18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਹਥਿਆਰ ਬਰਾਮਦਗੀ ਦੌਰਾਨ ਪੁਲਿਸ 'ਤੇ ਚਲਾਈਆਂ ਗੋਲੀਆਂ, ਇਕ ਦੋਸ਼ੀ ਜ਼ਖ਼ਮੀ

ਅਜੀਤ ਡੈਸਕ 08-06-2026

ਮੱਖੂ, 7 ਜੂਨ (ਕੁਲਵਿੰਦਰ ਸਿੰਘ ਸੰਧੂ)-ਗੁਰਚਰਨ ਸਿੰਘ ਉਰਫ਼ ਕਾਲਾ ਗਾਬਾ ਕਤਲ ਕਾਂਡ ਦੇ ਮਾਮਲੇ ਸੰਬੰਧੀ ਡੀ.ਐੱਸ.ਪੀ. ਜਸਪਾਲ ਸਿੰਘ ਢਿੱਲੋਂ ਨੇ ਦੱਸਿਆ ਕਿ ਦੋਸ਼ੀ ਵਿਸ਼ਨੂੰ ਠਾਕੁਰ ਨੇ ਪੁੱਛਗਿੱਛ ਦੌਰਾਨ ਇੱਕ ਹੋਰ ਪਿਸਤੌਲ ਬਲਾਕ ਮੱਖੂ ਅਧੀਨ ਪੈਂਦੇ ਪਿੰਡ ਪੱਧਰੀ ਵਿਖੇ ਨਹਿਰ ਦੇ ਬੰਨ੍ਹ ਨੇੜੇ ਲੁਕਾਉਣ ਦਾ ਖੁਲਾਸਾ ਕੀਤਾ | ਬਰਾਮਦਗੀ ਦੌਰਾਨ ਦੋਸ਼ੀ ਨੇ ਪਿਸਤੌਲ ਕੱਢ ਕੇ ਏ.ਐੱਸ.ਆਈ. ਜਗਦੀਪ ਸਿੰਘ 'ਤੇ ਫਾਇਰ ਕਰਨ ਦੀ ਕੋਸ਼ਿਸ਼ ਕੀਤੀ ਤੇ ਬਾਅਦ ਵਿਚ ਪੁਲਿਸ ਪਾਰਟੀ 'ਤੇ ਦੋ ਫਾਇਰ ਕਰਕੇ ਭੱਜਣ ਲੱਗਾ | ਜਵਾਬੀ ਕਾਰਵਾਈ ਦੌਰਾਨ ਇੰਸਪੈਕਟਰ ਗੁਰਮੀਤ ਸਿੰਘ ਐਸ. ਐਚ. ਓ. ਮੱਖੂ ਵਲੋਂ ਚਲਾਈ ਗੋਲੀ ਦੋਸ਼ੀ ਦੀ ਖੱਬੀ ਲੱਤ ਵਿਚ ਲੱਗੀ, ਜਿਸ ਨਾਲ ਉਹ ਜ਼ਖ਼ਮੀ ਹੋ ਗਿਆ ਤੇ ਮੌਕੇ 'ਤੇ ਹੀ ਕਾਬੂ ਕਰ ਲਿਆ | ਉਸਨੂੰ ਇਲਾਜ ਲਈ ਸਿਵਲ ਹਸਪਤਾਲ ਜ਼ੀਰਾ ਭੇਜਿਆ ਗਿਆ | ਘਟਨਾ ਦੀ ਸੂਚਨਾ ਮਿਲਣ 'ਤੇ ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਵੀ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਪੁਲਿਸ ਪਾਰਟੀ ਪਾਸੋਂ ਕਾਰਵਾਈ ਦਾ ਜਾਇਜ਼ਾ ਲਿਆ |

ਪਿਛਲੀ ਖ਼ਬਰ ਵਿਧਾਇਕ ਅਮਰਪਾਲ ਸਿੰਘ ਨੇ ਰਾਸ਼ਨ ਕਿੱਟਾਂ ਵੰਡਣ ਦੀ ਕੀਤੀ ਸ਼ੁਰੂਆਤ ਅਗਲੀ ਖ਼ਬਰ ਪੈਸਿਆਂ ਦੇ ਲੈਣ ਦੇਣ ਤੋਂ ਹੋਏ ਝਗੜੇ ਦੌਰਾਨ ਚੱਲੀ ਗੋਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।