25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਭਾਰਤ ਤੋਂ ਬਾਬਾ ਗੁਰਦੇਵ ਸਿੰਘ ਕੁੱਲੀ ਵਾਲਿਆਂ ਗੁ: ਸ੍ਰੀ ਨਨਕਾਣਾ ਸਾਹਿਬ ਪਾਕਿ ਲਈ <br/>

ਅਜੀਤ ਡੈਸਕ 11-06-2026
ਅਟਾਰੀ ਸਰਹੱਦ (ਅੰਮਿ੍ਤਸਰ) 10 ਜੂਨ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸੁਸ਼ੋਭਿਤ ਕਰਨ ਲਈ ਭਾਰਤ ਤੋਂ ਅਟਾਰੀ ਸਰਹੱਦ ਰਸਤੇ ਸੁੰਦਰ ਫਾਈਬਰ ਦੀ ਗੋਲਡਨ ਪਾਲਕੀ ਸਾਹਿਬ ਭਾਰਤੀ ਕਸਟਮ ਵਲੋਂ ਪਾਕਿਸਤਾਨ ਕਸਟਮ ਨੂੰ ਸੌਂਪੀ ਗਈ ਹੈ | ਸੁੰਦਰ ਪਾਲਕੀ ਸਾਹਿਬ ਨੂੰ ਸੰਤ ਮਹਾਂਪੁਰਸ਼ ਬਾਬਾ ਦਰਸ਼ਨ ਸਿੰਘ ਕੁੱਲੀ ਵਾਲਿਆਂ ਦੇ ਸੇਵਾਦਾਰ ਬਾਬਾ ਗੁਰਦੇਵ ਸਿੰਘ ਕੁੱਲੀ ਵਾਲਿਆਂ ਵਲੋਂ ਤਿਆਰ ਕਰਵਾਈ ਗਈ | ਪਾਲਕੀ ਸਾਹਿਬ ਭਾਈ ਮਹੇਸ਼ ਸਿੰਘ ਸਿੰਧ ਵਲੋਂ ਉਚੇਚੇ ਤੌਰ 'ਤੇ ਮੰਗਵਾਈ ਗਈ ਹੈ | ਪਾਲਕੀ ਸਾਹਿਬ ਨੂੰ ਆਈ.ਸੀ.ਪੀ. ਅਟਾਰੀ ਸਰਹੱਦ ਭਾਰਤ ਤੋਂ ਭਾਰਤੀ ਕਸਟਮ ਦੇ ਕਮਿਸ਼ਨਰ ਏ.ਪੀ. ਚੌਧਰੀ, ਸੁਪਰੀਡੈਂਟ ਕਸਟਮ ਅਸ਼ੋਕ ਕੁਮਾਰ ਤੇ ਬੀ.ਐੱਸ.ਐੱਫ. ਦੇ ਸਹਿਯੋਗ ਨਾਲ ਪਾਲਕੀ ਸਾਹਿਬ ਨੂੰ ਭਾਰਤ ਤੋਂ ਪਾਕਿਸਤਾਨ ਭੇਜਿਆ ਗਿਆ ਹੈ | ਸਿੱਖ ਜਥੇ ਦੀ ਅਗਵਾਈ ਕਰ ਰਹੇ ਸ਼੍ਰੋਮਣੀ ਕਮੇਟੀ ਦੇ ਜਥਾ ਲੀਡਰ ਭਾਈ ਭੁਪਿੰਦਰ ਸਿੰਘ ਭਲਵਾਨ ਨੇ ਕੀਤੀ | ਪਾਕਿਸਤਾਨ ਵਾਲੇ ਪਾਸੇ ਵਿਸ਼ੇਸ਼ ਪਾਲਕੀ ਨੂੰ ਲੈਣ ਵਾਸਤੇ ਦੋਵੇਂ ਦੇਸ਼ਾਂ ਦੀ ਜ਼ੀਰੋ ਲਾਈਨ 'ਤੇ ਪਾਕਿਸਤਾਨ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ, ਮਹੇਸ਼ ਸਿੰਘ ਸਿੰਧ, ਭਾਈ ਅਮੀਰ ਸਿੰਘ, ਗੁਰਦੁਆਰਾ ਡੇਰਾ ਸਾਹਿਬ ਲਾਹੌਰ ਦੇ ਗ੍ਰੰਥੀ ਭਾਈ ਮਨਿੰਦਰ ਸਿੰਘ, ਗੁਰਦੁਆਰਾ ਚੂਨਾ ਮੰਡੀ ਲਾਹੌਰ ਦੇ ਗ੍ਰੰਥੀ ਭਾਈ ਰਣਜੀਤ ਸਿੰਘ, ਪ੍ਰੋਫੈਸਰ ਕਲਿਆਣ ਸਿੰਘ ਕਲਿਆਣ ਲਾਹੌਰ ਸਮੇਤ ਹੋਰ ਪਾਕਿਸਤਾਨੀ ਸਿੱਖ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |

ਪਿਛਲੀ ਖ਼ਬਰ ਸੀਨੀਅਰ ਭਾਜਪਾ ਆਗੂ ਸੁਨੀਲ ਚਮ ਤੇ ਜਾਰਜ ਸਾਗਰ ਸੈਂਕੜੇ ਸਾਥੀਆਂ ਸਮੇਤ 'ਆਪ' ਵਿਚ ਸ਼ਾਮਿਲ ਨੀਤੀਆਂ ਤੋਂ ਪ੍ਰਭਾਵਿਤ ਲੋਕ... ਅਗਲੀ ਖ਼ਬਰ ਕੈਲੰਡਰ ਵਿਵਾਦ : ਪਾਕਿਸਤਾਨ ਗੁ: ਕਮੇਟੀ ਵਲੋਂ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਤੇ ਸ਼ੋ੍ਰਮਣੀ ਕਮੇਟੀ ਵਲੋਂ ਸੋਧੇ ਕੈਲੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।