵਜੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪੈਣ ਉਪਰੰਤ ਰਾਗੀ ਜਥਿਆਂ ਵਲੋਂ ਸ਼ਬਦ ਕੀਰਤਨ ਹੋਵੇਗਾ ਤੇ ਅਰਦਾਸ ਉਪਰੰਤ ਜਥੇਦਾਰ ਗੜਗੱਜ ਵਲੋਂ ਸਿੱਖ ਕੌਮ ਦੇ ਨਾਂਅ ਸੰਦੇਸ਼ ਜਾਰੀ ਕੀਤਾ ਜਾਵੇਗਾ ਅਤੇ ਜਥੇਦਾਰ ਗੜਗੱਜ ਅਤੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ | ਉਨ੍ਹਾਂ ਸਮੂਹ ਸੰਗਤਾਂ ਨੂੰ ਸ਼ਹੀਦਾਂ ਨੂੰ ੂ ਸਤਿਕਾਰ ਭੇਟ ਕਰਨ ਆਉਣ ਸਮੇਂ ਅਮਨ ਸ਼ਾਂਤੀ ਬਣਾਈ ਕਰਨ ਦੀ ਅਪੀਲ ਕੀਤੀ | ਘੱਲੂਘਾਰਾ ਸਮਾਗਮ ਨੂੰ ਲੈ ਕੇ ਅੱਜ ਸਥਾਨਕ ਸੀਨੀਅਰ ਪੁਲਿਸ ਅਧਿਕਾਰੀਆਂ, ਜਿਨ੍ਹਾਂ ਵਿਚ ਡੀ.ਸੀ.ਪੀ. ਜਗਜੀਤ ਸਿੰਘ ਵਾਲੀਆ, ਏ.ਡੀ.ਸੀ.ਪੀ. ਹਰਪਾਲ ਸਿੰਘ ਰੰਧਾਵਾ, ਏ.ਸੀ.ਪੀ. ਹਰਮਿੰਦਰ ਸਿੰਘ ਆਦਿ ਵੀ ਸ਼ਾਮਿਲ ਸਨ, ਵਲੋਂ ਸ਼ੋ੍ਰਮਣੀ ਕਮੇਟੀ ਦੇ ਓ.ਐੱਸ.ਡੀ. ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਇੰਜੀ. ਸੁਖਮਿੰਦਰ ਸਿੰਘ, ਪੀ.ਏ. ਸ਼ਹਿਬਾਜ਼ ਸਿੰਘ, ਵਧੀਕ ਸਕੱਤਰ ਜਸਵਿੰਦਰ ਸਿੰਘ ਜੱਸੀ ਤੇ ਭਗਵੰਤ ਸਿੰਘ ਧੰਗੇੜਾ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਮੇਜਰ ਸਿੰਘ ਤੇ ਮੈਨੇਜਰ ਰਜਿੰਦਰ ਸਿੰਘ ਰੂਬੀ ਆਦਿ ਨਾਲ ਮੀਟਿੰਗ ਕਰਕੇ ਘੱਲੂਘਾਰਾ ਦਿਵਸ ਸਮਾਗਮਾਂ ਦੌਰਾਨ ਅਮਨ ਕਾਨੂੰਨ ਕਾਇਮ ਰੱਖਣ ਹਿਤ ਤਾਲਮੇਲ ਸੰਬੰਧੀ ਵਿਚਾਰਾਂ ਕੀਤੀਆਂ | ਪੁਲਿਸ ਪ੍ਰਸ਼ਾਸਨ ਵਲੋਂ ਜਿਥੇ ਘੱਲੂਘਾਰਾ ਸਮਾਗਮਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਅਤੇ ਗੁਰੂ ਘਰ ਨੂੰ ਆਉਂਦੇ ਰਸਤਿਆਂ ਵਿਚ ਵੱਡੀ ਗਿਣਤੀ ਵਿਚ ਪੁਲਿਸ ਕਰਮੀ ਤਾਇਨਾਤ ਕੀਤੇ ਗਏ ਹਨ, ਉਥੇ ਜਾਣਕਾਰੀ ਅਨੁਸਾਰ ਵੱਡੀ ਗਿਣਤੀ ਵਿਚ ਚਿੱਟ ਕੱਪੜੀਏ ਪੁਲਿਸ ਅਧਿਕਾਰੀ ਅਤੇ ਪੁਲਿਸ ਕਰਮੀ ਦਰਬਾਰ ਸਾਹਿਬ ਪਰਿਕਰਮਾ ਵਿਚ ਵੀ ਤਾਇਨਾਤ ਕੀਤੇ ਗਏ ਹਨ |
ਜ਼ਖਮੀ ਪਾਵਨ ਸਰੂਪ ਦੇ ਦਰਸ਼ਨ
ਜੂਨ 1984 ਦੌਰਾਨ ਫੌਜ ਦੀ ਗੋਲਾਬਾਰੀ ਨਾਲ ਦਰਬਾਰ ਸਾਹਿਬ ਅੰਦਰ ਜ਼ਖ਼ਮੀ ਹੋਏ ਪਾਵਨ ਸਰੂਪਾਂ ਵਿਚੋਂ ਇਕ ਪਾਵਨ ਸਰੂਪ ਦੇ 6 ਜੂਨ ਨੂੰ ਗੁ: ਬਾਬਾ ਗੁਰਬਖਸ਼ ਸਿੰਘ ਜੀ ਸ਼ਹੀਦ ਵਿਖੇ ਸੰਗਤਾਂ ਨੂੰ ਦਰਸ਼ਨ ਕਰਵਾਏ ਜਾਣਗੇ |

ਪਿਛਲੀ ਖ਼ਬਰ 38 ਸਾਲਾਂ ਦੀ ਬੇਦਾਗ਼ ਸੇਵਾ ਤੋਂ ਬਾਅਦ ਪਰਮਵੀਰ ਢਿੱਲੋਂ ਹੋਏ ਸੇਵਾ ਮੁਕਤ ਅਗਲੀ ਖ਼ਬਰ ਇੰਜੀ. ਪੁੰਨਰਦੀਪ ਸਿੰਘ ਬਰਾੜ ਨੇ ਪੀ.ਐੱਸ.ਪੀ.ਸੀ.ਐੱਲ. ਦੇ ਡਾਇਰੈਕਟਰ/ਜਨਰੇਸ਼ਨ ਵਜੋਂ ਅਹੁਦਾ ਸੰਭਾਲਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।