14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਸਰਹੱਦ ਪਾਰ ਤੋਂ ਅੰਮਿ੍ਤਸਰ ਪੁੱਜੀ 300 ਕਰੋੜ ਦੀ ਹੈਰੋਇਨ ਬਰਾਮਦ <br/>

ਅਜੀਤ ਡੈਸਕ 12-06-2026

ਅੰਮਿ੍ਤਸਰ, 11 ਜੂਨ (ਰੇਸ਼ਮ ਸਿੰਘ)-ਅੰਮਿ੍ਤਸਰ ਕਮਿਸ਼ਨਰੇਟ ਪੁਲਿਸ ਸਰਹੱਦ ਪਾਰੋਂ ਨਸ਼ਾ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ 30 ਕਿਲੋਗ੍ਰਾਮ ਤੋਂ ਵਧੇਰੇ ਹੈਰੋਇਨ ਬਰਾਮਦ ਕਰਕੇ 6 ਤਸਕਰਾਂ ਨੂੰ ਗਿ੍ਫਤਾਰ ਕਰ ਲਿਆ ਗਿਆ ਹੈ ਜਿਨ੍ਹਾਂ 'ਚ 2 ਨਾਬਾਲਗ ਲੜਕੇ ਵੀ ਸ਼ਾਮਿਲ ਹਨ | ਬਰਾਮਦ ਹੋਈ ਹੈਰੋਇਨ ਦੀ ਕੀਮਤ ਕੌਮਾਂਤਰੀ ਮੰਡੀ 'ਚ 300 ਕਰੋੜ ਰੁਪਏ ਦੱਸੀ ਗਈ ਹੈ | ਇਹ ਪ੍ਰਗਟਾਵਾ ਅੱਜ ਇਥੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਰਦਿਆਂ ਦੱਸਿਆ ਕਿ ਗਿ੍ਫਤਾਰ ਕੀਤੇ ਮੁਲਜ਼ਮਾਂ ਦੀ ਸ਼ਨਾਖਤ ਅੰਮਿ੍ਤਸਰ ਦੀ ਫਤਿਹ ਸਿੰਘ ਕਾਲੋਨੀ ਦੇ ਰਹਿਣ ਵਾਲੇ ਗੌਤਮ (24), ਛੇਹਰਟਾ ਦੇ ਰਹਿਣ ਵਾਲੇ ਕਬੀਰ ਉਰਫ਼ ਕਾਕੂ (22), ਸਮੀਰ ਉਰਫ਼ ਸਭਰਵਾਲ (18), ਔਰਚਿਡ ਵੈਲੀ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਉਰਫ਼ ਕੀੜਾ (18) ਵਜੋਂ ਹੋਈ ਹੈ | ਇਸ ਤੋਂ ਇਲਾਵਾ ਗਿ੍ਫ਼ਤਾਰ ਮੁਲਜ਼ਮਾਂ ਵਿਚ ਦੋ ਨਾਬਾਲਗ ਵੀ ਸ਼ਾਮਿਲ ਹਨ | ਗਿ੍ਫ਼ਤਾਰ ਮੁਲਜ਼ਮ ਕਬੀਰ ਉਰਫ਼ ਕਾਕੂ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਜਿਸ ਖ਼ਿਲਾਫ਼ ਥਾਣਾ ਛੇਹਰਟਾ ਵਿਖੇ ਐੱਨ.ਡੀ.ਪੀ.ਐੱਸ. ਤਹਿਤ ਪਹਿਲਾਂ ਹੀ ਕੇਸ ਦਰਜ ਹੈ | ਨਸ਼ਿਆਂ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ, ਜਿਸਦੀ ਵਰਤੋਂ ਉਹ ਨਸ਼ਾ ਤਸਕਰੀ ਲਈ ਕਰ ਰਹੇ ਸਨ | ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਗਿ੍ਫ਼ਤਾਰ ਮੁਲਜ਼ਮ ਦੁਬਈ ਅਧਾਰਿਤ ਤਸਕਰ ਨਾਲ ਸੰਪਰਕ ਵਿਚ ਸਨ ਜੋ ਸਰਹੱਦ ਪਾਰੋਂ ਹੈਰੋਇਨ ਤਸਕਰੀ ਵਿਚ ਉਨ੍ਹਾਂ ਦੀ ਸਹਾਇਤਾ ਕਰ ਰਿਹਾ ਸੀ | ਉਨ੍ਹਾਂ ਦੱਸਿਆ ਕਿ ਦੁਬਈ ਅਧਾਰਿਤ ਤਸਕਰ ਦੇ ਨਿਰਦੇਸ਼ਾਂ 'ਤੇ ਕੰਮ ਕਰਦਿਆਂ ਉਕਤ ਮੁਲਜ਼ਮ ਨਿਰਧਾਰਿਤ ਥਾਵਾਂ ਤੋਂ ਖੇਪਾਂ ਪ੍ਰਾਪਤ ਕਰਕੇ ਉਨ੍ਹਾਂ ਨੂੰ ਅੱਗੇ ਪੰਜਾਬ ਭਰ 'ਚ ਸਪਲਾਈ ਕਰਦੇ ਸਨ | ਇਸ ਨੈੱਟਵਰਕ ਵਿਚ ਸ਼ਾਮਿਲ ਹੋਰ ਮੁਲਜ਼ਮਾਂ ਦੀ ਪਛਾਣ ਕਰਨ ਅਤੇ ਵਿੱਤੀ ਸਰੋਤਾਂ ਦਾ ਪਤਾ ਲਗਾ ਕੇ ਸੰਭਾਵਿਤ ਹਵਾਲਾ ਸੰਬੰਧਾਂ ਦਾ ਪਰਦਾਫਾਸ਼ ਕਰਨ ਲਈ ਲਈ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ | ਸੀ. ਪੀ. ਭੁੱਲਰ ਨੇ ਦੱਸਿਆ ਕਿ ਜਾਂਚ ਅਨੁਸਾਰ ਦੁਬਈ ਅਧਾਰਿਤ ਤਸਕਰ ਇਸ ਮਾਡਿਊਲ ਦਾ ਮਾਸਟਰਮਾਈਾਡ ਹੈ, ਜੋ ਪੁਲਿਸ ਨੂੰ ਪਹਿਲਾਂ ਹੀ 42 ਕਿਲੋ ਹੈਰੋਇਨ ਰਿਕਵਰੀ ਕੇਸ ਅਤੇ 10 ਕਿਲੋ ਆਈਸ ਰਿਕਵਰੀ ਕੇਸ ਸਮੇਤ ਤਿੰਨ ਵੱਡੇ ਐੱਨ.ਡੀ.ਪੀ.ਐੱਸ. ਮਾਮਲਿਆਂ ਵਿਚ ਲੋੜੀਂਦਾ ਹੈ | ਇਸ ਮੌਕੇ ਡੀ.ਸੀ.ਪੀ. ਰਵਿੰਦਰਪਾਲ ਸਿੰਘ ਸੰਧੂ, ਏ.ਡੀ.ਸੀ.ਪੀ. ਸ੍ਰੀਵੇਨੇਲਾ, ਏ.ਸੀ.ਪੀ. ਕਮਲਜੀਤ ਸਿੰਘਸਬ ਇੰਸ: ਬਲਵਿੰਦਰ ਸਿੰਘ ਐੱਸ.ਐੱਚ.ਓ. ਛੇਹਰਟਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬਠਿੰਡਾ ਵਿਚ 140 ਕੁਇੰਟਲ ਗ਼ੈਰ-ਕਾਨੂੰਨੀ ਖਾਦ ਜ਼ਬਤ, ਮਹਾਰਾਸ਼ਟਰ ਦੀ ਫਰਮ ਖ਼ਿਲਾਫ਼ ਐਫ.ਆਈ.ਆਰ. ਦਰਜ-ਖੁੱਡੀਆਂ <br/> ਅਗਲੀ ਖ਼ਬਰ ਫ਼ਰੀਦਕੋਟ 'ਚ ਵਾਪਰੇ ਸੜਕ ਹਾਦਸੇ 'ਚ ਪਿਤਾ ਤੇ ਦੋ ਧੀਆਂ ਦੀ ਦਰਦਨਾਕ ਮੌਤ ਪਤਨੀ ਗੰਭੀਰ ਜ਼ਖ਼ਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।