01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 33 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਅਜੀਤ ਡੈਸਕ 09-06-2026

ਚੰਡੀਗੜ੍ਹ, 8 ਜੂਨ (ਅਜੀਤ ਬਿਊਰੋ)-ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ 33 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ | ਇਥੇ ਪੰਜਾਬ ਭਵਨ ਵਿਖੇ ਨਿਯੁਕਤੀ ਪੱਤਰ ਵੰਡ ਸਮਾਗਮ ਦੌਰਾਨ ਮੁੰਡੀਆਂ ਨੇ ਨਵ-ਨਿਯੁਕਤ ਪਟਵਾਰੀਆਂ ਨੂੰ ਮੁਬਾਰਕਬਾਦ ਦਿੱਤੀ | ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਭਿ੍ਸ਼ਟਾਚਾਰ ਵਿਚ ਗ਼ਲਤਾਨ ਰਹੀਆਂ ਹਨ, ਪਰ ਮਾਨ ਸਰਕਾਰ ਨੇ ਭਿ੍ਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਸਖ਼ਤੀ ਨਾਲ ਅਪਣਾਈ ਹੋਈ ਹੈ | ਉਨ੍ਹਾਂ ਕਿਹਾ ਕਿ ਨਵੇਂ ਪਟਵਾਰੀਆਂ ਦੇ ਮੋਢਿਆਂ 'ਤੇ ਬਹੁਤ ਵੱਡੀ ਜ਼ਿੰਮੇਵਾਰੀ ਹੈ ਅਤੇ ਉਹ ਇਸ ਜ਼ਿੰਮੇਵਾਰੀ ਨੂੰ ਦਿ੍ੜ੍ਹਤਾ ਨਾਲ ਨਿਭਾਉਣ ਤੇ ਲੋਕਾਂ ਦੇ ਕੰਮਾਂ ਨੂੰ ਤਰਜੀਹੀ ਆਧਾਰ 'ਤੇ ਕਰਨ | ਉਨ੍ਹਾਂ ਸੁਚੇਤ ਕੀਤਾ ਕਿ ਸਰਕਾਰੀ ਮੁਲਾਜ਼ਮਾਂ ਦੀਆਂ ਭਿ੍ਸ਼ਟ ਗਤੀਵਿਧੀਆਂ ਨੂੰ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਸੂਬਾ ਵਾਸੀਆਂ ਨੂੰ ਸਾਫ਼-ਸੁਥਰੀਆਂ, ਪਾਰਦਰਸ਼ੀ ਅਤੇ ਜਵਾਬਦੇਹ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਭਰਤੀ ਕੀਤੇ ਗਏ ਇਨ੍ਹਾਂ ਪਟਵਾਰੀਆਂ ਨੇ 18 ਮਹੀਨਿਆਂ ਦੀ ਲਾਜ਼ਮੀ ਸਿਖਲਾਈ ਪੂਰੀ ਕਰ ਲਈ ਹੈ ਅਤੇ ਅੱਜ ਨਿਯੁਕਤੀ ਪੱਤਰ ਮਿਲਣ ਪਿੱਛੋਂ ਇਹ ਪਟਵਾਰੀ ਫ਼ੀਲਡ ਵਿਚ ਬਤੌਰ ਰੈਗੂਲਰ ਪਟਵਾਰੀ ਤੈਨਾਤ ਹੋ ਜਾਣਗੇ | ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਅਨੁਰਾਗ ਵਰਮਾ ਨੇ ਨਵ-ਨਿਯੁਕਤ ਪਟਵਾਰੀਆਂ ਦਾ ਵਿਭਾਗ ਵਿਚ ਰਸਮੀ ਤੌਰ 'ਤੇ ਸ਼ਾਮਿਲ ਹੋਣ 'ਤੇ ਸਵਾਗਤ ਕੀਤਾ | ਵਰਮਾ ਨੇ ਕਿਹਾ ਕਿ ਪਿੰਡ ਪੱਧਰ 'ਤੇ ਪਟਵਾਰੀ ਸਰਕਾਰ ਦਾ ਅਕਸ ਹੁੰਦਾ ਹੈ | ਇਸ ਲਈ ਉਹ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਸੁਚੱਜੇ ਪ੍ਰਸ਼ਾਸਨ ਨੂੰ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਉਣ | ਸਮਾਗਮ ਦੌਰਾਨ ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਲੈਂਡ ਰਿਕਾਰਡਜ਼ ਪਰਮਵੀਰ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ |

ਪਿਛਲੀ ਖ਼ਬਰ ਪਾਕਿ 'ਚ ਸੁਰੱਖਿਆ ਬਲਾਂ ਨੇ 27 ਅੱਤਵਾਦੀਆਂ ਨੂੰ ਮਾਰਨ ਦਾ ਕੀਤਾ ਦਾਅਵਾ ਅਗਲੀ ਖ਼ਬਰ ਡੇਢ ਕਰੋੜ ਦੀ ਲਾਟਰੀ ਨਿਕਲਣ ਨਾਲ ਸਾਊਪੁਰ ਦੇ ਕੁਲਵਿੰਦਰ ਸਿੰਘ ਦੀ ਚਮਕੀ ਕਿਸਮਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।