24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਨਸ਼ੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ

ਅਜੀਤ ਡੈਸਕ 11-06-2026
ਖਾਲੜਾ, 10 ਜੂਨ (ਜੱਜਪਾਲ ਸਿੰਘ ਜੱਜ)-ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਅਮੀਸ਼ਾਹ ਵਿਖੇ ਨਸ਼ੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ ਹੋ ਗਈ | ਬਲਵਿੰਦਰ ਕੌਰ ਪਤਨੀ ਕੁਲਵੰਤ ਸਿੰਘ ਵਾਸੀ ਅਮੀਸ਼ਾਹ ਨੇ ਦੱਸਿਆ ਕਿ ਉਸ ਦਾ ਲੜਕਾ ਵਿੱਕੀ (25) ਨਸ਼ੇ ਕਰਨ ਦਾ ਆਦੀ ਸੀ ਤੇ ਉਸ ਨੇ ਆਪਣੇ ਨਸ਼ੇ ਦੀ ਪੂਰਤੀ ਲਈ ਕਰੀਬ ਇਕ ਮਹੀਨਾ ਪਹਿਲਾਂ ਆਪਣੇ ਨਲਾਂ ਵਿਚ ਟੀਕਾ ਲਗਾਇਆ ਸੀ ਜੋ ਭਰ ਗਿਆ ਤੇ ਇਕ ਵੱਡਾ ਜ਼ਖ਼ਮ ਬਣ ਗਿਆ | ਉਨ੍ਹਾਂ ਕਿਹਾ ਕਿ ਉਹ ਉਸ ਦਾ ਇਲਾਜ ਕਰਾਉਂਦੇ ਰਹੇ, ਪ੍ਰੰਤੂ ਬੀਤੀ ਰਾਤ ਉਸ ਦੇ ਲੜਕੇ ਦੀ ਮੌਤ ਹੋ ਗਈ | ਵਿੱਕੀ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ ਤੇ ਉਸ ਦੇ ਪਿਤਾ ਦੀ ਕਰੀਬ ਢਾਈ ਸਾਲ ਪਹਿਲਾਂ ਮੌਤ ਹੋ ਚੁੱਕੀ ਹੈ |

ਪਿਛਲੀ ਖ਼ਬਰ ਕੈਲੰਡਰ ਵਿਵਾਦ : ਪਾਕਿਸਤਾਨ ਗੁ: ਕਮੇਟੀ ਵਲੋਂ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਤੇ ਸ਼ੋ੍ਰਮਣੀ ਕਮੇਟੀ ਵਲੋਂ ਸੋਧੇ ਕੈਲੰ... ਅਗਲੀ ਖ਼ਬਰ ਬੀ.ਬੀ.ਐਮ.ਬੀ. ਵਲੋਂ ਰਾਜਾਂ ਨੂੰ ਨਿਰਧਾਰਿਤ ਪਾਣੀ ਦਾ ਕੋਟਾ ਵਰਤਣ ਦੀ ਸਲਾਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।