31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਿਚ ਹੋਣਗੇ ਸ਼ਾਮਿਲ <br/>

ਅਜੀਤ ਡੈਸਕ 09-06-2026

ਚੰਡੀਗੜ੍ਹ, 8 ਜੂਨ (ਪ੍ਰੋ. ਅਵਤਾਰ ਸਿੰਘ)-ਪੰਜਾਬ ਦੀ ਸਿਆਸਤ ਦੇ ਪ੍ਰਮੁੱਖ ਅਕਾਲੀ ਆਗੂ ਤੇ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ 'ਅਕਾਲੀ ਦਲ ਵਾਰਿਸ ਪੰਜਾਬ ਦੇ' ਵਿਚ ਸ਼ਾਮਿਲ ਹੋਣ ਜਾ ਰਹੇ ਹਨ | ਇਆਲੀ ਦੀ ਇਸ ਸਿਆਸੀ ਚਾਲ ਨੂੰ ਪੰਜਾਬ ਦੀ ਪੰਥਕ ਸਿਆਸਤ 'ਚ ਇਕ ਅਹਿਮ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ | ਮਨਪ੍ਰੀਤ ਸਿੰਘ ਇਆਲੀ 2012 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਟਿਕਟ 'ਤੇ ਦਾਖਾ ਹਲਕੇ ਤੋਂ ਵਿਧਾਇਕ ਚੁਣੇ ਗਏ ਸਨ | ਉਨ੍ਹਾਂ 2014 'ਚ ਹੋਈਆਂ ਲੋਕ ਸਭਾ ਚੋਣਾਂ 'ਚ ਲੁਧਿਆਣਾ ਤੋਂ ਚੋਣ ਵੀ ਲੜੀ ਸੀ | 2019 'ਚ ਜ਼ਿਮਨੀ ਚੋਣ ਦੌਰਾਨ ਉਹ ਮੁੜ ਹਲਕਾ ਦਾਖਾ ਤੋਂ ਕਾਂਗਰਸ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਨੂੰ ਹਰਾ ਕੇ ਵਿਧਾਇਕ ਚੁਣੇ ਗਏ ਸਨ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਵੀ ਸ਼੍ਰੋਮਣੀ ਅਕਾਲੀ ਦਲ (ਬ) ਦੀ ਟਿਕਟ 'ਤੇ ਚੋਣ ਲੜ ਵਿਧਾਇਕ ਬਣੇ ਸਨ | ਸ਼੍ਰੀ ਅਕਾਲ ਤਖ਼ਤ ਸਾਹਿਬ ਵਲੋਂ ਪੰਥਕ ਏਕਤਾ ਲਈ ਜਾਰੀ ਆਦੇਸ਼ ਤੋਂ ਬਾਅਦ ਉਨ੍ਹਾਂ ਨੇ ਭਰਤੀ ਮੁਹਿੰਮ ਦੀ ਜ਼ਿੰਮੇਵਾਰੀ ਵੀ ਸੰਭਾਲੀ ਸੀ | ਬਾਅਦ 'ਚ ਉਹ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨਾਲ ਜੁੜ ਗਏ ਸਨ | ਹਾਲ ਹੀ 'ਚ ਇਆਲੀ ਨੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਸੀ | ਹੁਣ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਉਨ੍ਹਾਂ ਦੀ ਸ਼ਮੂਲੀਅਤ ਨੂੰ ਪਾਰਟੀ ਲਈ ਇੱਕ ਵੱਡੀ ਸਿਆਸੀ ਮਜ਼ਬੂਤੀ ਵਜੋਂ ਦੇਖਿਆ ਜਾ ਰਿਹਾ ਹੈ |

ਪਿਛਲੀ ਖ਼ਬਰ ਪਿੰਡ ਝੋਰੜ 'ਚ ਦੋ ਨੌਜਵਾਨਾਂ ਨਾਲ ਤਸ਼ੱਦਦ ਮਾਮਲੇ 'ਚ 11 ਖ਼ਿਲਾਫ਼ ਕੇਸ ਦਰਜ <br/> ਅਗਲੀ ਖ਼ਬਰ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਿਆਈ ਪੁਰਬ ਮੌਕੇ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।