29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਠੇਕੇ ਦੇ ਕਰਿੰਦੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਅਜੀਤ ਡੈਸਕ 11-06-2026
ਸੰਗਤ ਮੰਡੀ (ਬਠਿੰਡਾ), 10 ਜੂਨ (ਸੁਖਤੇਜ ਧਾਲੀਵਾਲ)-ਬੀਤੀ ਦੇਰ ਰਾਤ ਥਾਣਾ ਨੰਦਗੜ੍ਹ ਦੇ ਪਿੰਡ ਬਾਜਕ ਵਿਖੇ ਸ਼ਰਾਬ ਦੇ ਠੇਕੇ 'ਤੇ ਕੰਮ ਕਰਦੇ ਕਰਿੰਦੇ ਦਾ ਅਣਪਛਾਤੇ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ, ਜਿਸਦੀ ਪਛਾਣ ਨੈਬ ਸਿੰਘ (65) ਪੁੱਤਰ ਕਰਤਾਰ ਸਿੰਘ ਵਾਸੀ ਬਾਜਕ ਦੇ ਤੌਰ 'ਤੇ ਹੋਈ ਹੈ | ਮੌਕੇ 'ਤੇ ਪੁੱਜੇ ਥਾਣਾ ਨੰਦਗੜ੍ਹ ਦੇ ਮੁੱਖੀ ਇੰਸਪੈਕਟਰ ਬੇਅੰਤ ਸਿੰਘ, ਬਠਿੰਡਾ ਦਿਹਾਤੀ ਦੇ ਡੀ.ਐਸ.ਪੀ. ਹਰਵਿੰਦਰ ਸਿੰਘ ਸਰਾਂ, ਡੀ.ਐਸ.ਪੀ. ਸੰਦੀਪ ਸਿੰਘ ਭਾਟੀ ਨੇ ਦੱਸਿਆ ਕਿ ਪਿੰਡ ਬਾਜਕ ਦੇ ਲੋਕਾਂ ਵਲੋਂ ਥਾਣਾ ਨੰਦਗੜ੍ਹ ਦੀ ਪੁਲਿਸ ਨੂੰ ਸ਼ਰਾਬ ਦੇ ਠੇਕੇ ਤੇ ਕੰਮ ਕਰਦੇ ਕਰਿੰਦੇ ਦੇ ਕਤਲ ਬਾਰੇ ਇਤਲਾਹ ਮਿਲੀ ਸੀ, ਲਾਸ਼ ਨੂੰ ਕਬਜ਼ੇ ਹੇਠ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਹੈ ਕਿ ਮਿ੍ਤਕ ਨੈਬ ਸਿੰਘ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਥਾਣਾ ਨੰਦਗੜ੍ਹ ਵਿਖੇ ਅਣਪਛਾਤਿਆਂ 'ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |

ਪਿਛਲੀ ਖ਼ਬਰ ਫ਼ਿਰੋਜ਼ਸ਼ਾਹ ਟੋਲ ਪਲਾਜ਼ਾ ਨਜ਼ਦੀਕ ਕਿਸਾਨ ਗੁਰਸੇਵਕ ਸਿੰਘ ਨੇ ਲਗਾਇਆ ਝੋਨਾ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਧਰਨਾ... ਅਗਲੀ ਖ਼ਬਰ ਈਰਾਨ ਨੂੰ ਹੁਣ ਕੀਮਤ ਚੁਕਾਉਣੀ ਪਵੇਗੀ-ਟਰੰਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।