14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਦੋ ਦਸੰਬਰ ਦੇ ਹੁਕਮਨਾਮਿਆਂ ਨਾਲ ਪੁਨਰ ਸੁਰਜੀਤ ਹੋਇਆ ਅਕਾਲੀ ਦਲ ਪੂਰੀ ਤਰ੍ਹਾਂ ਪੰਥ ਤੇ ਪੰਜਾਬ ਨੂੰ ਸਮਰਪਿਤ- ਵਡਾਲਾ

ਅਜੀਤ ਡੈਸਕ 12-06-2026

ਚੰਡੀਗੜ੍ਹ, 11 ਜੂਨ (ਪ੍ਰੋ. ਅਵਤਾਰ ਸਿੰਘ)- ਦੋ ਦਸੰਬਰ 2024 ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਏ ਆਦੇਸ਼ ਅਨੁਸਾਰ ਪੁਨਰ ਸੁਰਜੀਤ ਹੋਇਆ ਸ਼੍ਰੋਮਣੀ ਅਕਾਲੀ ਦਲ ਪੰਥਕ ਹਿੱਤਾਂ ਦੀ ਪਹਿਰੇਦਾਰੀ ਕਰਨ ਵਾਲੀ ਖੇਤਰੀ ਪਾਰਟੀ ਹੈ ਜੋ ਪੂਰੀ ਤਰ੍ਹਾਂ ਪੰਥ ਤੇ ਪੰਜਾਬ ਨੂੰ ਸਮਰਪਿਤ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਨੇ ਇਕ ਬਿਆਨ ਰਾਹੀਂ ਕੀਤਾ | ਉਨ੍ਹਾਂ ਕਿਹਾ ਕਿ ਕੁੱਝ ਛੋਟੇ ਮੋਟੇ ਸੋਸ਼ਲ ਮੀਡੀਆ ਚੈਨਲ ਇਹ ਪ੍ਰਚਾਰ ਕਰ ਰਹੇ ਹਨ ਕਿ ਅਕਾਲੀ ਦਲ ਨੇ ਕੁੱਝ ਪਾਰਟੀਆਂ ਨਾਲ ਗਠਜੋੜ ਕਰ ਲਿਆ ਹੈ, ਜਿੱਥੇ ਸੀਟਾਂ ਦੀ ਵੰਡ ਵੀ ਕਰ ਦਿੱਤੀ ਗਈ ਹੈ | ਵਡਾਲਾ ਨੇ ਕਿਹਾ ਕਿ ਇਹ ਪ੍ਰਚਾਰ ਸਿਰਫ ਆਪਣੇ ਵਿਊ ਵਧਾਉਣ ਦੀ ਕਵਾਇਦ ਹੈ ਜਿਸ ਵਿਚ ਜਰਾ ਵੀ ਸਚਾਈ ਨਹੀਂ ਹੈ |

ਪਿਛਲੀ ਖ਼ਬਰ ਗਿਆਨੀ ਰਘਬੀਰ ਸਿੰਘ ਨੇ ਅਕਾਲ ਤਖ਼ਤ ਦੇ 'ਹੁਕਮਨਾਮੇ' ਦੀ ਉਲੰਘਣਾ ਕੀਤੀ-ਅਕਾਲੀ ਦਲ <br/> ਅਗਲੀ ਖ਼ਬਰ ਗਿਆਨੀ ਰਘਬੀਰ ਸਿੰਘ ਨੂੰ ਸਿੱਖ ਪੰਥ ਵਿਚੋਂ ਛੇਕ ਦੇਣਾ ਚਾਹੀਦਾ ਹੈ- ਗਿਆਨੀ ਰਣਜੀਤ ਸਿੰਘ ਗੋਹਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।