27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਪੀ.ਓ.ਕੇ. ਦੀ ਸੰਯੁਕਤ ਅਵਾਮੀ ਐਕਸ਼ਨ ਕਮੇਟੀ 'ਤੇ ਪਾਬੰਦੀ-ਦਰਜਨਾਂ ਕਾਰਕੁਨ ਗਿ੍ਫ਼ਤਾਰ

ਅਜੀਤ ਡੈਸਕ 08-06-2026
ਅੰਮਿ੍ਤਸਰ, 7 ਜੂਨ (ਸੁਰਿੰਦਰ ਕੋਛੜ)-ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰਨ ਵਾਲੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ.ਓ.ਕੇ.) ਦੇ ਸਥਾਨਕ ਸੰਗਠਨ ਸੰਯੁਕਤ ਅਵਾਮੀ ਐਕਸ਼ਨ ਕਮੇਟੀ (ਜੇ.ਏ.ਏ.ਸੀ.) 'ਤੇ ਪਾਬੰਦੀ ਲਗਾਉਣ ਤੋਂ ਬਾਅਦ ਉਸ ਦੇ ਦਰਜਨਾਂ ਮੈਂਬਰਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਇਸ ਦੇ ਰੋਸ 'ਚ ਕੀਤੇ ਗਏ ਵਿਰੋਧ ਪ੍ਰਦਰਸ਼ਨ 'ਚ ਹਜ਼ਾਰਾਂ ਦੀ ਗਿਣਤੀ 'ਚ ਉੱਥੋਂ ਦੇ ਸਥਾਨਕ ਨਾਗਰਿਕ ਇਕੱਠੇ ਹੋਏ | ਅਧਿਕਾਰੀਆਂ ਮੁਤਾਬਿਕ ਸਰਕਾਰ ਨੇ ਕਾਨੂੰਨ ਅਤੇ ਵਿਵਸਥਾ ਅਤੇ ਸੁਰੱਖਿਆ ਚਿੰਤਾਵਾਂ ਦਾ ਹਵਾਲਾ ਦਿੰਦੇ ਹੋਏ ਉਕਤ ਸੰਗਠਨ ਨੂੰ ਗ਼ੈਰਕਾਨੂੰਨੀ ਐਲਾਨਿਆ ਹੈ | ਜੇ.ਏ.ਏ. ਸੀ. ਨੇ ਜੁਲਾਈ 'ਚ ਪੀ.ਓ.ਕੇ. ਵਿਚ ਆਮ ਚੋਣਾਂ ਦੇ ਪ੍ਰਸ਼ਾਸਨ ਵਲੋਂ ਕੀਤੇ ਐਲਾਨ ਦੇ ਵਿਚਕਾਰ ਆਪਣੀਆਂ ਮੰਗਾਂ ਲਈ ਦਬਾਅ ਪਾਉਣ ਲਈ 9 ਜੂਨ ਨੂੰ ਵਿਰੋਧ ਪ੍ਰਦਰਸ਼ਨ ਦਾ ਸੱਦਾ ਦਿੱਤਾ ਸੀ | ਇਸ ਤੋਂ ਬਾਅਦ ਸਰਕਾਰ ਨੇ ਸੰਗਠਨ 'ਤੇ ਪਾਬੰਦੀ ਲਗਾ ਦਿੱਤੀ ਅਤੇ ਇਸ ਦੇ ਕਈ ਨੇਤਾਵਾਂ ਅਤੇ ਕਾਰਕੁਨਾਂ ਵਿਰੁੱਧ ਕਾਰਵਾਈ ਸ਼ੁਰੂ ਕਰ ਦਿੱਤੀ |

ਪਿਛਲੀ ਖ਼ਬਰ ਵਿਸ਼ੇਸ਼ ਕੈਂਪ ਦੌਰਾਨ ਲਗਭਗ 1 ਲੱਖ ਵੋਟਰਾਂ ਦੀ ਕੀਤੀ ਮੈਪਿੰਗ ਅਗਲੀ ਖ਼ਬਰ ਵੋਟਾਂ ਦੀ ਸੁਧਾਈ ਦੇ ਕੰਮ 'ਚ ਵੋਟਰਾਂ ਨੇ ਦਿਖਾਈ ਦਿਲਚਸਪੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।