31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਿਆਈ ਪੁਰਬ ਮੌਕੇ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ

ਅਜੀਤ ਡੈਸਕ 09-06-2026

ਅੰਮਿ੍ਤਸਰ, 8 ਜੂਨ (ਜਸਵੰਤ ਸਿੰਘ ਜੱਸ)-'ਛੇਵੇਂ ਪਾਤਿਸ਼ਾਹ ਨੇ ਸਾਨੂੰ ਪੀਰੀ ਦੇ ਮੀਰੀ ਤੇ ਭਗਤੀ ਤੇ ਸ਼ਕਤੀ ਦੇ ਸਿਧਾਂਤ ਦਿੱਤਾ, ਜਿਸ ਨੂੰ ਸਿੱਖਾਂ ਨੂੰ ਆਪਣੇ ਮਨਾਂ ਵਿਚ ਵਸਾਉਣਾ ਚਾਹੀਦਾ ਹੈ |' ਇਹ ਪ੍ਰਗਟਾਵਾ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ ਕਮੇਟੀ ਵਲੋਂ ਛੇਵੇਂ ਪਾਤਿਸ਼ਾਹ ਦੇ ਅੱਜ ਅਕਾਲ ਤਖ਼ਤ ਸਾਹਿਬ ਵਿਖੇ ਮਨਾਏ ਗਏ ਗੁਰਿਆਈ ਪੁਰਬ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੀਤਾ | ਇਸ ਤੋਂ ਪਹਿਲਾਂ ਸਵੇਰ ਤੋਂ ਦੁਪਹਿਰ ਤੱਕ ਸ੍ਰੀ ਦਰਬਾਰ ਸਾਹਿਬ, ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਜੀ ਵਿਖੇ ਗੁਰੂ ਘਰ ਦੇ ਤੋਸ਼ਾ ਨੇ ਨਾਲ ਸੰਬੰਧਿਤ ਇਤਿਹਾਸਕ ਅਤੇ ਬੇਸ਼ਕੀਮਤੀ ਵਸਤੂਆਂ ਦੇ ਜਲੌਅ ਸਜਾਏ ਗਏ | ਦੂਰੋਂ ਨੇੜਿਓਾ ਵੱਡੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਨੇ ਦਰਬਾਰ ਸਾਹਿਬ ਤੇ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸਤਿਕਾਰ ਭੇਟ ਕੀਤਾ | ਸਵੇਰੇ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਮਗਰੋਂ ਹਜ਼ੂਰੀ ਰਾਗੀ ਜਥੇ ਵਲੋਂ ਗੁਰਬਾਣੀ ਕੀਰਤਨ ਗਾਇਣ ਕੀਤਾ ਗਿਆ | ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਤੇ ਹੁਕਮਨਾਮਾ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁਖ ਸਿੰਘ ਨੇ ਸਰਵਨ ਕਰਵਾਇਆ | ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ, ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁਖ ਸਿੰਘ, ਗਿਆਨੀ ਮਲਕੀਤ ਸਿੰਘ, ਪੰਜ ਪਿਆਰੇ ਸਾਹਿਬਾਨ, ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਬਲਵਿੰਦਰ ਸਿੰਘ ਖੈਰਾਬਾਦ, ਸ੍ਰੀ ਦਰਬਾਰ ਸਾਹਿਬ ਦੇ ਮੁੰਖ ਮੈਨੇਜਰ ਮੇਜਰ ਸਿੰਘ ਅਰਜਨਮਾਂਗਾ, ਸੁਪਰਡੈਂਟ ਨਿਸ਼ਾਨ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਗੁਰਵਿੰਦਰ ਸਿੰਘ ਦੇਵੀਦਾਸਪੁਰਾ, ਯੁਵਰਾਜ ਸਿੰਘ, ਇੰਚਾਰਜ ਬਗੀਚਾ ਸਿੰਘ ਤੇ ਹੋਰ ਸ਼ੋ੍ਰਮਣੀ ਕਮੇਟੀ ਕਰਮਚਾਰੀ ਅਤੇ ਸੰਗਤਾਂ ਮੌਜੂਦ ਸਨ |

ਪਿਛਲੀ ਖ਼ਬਰ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਿਚ ਹੋਣਗੇ ਸ਼ਾਮਿਲ <br/> ਅਗਲੀ ਖ਼ਬਰ ਡੀ. ਜੀ. ਪੀ. ਦੇ ਰੀਡਰ ਓ.ਪੀ. ਰਾਣਾ, ਅੰਕਿਤ ਵਾਧਵਾ ਤੇ ਰਾਘਵ ਗੋਇਲ ਨੂੰ 4 ਦਿਨਾਂ ਦੇ ਰਿਮਾਂਡ 'ਤੇ ਭੇਜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।