18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

2027 ਦੀਆਂ ਵਿਧਾਨ ਸਭਾ ਚੋਣਾਂ 'ਚ ਧੂਰੀ ਸੀਟ ਬਣ ਸਕਦੀ ਹੈ ਵੱਕਾਰੀ ਸੀਟ <br/>

ਅਜੀਤ ਡੈਸਕ 06-06-2026
ਸੰਦੀਪ ਕੁਮਾਰ ਮਾਹਨਾ
ਚੰਡੀਗੜ੍ਹ, 5 ਜੂਨ - ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਭਾਵੇਂ ਅਜੇ ਸਮਾਂ ਬਾਕੀ ਹੈ, ਪਰ ਸੂਬੇ ਦੀਆਂ ਕੁੱਝ ਅਹਿਮ ਸੀਟਾਂ ਨੂੰ ਲੈ ਕੇ ਸਿਆਸੀ ਗਲਿਆਰਿਆਂ ਵਿਚ ਚਰਚਾਵਾਂ ਦਾ ਦੌਰ ਸ਼ੁਰੂ ਹੋ ਗਿਆ ਹੈ | ਇਨ੍ਹਾਂ ਵਿਚ ਸੰਗਰੂਰ ਜ਼ਿਲ੍ਹੇ ਦੀ ਧੂਰੀ ਵਿਧਾਨ ਸਭਾ ਸੀਟ ਚਰਚਾ ਦਾ ਕੇਂਦਰ ਬਣਦੀ ਨਜ਼ਰ ਆ ਰਹੀ ਹੈ, ਜਿਥੋਂ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਵਿਧਾਇਕ ਹਨ | ਸਿਆਸੀ ਗਲਿਆਰਿਆਂ ਵਿਚ ਚਰਚਾ ਹੈ ਕਿ ਭਾਰਤੀ ਜਨਤਾ ਪਾਰਟੀ 2027 ਦੀਆਂ ਚੋਣਾਂ 'ਚ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਹਮਣੇ ਕੇਂਦਰੀ ਰਾਜ ਮੰਤਰੀ ਅਤੇ ਸਾਬਕਾ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਉਮੀਦਵਾਰ ਵਜੋਂ ਮੈਦਾਨ ਵਿਚ ਉਤਾਰ ਸਕਦੀ ਹੈ | ਹਾਲਾਂਕਿ ਭਾਜਪਾ ਵਲੋਂ ਇਸ ਸੰਬੰਧੀ ਕੋਈ ਅਧਿਕਾਰਕ ਐਲਾਨ ਨਹੀਂ ਕੀਤਾ ਗਿਆ, ਪਰ ਬਿੱਟੂ ਦੇ ਧੂਰੀ ਹਲਕੇ ਵਿਚ ਪਿਛਲੇ ਕੁੱਝ ਮਹੀਨਿਆਂ ਦੌਰਾਨ ਵਧੇ ਹੋਏ ਦੌਰਿਆਂ ਅਤੇ ਬੀਤੇ ਦਿਨੀਂ ਕੇਵਲ ਸਿੰਘ ਢਿੱਲੋਂ ਦੇ ਅਹੁਦਾ ਸੰਭਾਲਣ ਮੌਕੇ ਬਿੱਟੂ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਸਬੰਧੀ ਜਤਾਈ ਇੱਛਾ ਨੇ ਇਸ ਚਰਚਾ ਨੂੰ ਹੋਰ ਹਵਾ ਦੇ ਦਿੱਤੀ ਹੈ | ਬਿੱਟੂ ਵਲੋਂ ਧੂਰੀ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਸਮਾਜਿਕ, ਧਾਰਮਿਕ ਅਤੇ ਜਨਤਕ ਸਮਾਗਮਾਂ ਵਿਚ ਲਗਾਤਾਰ ਸ਼ਮੂਲੀਅਤ ਕੀਤੀ ਜਾ ਰਹੀ ਹੈ | ਇਹ ਸਰਗਰਮੀਆਂ ਭਵਿੱਖ ਦੀ ਚੋਣੀ ਰਣਨੀਤੀ ਦਾ ਹਿੱਸਾ ਹੋ ਸਕਦੀਆਂ ਹਨ | ਧੂਰੀ ਸੀਟ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਉਸ ਸਮੇਂ ਸੂਬਾ ਪੱਧਰੀ ਚਰਚਾ ਦਾ ਕੇਂਦਰ ਬਣੀ ਸੀ ਜਦੋਂ ਭਗਵੰਤ ਮਾਨ ਨੇ ਕਾਂਗਰਸ ਦੇ ਦਲਵੀਰ ਸਿੰਘ ਗੋਲਡੀ ਨੂੰ ਵੱਡੇ ਫ਼ਰਕ ਨਾਲ ਹਰਾਇਆ ਸੀ | ਭਾਜਪਾ ਵੀ ਸੂਬੇ ਵਿਚ ਆਪਣਾ ਆਧਾਰ ਮਜ਼ਬੂਤ ਕਰਨ ਲਈ ਨਵੀਆਂ ਰਣਨੀਤੀਆਂ 'ਤੇ ਕੰਮ ਕਰ ਰਹੀ ਹੈ | ਪਾਰਟੀ ਦੀ ਕੋਸ਼ਿਸ਼ ਹੈ ਕਿ ਉਹ ਅਜਿਹੇ ਹਲਕਿਆਂ ਵਿਚ ਮਜ਼ਬੂਤ ਅਤੇ ਚਰਚਿਤ ਚਿਹਰਿਆਂ ਨੂੰ ਮੈਦਾਨ ਵਿਚ ਉਤਾਰੇ ਜਿਥੇ ਸਿੱਧਾ ਸਿਆਸੀ ਸੰਦੇਸ਼ ਜਾ ਸਕੇ | ਦੂਜੇ ਪਾਸੇ, ਆਮ ਆਦਮੀ ਪਾਰਟੀ ਵੀ ਧੂਰੀ ਨੂੰ ਆਪਣਾ ਗੜ੍ਹ ਮੰਨਦੀ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਲੋਕਪਿ੍ਯਤਾ ਨੂੰ ਚੋਣਾਂ ਵਿਚ ਵੱਡਾ ਹਥਿਆਰ ਬਣਾਉਣ ਦੀ ਤਿਆਰੀ ਕਰ ਰਹੀ ਹੈ | ਜੇਕਰ ਭਵਿੱਖ ਵਿਚ ਭਾਜਪਾ ਵਲੋਂ ਰਵਨੀਤ ਸਿੰਘ ਬਿੱਟੂ ਨੂੰ ਧੂਰੀ ਤੋਂ ਚੋਣ ਮੈਦਾਨ ਵਿਚ ਉਤਾਰਿਆ ਜਾਂਦਾ ਹੈ ਤਾਂ ਇਹ ਮੁਕਾਬਲਾ ਸਿਰਫ਼ ਇਕ ਵਿਧਾਨ ਸਭਾ ਸੀਟ ਤੱਕ ਸੀਮਿਤ ਨਹੀਂ ਰਹੇਗਾ, ਸਗੋਂ ਪੰਜਾਬ ਦੀ ਸਿਆਸਤ ਦਾ ਸਭ ਤੋਂ ਵੱਧ ਚਰਚਿਤ ਅਤੇ ਵੱਕਾਰੀ ਮੁਕਾਬਲਾ ਬਣ ਸਕਦਾ ਹੈ |

ਪਿਛਲੀ ਖ਼ਬਰ ਜੋਬਨਪ੍ਰੀਤ ਦੀ ਹਿਰਾਸਤ ਦਾ ਮਾਮਲਾ ਅਦਾਲਤੀ ਹੁਕਮਾਂ ਦੀ ਪਾਲਣਾ ਨਾ ਕਰਨ ਸੰਬੰਧੀ ਦਾਇਰ ਪਟੀਸ਼ਨ ਹਾਈ ਕੋਰਟ ਵਲੋਂ ਖਾਰਜ... ਅਗਲੀ ਖ਼ਬਰ ਰਾਜਕੁਮਾਰ ਰਾਓ ਖਿਲਾਫ਼ ਫ਼ਿਲਮੀ ਪੋਸਟਰ ਸੰਬੰਧੀ ਦਰਜ ਐਫ.ਆਈ.ਆਰ. ਹਾਈ ਕੋਰਟ ਵਲੋਂ ਰੱਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।