15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਗਿਆਨੀ ਰਘਬੀਰ ਸਿੰਘ ਨੇ ਅਕਾਲ ਤਖ਼ਤ ਦੇ 'ਹੁਕਮਨਾਮੇ' ਦੀ ਉਲੰਘਣਾ ਕੀਤੀ-ਅਕਾਲੀ ਦਲ <br/>

ਅਜੀਤ ਡੈਸਕ 12-06-2026

ਚੰਡੀਗੜ੍ਹ, 11 ਜੂਨ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਪਾਰਟੀ ਮੁੱਖ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਗਿਆਨੀ ਰਘਬੀਰ ਸਿੰਘ ਆਮ ਆਦਮੀ ਪਾਰਟੀ ਦੀ ਕਠਪੁਤਲੀ ਬਣ ਗਏ ਹਨ ਤੇ ਹੁਣ ਖੁਦ ਹੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਖਿਲਾਫ ਐਸ.ਆਈ.ਟੀ. ਅੱਗੇ ਪੇਸ਼ ਹੋਏ ਹਨ | ਉਨ੍ਹਾਂ ਕਿਹਾ ਕਿ ਗਿਆਨੀ ਰਘਬੀਰ ਸਿੰਘ ਨੇ ਐਸ.ਆਈ.ਟੀ. ਅੱਗੇ ਆਪਣਾ ਬਿਆਨ ਦਰਜ ਕਰਵਾ ਕੇ ਨਾ ਸਿਰਫ ਆਪਣੇ ਫੈਸਲੇ ਬਲਕਿ ਸਿੱਖਾਂ ਦੇ ਸਰਵਉੱਚ ਅਸਥਾਨ ਦੇ ਫੈਸਲੇ ਦਾ ਅਪਮਾਨ ਕੀਤਾ ਹੈ | ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿਚ ਪਹਿਲਾਂ ਅਜਿਹਾ ਕਦੇ ਨਹੀਂ ਹੋਇਆ ਤੇ ਇਹ ਬਹੁਤ ਹੀ ਨਿੰਦਣਯੋਗ ਹੈ | ਇਸ ਮੌਕੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ 'ਆਪ' ਸਾਬਕਾ ਜਥੇਦਾਰ ਦੀ ਵਰਤੋਂ ਸੂਬੇ ਨੂੰ ਦਰਪੇਸ਼ ਅਹਿਮ ਮਸਲਿਆਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਵਾਸਤੇ ਕਰ ਰਹੀ ਹੈ |

ਪਿਛਲੀ ਖ਼ਬਰ ਅਭਿਸ਼ੇਕ ਬੈਨਰਜੀ ਤੋਂ ਦਸਤਖ਼ਤ ਜਾਅਲਸਾਜ਼ੀ ਮਾਮਲੇ 'ਚ ਪੁੱਛਗਿੱਛ ਅਗਲੀ ਖ਼ਬਰ ਦੋ ਦਸੰਬਰ ਦੇ ਹੁਕਮਨਾਮਿਆਂ ਨਾਲ ਪੁਨਰ ਸੁਰਜੀਤ ਹੋਇਆ ਅਕਾਲੀ ਦਲ ਪੂਰੀ ਤਰ੍ਹਾਂ ਪੰਥ ਤੇ ਪੰਜਾਬ ਨੂੰ ਸਮਰਪਿਤ- ਵਡਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।