12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

'ਆਪ' ਸਰਕਾਰ ਨੇ ਬੇਰੁਜ਼ਗਾਰ ਨੌਜਵਾਨਾਂ ਪ੍ਰਤੀ ਅਪਣਾਇਆ ਤਾਨਾਸ਼ਾਹੀ ਰਵੱਈਆ-ਸਿੰਗਲਾ

ਅਜੀਤ ਡੈਸਕ 07-06-2026

ਸੰਗਰੂਰ, 6 ਜੂਨ (ਅਮਨਦੀਪ ਸਿੰਘ ਬਿੱਟਾ)-ਕੁੱਲ ਹਿੰਦ ਕਾਂਗਰਸ ਦੇ ਖਜ਼ਾਨਚੀ ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਅਖੌਤੀ 'ਬਦਲਾਅ' ਦੇ ਦਾਅਵਿਆਂ ਦੀ ਅੱਜ ਪੂਰੀ ਤਰ੍ਹਾਂ ਫ਼ੂਕ ਨਿਕਲ ਗਈ ਹੈ। ਰੁਜ਼ਗਾਰ ਦੇ ਚੋਣ ਵਾਅਦੇ ਪੂਰੇ ਕਰਨ ਦੀ ਬਜਾਏ, ਭਗਵੰਤ ਮਾਨ ਸਰਕਾਰ ਨੇ ਆਪਣੇ ਹੱਕ ਮੰਗ ਰਹੇ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ 'ਤੇ ਪੁਲਿਸ ਦੀ ਲਾਠੀ ਦੇ ਜ਼ੋਰ 'ਤੇ ਰਾਜ ਕਰਨ ਦਾ ਰਾਹ ਚੁਣਿਆ ਹੈ। ਵਿਜੈ ਇੰਦਰ ਸਿੰਗਲਾ ਨੇ ਜਾਰੀ ਕੀਤੇ ਇੱਕ ਬਿਆਨ ਵਿਚ ਕਿਹਾ ਕਿ ਨੇ ਪਟਿਆਲਾ ਵਿਚ ਪੀ.ਐਸ.ਪੀ.ਸੀ.ਐਲ. (ਪਾਵਰਕਾਮ) ਦੇ ਮੁੱਖ ਦਫ਼ਤਰ ਅੱਗੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ 2,600 ਅਪ੍ਰੈਂਟਿਸ ਲਾਈਨਮੈਨਾਂ 'ਤੇ ਪੁਲਿਸ ਵਲੋਂ ਕੀਤੇ ਗਏ ਅੰਨ੍ਹੇਵਾਹ ਅਤੇ ਬੇਰਹਿਮ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ।

ਪਿਛਲੀ ਖ਼ਬਰ ਦਿੱਲੀ ਵਿਖੇ ਭਾਰਤ ਦੇ ਸਿਹਤ ਅਗਲੀ ਖ਼ਬਰ ਲਾਈਨਮੈਨਾਂ 'ਤੇ ਲਾਠੀਚਾਰਜ ਦੀ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਆਗੂਆਂ ਵਲੋਂ ਨਿਖੇਧੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।