ਅੰਮਿ੍ਤਸਰ, 7 ਜੂਨ (ਹਰਮਿੰਦਰ ਸਿੰਘ)-ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ. ਟੀ.) ਡਾ: ਸੀਮਾ ਖੰਨਾ ਤੇ ਮੁੱਖ ਚੋਣ ਅਧਿਕਾਰੀ ਪੰਜਾਬ ਸ੍ਰੀਮਤੀ ਅਨਿੰਦਤਾ ਮਿੱਤਰਾ ਵਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਪਾਵਨ ਗੁਰਧਾਮ ਦੇ ਦਰਸ਼ਨ ਕੀਤੇ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨਾਂ ਦੌਰਾਨ ਉਨ੍ਹਾਂ ਨੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ ਤੇ ਸਿੱਖ ਧਰਮ ਦੇ ਇਸ ਮਹਾਨ ਆਧਿਆਤਮਕ ਕੇਂਦਰ ਦੀਆਂ ਪਰੰਪਰਾਵਾਂ ਅਤੇ ਵਿਰਾਸਤ ਬਾਰੇ ਜਾਣਕਾਰੀ ਵੀ ਪ੍ਰਾਪਤ ਕੀਤੀ | ਇਸ ਦੌਰਾਨ ਅਧਿਕਾਰੀਆਂ ਵਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਗ ਵੀ ਕਰਵਾਈ | ਇਸ ਉਪਰੰਤ ਡਾ. ਸੀਮਾ ਖੰਨਾ ਵਲੋਂ ਸ੍ਰੀ ਦੁਰਗਿਆਣਾ ਮੰਦਿਰ ਵਿਖੇ ਵੀ ਮੱਥਾ ਟੇਕਿਆ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਅੰਮਿ੍ਤਸਰ ਦਲਵਿੰਦਰਜੀਤ ਸਿੰਘ ਚੋਣ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ |
ਭਾਰਤੀ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ ਡਾ. ਸੀਮਾ ਖੰਨਾ ਤੇ ਮੁੱਖ ਚੋਣ ਅਧਿਕਾਰੀ ਅਨੰਦਿਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ <br/>
ਅਜੀਤ ਡੈਸਕ
08-06-2026