01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਪਿਛਲੇ 12 ਸਾਲਾਂ 'ਚ ਦੇਸ਼ 'ਚ ਹੋਈਆਂ ਕਈ ਵੱਡੀਆਂ ਤਬਦੀਲੀਆਂ-ਮੋਦੀ

ਅਜੀਤ ਡੈਸਕ 09-06-2026

ਨਵੀਂ ਦਿੱਲੀ, 8 ਜੂਨ (ਜਗਤਾਰ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਕਿਹਾ ਕਿ ਪਿਛਲੇ 12 ਸਾਲਾਂ ਵਿਚ ਭਾਰਤ ਵਿਚ ਕਈ ਵੱਡੀਆਂ ਤਬਦੀਲੀਆਂ ਹੋਈਆਂ ਹਨ। ਪ੍ਰਧਾਨ ਮੰਤਰੀ ਦੇ ਤੌਰ 'ਤੇ ਆਪਣੇ ਤੀਜੇ ਕਾਰਜਕਾਲ ਦੇ 2 ਸਾਲ ਪੂਰੇ ਹੋਣ ਮੌਕੇ ਉਨ੍ਹਾਂ ਨੇ ਸਰਕਾਰ ਦੇ ਕਈ ਕਲਿਆਣਕਾਰੀ ਕਾਰਜਾਂ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਭਾਰਤ ਵਿਚ ਹੋ ਰਹੀਆਂ ਇਨ੍ਹਾਂ ਤਬਦੀਲੀਆਂ ਦੇ ਕੇਂਦਰ ਵਿਚ ਗ਼ਰੀਬਾਂ ਅਤੇ ਪਛੜਿਆਂ ਦੀ ਭਲਾਈ ਦੀ ਭਾਵਨਾ ਹੈ । ਮੋਦੀ ਨੇ ਸੋਸ਼ਲ ਮੀਡੀਆ ਮੰਚ ਐਕਸ 'ਤੇ ਇੱਕ ਪੋਸਟ ਰਾਹੀਂ ਆਪਣੀ ਸਰਕਾਰ ਦੇ ਪਹਿਲੇ ਕਾਰਜਕਾਲ ਤੋਂ ਲੈ ਕੇ ਤੀਜੇ ਕਾਰਜਕਾਲ ਦੇ 2 ਸਾਲ ਪੂਰੇ ਹੋਣ ਤਕ ਲਈ ਲਏ ਗਏ ਵੱਡੇ ਫ਼ੈਸਲਿਆਂ ਦੀ ਜਾਣਕਾਰੀ ਦਿੱਤੀ । ਉਨ੍ਹਾਂ ਨੇ ਡਾਇਰੈਕਟ ਬੈਨੀਫਿਟ ਟ੍ਰਾਂਸਫਰ (ਡੀ.ਬੀ.ਟੀ.), ਸਵੱਛ ਭਾਰਤ, ਪ੍ਰਧਾਨ ਮੰਤਰੀ ਆਵਾਸ ਯੋਜਨਾ ਅਤੇ ਆਯੁਸ਼ਮਾਨ ਭਾਰਤ ਵਰਗੀਆਂ ਪਹਿਲਕਦਮੀਆਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਇਹ ਸਾਰੇ ਯਤਨ ਲੋਕਾਂ ਨੂੰ ਸਨਮਾਨ ਅਤੇ ਮੌਕੇ ਪ੍ਰਦਾਨ ਕਰਨ ਦੇ ਸਰਲ ਉਦੇਸ਼ ਨਾਲ ਪ੍ਰੇਰਿਤ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਹਮੇਸ਼ਾ "ਅੰਤਯੋਦਿਆ" ਤੋਂ ਪ੍ਰੇਰਿਤ ਰਹੀ ਹੈ ਅਤੇ ਸਰਕਾਰ ਦੀ ਕੋਸ਼ਿਸ਼ ਹਮੇਸ਼ਾ ਇਹ ਯਕੀਨੀ ਬਣਾਉਣ ਦੀ ਰਹੀ ਹੈ ਕਿ ਵਿਕਾਸ ਦੇ ਲਾਭ ਉਨ੍ਹਾਂ ਲੋਕਾਂ ਤੱਕ ਪਹੁੰਚਣ ਜੋ ਦਹਾਕਿਆਂ ਤੋਂ ਪਿੱਛੇ ਰਹਿ ਗਏ ਹਨ । ਉਨ੍ਹਾਂ ਇਸ ਗੱਲ ਦੀ ਖ਼ੁਸ਼ੀ ਪ੍ਰਗਟਾਈ ਕਿ ਤਕਨਾਲੋਜੀ ਨੇ ਗ਼ਰੀਬਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ । ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸਿੱਧੇ ਲਾਭ ਟ੍ਰਾਂਸਫਰ (ਡੀ ਬੀ ਟੀ) ਅਤੇ ਡਿਜੀਟਲ ਪਲੇਟਫ਼ਾਰਮਾਂ ਰਾਹੀਂ ਸਹਾਇਤਾ ਲੋਕਾਂ ਤੱਕ ਸਿੱਧੇ ਅਤੇ ਪਾਰਦਰਸ਼ੀ ਢੰਗ ਨਾਲ ਪਹੁੰਚ ਰਹੀ ਹੈ । ਉਨ੍ਹਾਂ ਕਿਹਾ ਕਿ ਇਸ ਨਾਲ ਖ਼ਾਮੀਆਂ 'ਚ ਕਮੀ ਆਈ ਹੈ ਅਤੇ ਕਾਰਜਕੁਸ਼ਲਤਾ ਵਿਚ ਸੁਧਾਰ ਹੋਇਆ ਹੈ ਅਤੇ ਸ਼ਾਸਨ ਵਿਚ ਵਿਸ਼ਵਾਸ ਮਜ਼ਬੂਤ ਹੋਇਆ ਹੈ ।

ਪਿਛਲੀ ਖ਼ਬਰ ਹਿਸਾਰ ਮੁਰਦਾਘਰ ਵਿਚ ਵੱਡੀ ਲਾਪਰਵਾਹੀ, ਚੂਹਿਆਂ ਨੇ ਕੁਤਰੀ ਅÏਰਤ ਦੀ ਲਾਸ਼ ਪਰਿਵਾਰਕ ਮੈਂਬਰਾਂ ਦਾ ਹੰਗਾਮਾ, ਜਾਂਚ ਦੀ ਮ... ਅਗਲੀ ਖ਼ਬਰ ਐਮ.ਡੀ. ਵਿਕਰਮ ਸਿੰਘ ਨੇ ਸੂਰਜੀ ਊਰਜਾ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ ਸਿਰਸਾ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।