14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਡੀ.ਏ.ਪੀ. ਤੇ ਯੂਰੀਆ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਏ ਕੇਂਦਰ-ਕੇਵਲ ਸਿੰਘ ਢਿੱਲੋਂ

ਅਜੀਤ ਡੈਸਕ 12-06-2026

ਚੰਡੀਗੜ੍ਹ, 11 ਜੂਨ (ਸੰਦੀਪ ਕੁਮਾਰ ਮਾਹਨਾ)-ਪੰਜਾਬ 'ਚ ਝੋਨੇ ਦੀ ਬਿਜਾਈ ਦੇ ਮੌਜੂਦਾ ਸੀਜ਼ਨ ਦੌਰਾਨ ਖਾਦਾਂ ਦੀ ਸੰਭਾਵਿਤ ਘਾਟ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਰਸਾਇਣ ਤੇ ਖਾਦ ਮੰਤਰੀ ਜੇ.ਪੀ. ਨੱਢਾ ਨੂੰ ਪੱਤਰ ਲਿਖਿਆ ਹੈ | ਉਨ੍ਹਾਂ ਪੰਜਾਬ ਲਈ ਡੀ.ਏ.ਪੀ. ਦਾ ਵਾਧੂ ਕੋਟਾ ਜਾਰੀ ਕਰਨ, ਯੂਰੀਆ ਦੀ ਸਮੇਂ ਸਿਰ ਸਪਲਾਈ ਯਕੀਨੀ ਬਣਾਉਣ ਤੇ 2 ਤੋਂ 3 ਲੱਖ ਮੀਟਿ੍ਕ ਟਨ ਖਾਦ ਦਾ ਬਫਰ ਸਟਾਕ ਰੱਖਣ ਦੀ ਮੰਗ ਕਰਦਿਆਂ ਕਿਹਾ ਕਿ ਖਾਦਾਂ ਦੀ ਕਿੱਲਤ ਕਿਸਾਨਾਂ ਦੇ ਨਾਲ-ਨਾਲ ਦੇਸ਼ ਦੀ ਅੰਨ ਸੁਰੱਖਿਆ ਲਈ ਵੀ ਚਿੰਤਾ ਦਾ ਵਿਸ਼ਾ ਬਣ ਸਕਦੀ ਹੈ | ਢਿੱਲੋਂ ਨੇ ਆਪਣੇ ਪੱਤਰ ਲਿਖਿਆ ਕਿ ਪੰਜਾਬ ਦੇਸ਼ ਦੀ ਖੇਤੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ ਅਤੇ ਦੇਸ਼ ਦੇ ਅਨਾਜ ਭੰਡਾਰ ਵਿਚ ਸਭ ਤੋਂ ਵੱਡਾ ਯੋਗਦਾਨ ਪਾਉਣ ਵਾਲੇ ਸੂਬਿਆਂ ਵਿਚੋਂ ਇੱਕ ਹੈ | ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਡੀ.ਏ.ਪੀ. ਅਤੇ ਯੂਰੀਆ ਵਰਗੀਆਂ ਖਾਦਾਂ ਦੀ ਮੰਗ 'ਚ ਭਾਰੀ ਵਾਧਾ ਹੁੰਦਾ ਹੈ, ਜਿਸ ਕਾਰਨ ਸਮੇਂ ਸਿਰ ਸਪਲਾਈ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ | ਪੰਜਾਬ ਭਾਜਪਾ ਪ੍ਰਧਾਨ ਨੇ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਪੰਜਾਬ ਲਈ ਡੀ.ਏ.ਪੀ. ਦਾ ਵਾਧੂ ਕੋਟਾ ਤੁਰੰਤ ਜਾਰੀ ਕੀਤਾ ਜਾਵੇ ਤੇ ਯੂਰੀਆ ਦੀ ਨਿਰੰਤਰ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ | ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਕੇਂਦਰੀ ਮੰਤਰੀ ਜੇ.ਪੀ. ਨੱਢਾ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਇਸ ਮਾਮਲੇ 'ਚ ਤੁਰੰਤ ਦਖਲ ਦੇਣਗੇ |

ਪਿਛਲੀ ਖ਼ਬਰ ਬਹਿਬਲ ਕਲਾਂ ਗੋਲੀ ਕਾਂਡ ਸੰਬੰਧੀ 'ਸਿੱਟ' ਨੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਬਿਆਨ ਕੀਤੇ ਦਰਜ <br/> ਅਗਲੀ ਖ਼ਬਰ ਕੁਸ਼ਲਦੀਪ ਸਿੰਘ ਢਿੱਲੋਂ ਤੇ ਵਿਧਾਇਕ ਰਮਨ ਅਰੋੜਾ ਈ.ਡੀ. ਕੋਲ ਦੁਬਾਰਾ ਹੋਏ ਪੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।