ਵਿਸ਼ੇਸ਼ ਕੈਂਪ ਦੌਰਾਨ ਲਗਭਗ 1 ਲੱਖ ਵੋਟਰਾਂ ਦੀ ਕੀਤੀ ਮੈਪਿੰਗ
ਅਜੀਤ ਡੈਸਕ
08-06-2026
ਚੰਡੀਗੜ੍ਹ, 7 ਜੂਨ (ਅਜੀਤ ਬਿਊਰੋ)ਸੂਬੇ ਭਰ 'ਚ ਸੁਚਾਰੂ ਤੇ ਪਾਰਦਰਸ਼ੀ ਢੰਗ ਨਾਲ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਦੇ ਮੱਦੇਨਜ਼ਰ ਅੱਜ ਰਾਜ ਦੇ 117 ਵਿਧਾਨ ਸਭਾ ਹਲਕਿਆਂ ਦੇ ਸਾਰੇ 24,453 ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਕੈਂਪ ਲਗਾਏ ਗਏ | ਇਨ੍ਹਾਂ ਕੈਂਪਾਂ ਨੂੰ ਲੋਕਾਂ ਵਲੋਂ ਮਿਲੇ ਭਰਵੇਂ ਹੁੰਗਾਰੇ ਦੇ ਚੱਲਦਿਆਂ ਅੱਜ ਲਗਭਗ ਇੱਕ ਲੱਖ ਵੋਟਰਾਂ ਦੀ ਮੈਪਿੰਗ ਕੀਤੀ ਗਈ | ਇਹ ਜਾਣਕਾਰੀ ਮੁੱਖ ਚੋਣ ਅਫ਼ਸਰ, ਪੰਜਾਬ, ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦਿੱਤੀ | ਉਨ੍ਹਾਂ ਕਿਹਾ ਕਿ ਅੱਜ ਦੀ ਕਾਰਵਾਈ ਦੇ ਨਾਲ ਪੰਜਾਬ ਰਾਜ ਭਰ ਵਿਚ ਵੋਟਰਾਂ ਦੀ ਮੈਪਿੰਗ ਦਾ ਅੰਕੜਾ 85 ਫੀਸਦ ਨੂੰ ਪਾਰ ਕਰ ਗਿਆ ਹੈ | ਕਾਬਿਲੇਗੌਰ ਹੈ ਕਿ ਪੰਜਾਬ ਰਾਜ ਵਿਚ ਘਰ-ਘਰ ਜਨਗਣਨਾ ਦਾ ਅਮਲ 25 ਜੂਨ ਤੋਂ ਸ਼ੁਰੂ ਹੋਣ ਜਾ ਰਿਹਾ ਹੈ |