14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਬੇਅਦਬੀ ਦੀ ਕੋਸ਼ਿਸ਼ ਪਿੱਛੇ ਤਾਕਤਾਂ ਹੋਣ ਨਸ਼ਰ-ਜਥੇਦਾਰ ਗੜਗੱਜ <br/>

ਅਜੀਤ ਡੈਸਕ 12-06-2026

ਅੰਮਿ੍ਤਸਰ, 11 ਜੂਨ (ਜਸਵੰਤ ਸਿੰਘ ਜੱਸ)-ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਾ ਬਾਬਾ ਗੁਰਬਖ਼ਸ਼ ਸਿੰਘ ਜੀ ਸ਼ਹੀਦ ਵਿਖੇ ਇਕ ਵਿਅਕਤੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਰੱਖੀ ਸ੍ਰੀ ਸਾਹਿਬ ਚੁੱਕ ਕੇ ਬੇਅਦਬੀ ਕਰਨ ਦੀ ਕੋਸ਼ਿਸ਼ ਦੇ ਮਾਮਲੇ ਵਿਚ ਸਵਾਲ ਚੁੱਕਦਿਆਂ ਇਸ ਪਿੱਛੇ ਕੰਮ ਕਰ ਰਹੀਆਂ ਸ਼ਕਤੀਆਂ ਨੂੰ ਨਸ਼ਰ ਕਰਨ ਲਈ ਕਿਹਾ ਹੈ | ਉਨ੍ਹਾਂ ਕਿਹਾ ਕਿ ਅਜਿਹੇ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ, ਪ੍ਰੰਤੂ ਸਰਕਾਰਾਂ ਬੇਅਦਬੀ ਦੀਆਂ ਘਟਨਾਵਾਂ ਰੋਕਣ ਵਿਚ ਫੇਲ੍ਹ ਹਨ | ਉਨ੍ਹਾਂ ਕਿਹਾ ਕਿ ਬੀਤੀ ਰਾਤ ਦੀ ਇਹ ਘਟਨਾ ਬਿਲਕੁਲ ਉਸੇ ਤਰਜ ਉੱਤੇ ਹੈ ਜਿਵੇਂ ਦਸੰਬਰ 2021 ਵਿਚ ਇਕ ਵਿਅਕਤੀ ਵਲੋਂ ਸ੍ਰੀ ਦਰਬਾਰ ਸਾਹਿਬ ਅੰਦਰ ਜੰਗਲਾ ਟੱਪ ਕੇ ਸ੍ਰੀ ਸਾਹਿਬ ਨੂੰ ਹੱਥ ਪਾਇਆ ਗਿਆ ਸੀ | ਜਥੇਦਾਰ ਗੜਗੱਜ ਨੇ ਕਿਹਾ ਇਹ ਪੰਜਾਬ ਸਰਕਾਰ ਦੀ ਵੱਡੀ ਨਾਕਾਮੀ ਹੈ ਕਿ ਉਹ ਅੱਜ ਤੱਕ ਦਸੰਬਰ 2021 ਵਿਚ ਵਾਪਰੀ ਘਟਨਾ ਦੇ ਦੋਸ਼ੀ ਦੀ ਪਛਾਣ ਨਹੀਂ ਕਰ ਸਕੀ |

ਪਿਛਲੀ ਖ਼ਬਰ ਪੰਜਾਬ ਦੇ ਲੋਕਾਂ ਨੇ ਬੇਅਦਬੀ ਤੇ ਗੋਲੀਕਾਂਡ ਦੇ ਮਾਮਲਿਆਂ ਵਿਚ ਇਨਸਾਫ਼ ਲਈ ਬਹੁਤ ਲੰਮਾ ਇੰਤਜ਼ਾਰ ਕੀਤਾ-ਬਲਤੇਜ ਪੰਨੂ <b... ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ 4 ਆਈ.ਏ.ਐਸ. ਤੇ 30 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।