25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਲੋਹੇ ਤੇ ਸਟੀਲ ਦੀ ਟੈਕਸ ਚੋਰੀ ਖ਼ਿਲਾਫ਼ ਵੱਡੀ ਕਾਰਵਾਈ, 4.35 ਕਰੋੜ ਰੁਪਏ ਦਾ ਮਾਲ ਜ਼ਬਤ-ਹਰਪਾਲ ਸਿੰਘ ਚੀਮਾ

ਅਜੀਤ ਡੈਸਕ 10-06-2026

ਚੰਡੀਗੜ੍ਹ, 9 ਜੂਨ (ਅਜੀਤ ਬਿਊਰੋ)-ਵਿੱਤੀ ਬੇਨਿਯਮੀਆਂ ਖ਼ਿਲਾਫ਼ ਇਕ ਫੈਸਲਾਕੁੰਨ ਕਾਰਵਾਈ ਦਾ ਐਲਾਨ ਕਰਦਿਆਂ ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਖੁਲਾਸਾ ਕੀਤਾ ਕਿ ਰਾਜ ਦੇ ਕਰ ਵਿਭਾਗ ਵਲੋਂ ਲੋਹੇ ਤੇ ਸਟੀਲ ਦੇ ਖੇਤਰ 'ਤੇ ਕੇਂਦਿ੍ਤ ਇੱਕ ਵੱਡੀ ਇਨਫੋਰਸਮੈਂਟ ਕਾਰਵਾਈ ਦੌਰਾਨ 145 ਤੋਂ ਵੱਧ ਵਾਹਨਾਂ ਨੂੰ ਰੋਕਿਆ ਗਿਆ ਅਤੇ ਲਗਭਗ 4.35 ਕਰੋੜ ਰੁਪਏ ਦਾ ਮਾਲ ਜ਼ਬਤ ਕੀਤਾ | ਆਬਕਾਰੀ ਤੇ ਕਰ ਮੰਤਰੀ ਚੀਮਾ ਨੇ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਤੇ ਖੰਨਾ ਖੇਤਰ ਵਿਚ ਚਲਾਈ ਗਈ ਇਹ ਵੱਡੇ ਪੱਧਰ ਦੀ ਮੁਹਿੰਮ ਖਾਸ ਤੌਰ 'ਤੇ ਬੋਗਸ ਬਿਲਿੰਗ ਨੈੱਟਵਰਕਾਂ ਨੂੰ ਤੋੜਨ ਤੇ ਬਿਨਾਂ ਦਸਤਾਵੇਜ਼ਾਂ ਦੇ ਮਾਲ ਦੀ ਆਵਾਜਾਈ ਨੂੰ ਰੋਕਣ ਲਈ ਉਚੇਚੇ ਤੌਰ 'ਤੇ ਉਲੀਕੀ ਗਈ ਸੀ, ਜਿਸ ਦੇ ਤਹਿਤ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ 2.5 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲੱਗਣ ਦੀ ਸੰਭਾਵਨਾ ਹੈ | ਕਾਰਵਾਈ ਦੇ ਵੇਰਵਿਆਂ ਦਾ ਖੁਲਾਸਾ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ 5 ਜੂਨ 2026 ਨੂੰ ਕੀਤੀ ਗਈ ਇੱਕ ਸਫ਼ਲ ਇਨਫੋਰਸਮੈਂਟ ਕਾਰਵਾਈ ਦੀ ਗਤੀ ਨੂੰ ਬਰਕਰਾਰ ਰੱਖਦਿਆਂ ਸਟੇਟ ਇਨਵੈਸਟੀਗੇਸ਼ਨ ਐਂਡ ਪ੍ਰੀਵੈਂਸ਼ਨ ਯੂਨਿਟਸ (ਸਿਪੂ) ਨੇ ਇਸ ਤਾਜ਼ਾ ਤਾਲਮੇਲ ਵਾਲੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ | ਉਨ੍ਹਾਂ ਅੱਗੇ ਕਿਹਾ ਕਿ ਸਿਪੂ ਨੇ ਲੁਧਿਆਣਾ, ਜਲੰਧਰ, ਸ਼ੰਭੂ, ਪਟਿਆਲਾ ਅਤੇ ਬਠਿੰਡਾ ਦੀਆਂ ਸਾਂਝੀਆਂ ਟੀਮਾਂ ਨੇ ਰਾਜ ਦੇ ਪ੍ਰਮੁੱਖ ਲੋਹੇ ਅਤੇ ਸਟੀਲ ਹੱਬਾਂ ਵਿੱਚ ਟੈਕਸ ਚੋਰੀ ਦੇ ਨੈੱਟਵਰਕਾਂ ਨੂੰ ਨੱਥ ਪਾਉਣ ਲਈ ਨਜ਼ਦੀਕੀ ਅਤੇ ਬਿਹਤਰ ਤਾਲਮੇਲ ਨਾਲ ਕੰਮ ਕੀਤਾ |

ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਵਿਚ ਪੰਜਾਬੀ ਸਾਈਨਬੋਰਡ ਬਹਾਲ ਕਰਨ ਦੇ ਫ਼ੈਸਲੇ ਦਾ ਮਾਲਵਿੰਦਰ ਕੰਗ ਵਲੋਂ ਸਵਾਗਤ <br/> ਅਗਲੀ ਖ਼ਬਰ ਬਰਾਬਰ ਅੰਕ, ਬਰਾਬਰ ਰੈਂਕ-ਪੰਜਾਬ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਪ੍ਰਚੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।